ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਲਿਆ ਵਾਪਸ

ਹੁਸ਼ਿਆਰਪੁਰ, 18 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਈ ਆਗੂ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਗ੍ਰਹਿ ਹੁਸ਼ਿਆਰਪੁਰ ਵਿਖੇ ਪੁੱਜੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਬਲਵਿੰਦਰ ਭੂੰਦੜ ਅਤੇ ਸੁਖਬੀਰ ਸਿੰਘ ਬਾਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਤੋਂ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਕਮੇਟੀ ਅੰਮ੍ਰਿਤਸਰ ਦੀ ਸੇਵਾ ਸੰਭਾਲਣ ਦੀ ਬੇਨਤੀ ਕੀਤੀ। ਜਿਸ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣਾ ਅਸਤੀਫਾ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਪੰਥ ਦਾ ਦਾ ਹੁਕਮ ਸਿਰ ਮੱਥੇ ਪ੍ਰਵਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮਨ ਵਿੱਚ ਜੋ ਸ਼ੰਕੇ ਸਨ, ਉਹ ਸੁਖਬੀਰ ਸਿੰਘ ਬਾਦਲ ਨਾਲ ਮਿਲ ਕੇ ਦੂਰ ਹੋ ਗਏ ਹਨ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹ ਦੋ ਚਾਰ ਦਿਨਾਂ ਵਿੱਚ ਹੀ ਆਪਣਾ ਅਹੁਦਾ ਸੰਭਾਲ ਲੈਣਗੇ। ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਅੱਜ ਗੱਲਬਾਤ ਕੀਤੀ ਅਤੇ ਮੁੜ ਐਸਜੀਪੀਸੀ ਦੀ ਸੇਵਾ ਸੰਭਾਲਣ ਲਈ ਬੇਨਤੀ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਪੰਥ ਦੀ ਸੇਵਾ ਸੰਭਾਲ ਕਰਨਗੇ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਕੌਮ ਤੇ ਲਗਾਤਾਰ ਹਮਲੇ ਹੋ ਰਹੇ ਹਨ, ਸਾਡੇ ਧਾਰਮਿਕ ਅਸਥਾਨਾਂ ਤੇ ਕਬਜੇ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅਜਿਹੇ ਸਮੇਂ ਵਿੱਚ ਸਮੁੱਚੀ ਕੌਮ ਨੂੰ ਇੱਕਠੇਹੋ ਕੇ ਲੜਾਈ ਲੜਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸੰਗਤ ਦੀ ਭਾਵਨਾ ਨੂੰ ਸਮਝਦਿਆਂ ਮੁੜ ਸੇਵਾ ਸੰੰਭਾਲਣ ਲਈ ਰਾਜੀ ਹੋਏ ਹਨ। ਜਿਕਰਯੋਗ ਹੈ ਕਿ ਪਿਛਲੇ ਦਿਨੀਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਧਾਨ ਐਸਜੀਪੀਸੀ ਦੇ ਆਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ, ਜਿਸ ਤੋਂਂ ਬਾਅਦ ਉਨ੍ਹਾਂ ਨੂੰ ਮਨਾਉਣ ਦੀਆਂ ਕੋiੋਸ਼ਸ਼ਾਂ ਕੀਤੀਆਂ ਜਾ ਰਹੀਆਂ ਸਨ। ਬੀਤੇ ਕੱਲ੍ਹ ਐਸਜੀਪੀਸੀ ਦੀ ਅੰਤ੍ਰਿਗ ਕਮੇਟੀ ਵੱਲੋਂ ਵੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾਮਨਜ਼ੂਰ ਕਰਦਿੱਤਾ ਗਿਆ ਸੀ।