ਚੰਡੀਗੜ੍ਹ, 27 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ 'ਤੇ ਕਾਰਵਾਈ ਲੋਕਤੰਤਰ ਦਾ ਕਤਲ ਹੈ। ਉਨ੍ਹਾਂ ਦੇ ਵਿਚਾਰ ਕਾਂਗਰਸ ਨਾਲ ਮੇਲ ਨਹੀਂ ਖਾਂਦੇ। ਕਾਂਗਰਸ ਨੇ ਪੰਜਾਬੀਆਂ 'ਤੇ ਕਈ ਅੱਤਿਆਚਾਰ ਕੀਤੇ ਹਨ, ਫਿਰ ਵੀ ਰਾਹੁਲ ਗਾਂਧੀ 'ਤੇ ਕੀਤੀ ਗਈ ਕਾਰਵਾਈ ਲੋਕਤੰਤਰ ਦੇ ਖਿਲਾਫ ਹੈ। ਇਸ ਨਾਲ ਲੋਕਾਂ ਵਿੱਚ ਗਲਤ ਸੰਦੇਸ਼ ਗਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਆਪਰੇਸ਼ਨ ਅੰਮ੍ਰਿਤਪਾਲ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਫੜੇ ਗਏ ਪੰਜਾਬ ਦੇ 100 ਦੇ ਕਰੀਬ ਨੌਜਵਾਨਾਂ ਦੇ ਪਰਿਵਾਰਾਂ ਨੇ ਕਾਨੂੰਨੀ ਮਦਦ ਲਈ ਅਕਾਲੀ ਦਲ ਦੀ ਕਾਨੂੰਨੀ ਟੀਮ ਕੋਲ ਪਹੁੰਚ ਕੀਤੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਕਿਸੇ ਨੇ ਕੋਈ ਪੋਸਟ ਸ਼ੇਅਰ ਕੀਤੀ ਹੈ ਤਾਂ ਉਸ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ। ਇਸ ਸਮੇਂ ਮਾਹੌਲ ਨੂੰ ਸ਼ਾਂਤ ਕਰਨ ਦੀ ਲੋੜ ਹੈ। ਪੰਜਾਬ ਤਾਂ ਪਹਿਲਾਂ ਹੀ ਵੱਡੇ ਦੁੱਖਾਂ ਵਿੱਚੋਂ ਨਿਕਲ ਚੁੱਕਾ ਹੈ ਪਰ ਪਿਛਲੇ ਛੇ ਸਾਲਾਂ ਤੋਂ ਇੰਜ ਜਾਪਦਾ ਹੈ ਜਿਵੇਂ ਪੰਜਾਬ ਮੁੜ ਪਿੱਛੇ ਵੱਲ ਜਾ ਰਿਹਾ ਹੈ।