ਚੰਡੀਗੜ੍ਹ, 04 ਮਾਰਚ : ਪੰਜਾਬ ਸਰਕਾਰ ਦੇ ਬਜਟ ਇਜਲਾਸ ਦੌਰਾਨ ਸੀ.ਐੱਮ ਭਗਵੰਤ ਮਾਨ ਨੇ ਪੰਜਾਬ ਕਾਂਗਰਸ ‘ਤੇ ਵੱਡਾ ਸ਼ਬਦੀ ਹਮਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਨੂੰ ਕਿਹਾ ਕਿ ਪੰਜਾਬ ਵਿੱਚ 13-0 ਦੀ ਸਥਿਤੀ ਬਣੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਤੁਸੀਂ ਗੱਲ ਕਰਦੇ ਹੋ, ਉਹ ਹੈ ਤੁਹਾਡੇ ਅੰਦਰਲੀ ਹਉਮੈ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ 70 ਫੀਸਦੀ ਕਾਂਗਰਸ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਸਾਰੇ ਆਗੂਆਂ ਦੀਆਂ ਫਾਈਲਾਂ ਹਨ। ਸਦਨ ਨੂੰ ਤਾਲਾ ਲਾਉਣ ਦੇ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਜ਼ਬਰਦਸਤ ਸ਼ਬਦੀ ਜੰਗ ਹੋਈ। ਇਸਦੇ ਨਾਲ ਹੀ ਬਜਟ ਇਜਲਾਸ ਦੌਰਾਨ ਸੀ.ਐੱਮ ਭਗਵੰਤ ਮਾਨ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਉੱਪਰ ਵੱਡਾ ਸ਼ਬਦੀ ਹਮਲਾ ਕੀਤਾ। ਭਗਵੰਤ ਮਾਨ ਨੇ ਰਾਜਾ ਵੜਿੰਗ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਸਾਰਾ ਮੁਲਕ ਪੰਜਾਬ ਤੋਂ ਬੱਸਾਂ ਦੀਆਂ ਬਾਡੀਆਂ ਦਾ ਕੰਮ ਕਰਵਾਉਂਦਾ ਹੈ ਪਰ ਇਹਨਾਂ ਨੇ ਬੱਸਾਂ ਦੀਆਂ ਬਾਡੀਆਂ ਬਣਵਾਉਣ ਦਾ ਠੇਕਾ ਪੰਜਾਬ ਤੋਂ ਬਾਹਰ ਦਿੱਤਾ ਸੀ, ਹੁਣ ਅਸੀਂ ਇਸ ਮਾਮਲੇ ਦੀ ਜਾਂਚ ਕਰਵਾਵਾਂਗੇ। ਉਨ੍ਹਾਂ ਕਿਹਾ ਪਹਿਲਾਂ ਬੱਸਾਂ ਅਤੇ ਟਰੱਕਾਂ ਦੀ ਬਾਡੀਆਂ ਪੰਜਾਬ ‘ਚ ਲੱਗਦੀਆਂ ਸਨ, ਹੁਣ ਰਾਜਸਥਾਨ ਤੋਂ ਲਗਾਈਆਂ ਜਾ ਰਹੀਆਂ ਹਨ, ਪੰਜਾਬ ਦਾ ਵਪਾਰ ਬਾਹਰ ਜਾ ਰਾਹ ਹੈ। ਇਸਦੀ ਵੀ ਜਾਂਚ ਹੋਵੇਗੀ ਕਿ ਕਿੰਨੀ ਸਸਤੀ ਲਗਾਈਆਂ ਜਾ ਰਹੀਆਂ ਹਨ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਸੁਖਪਾਲ ਸਿੰਘ ਖਹਿਰਾ ਨੂੰ ਸਵਾਲ ਕੀਤਾ ਕਿ ਕੀ ਉਹ ਅਜੇ ਵੀ ਕਾਂਗਰਸ ਵਿੱਚ ਹਨ ਜਾਂ ਕਿਸੇ ਹੋਰ ਪਾਰਟੀ ਵਿੱਚ ?, ਇਸ ਨੂੰ ਲੈ ਕੇ ਹੰਗਾਮਾ ਵਧ ਗਿਆ ਹੈ। ਉਨ੍ਹਾਂ ਕਿਹਾ ਅਸੀਂ ਸੁਖਪਾਲ ਸਿੰਘ ਖਹਿਰਾ ਤੋਂ ਖਹਿੜਾ ਛੁਡਵਾ ਲਿਆ ਹੈ, ਕਾਂਗਰਸ ਨੂੰ ਛੁਡਵਾ ਲੈਂਜ ਚਾਹੀਦਾ ਹੈ, ਨਹੀਂ ਤਾਂ ਉਨ੍ਹਾਂ ਦੀ ਪਾਰਟੀ ਲਈ ਸਹੀ ਨਹੀਂ। ਵਿਧਾਨ ਸਭਾ ਦੀ ਕਾਰਵਾਈ ਦੌਰਾਨ ‘ਆਪ’ 2 ਘੰਟੇ 21 ਮਿੰਟ ਬੋਲੇਗੀ। ਕਾਂਗਰਸ ਨੂੰ 28 ਮਿੰਟ, ਅਕਾਲੀ ਦਲ ਨੂੰ 5 ਮਿੰਟ, ਭਾਜਪਾ ਨੂੰ 3 ਮਿੰਟ ਅਤੇ ਬਸਪਾ ਅਤੇ ਆਜ਼ਾਦ ਨੂੰ 2-2 ਮਿੰਟ ਦਾ ਸਮਾਂ ਦਿੱਤਾ ਜਾਵੇਗਾ।
ਭਗਵੰਤ ਮਾਨ ਨੇ ਸਾਡਾ ਵਿਧਾਨ ਸਭਾ ‘ਚ ਅਪਮਾਨ ਕੀਤਾ ਹੈ : ਵਿਧਾਇਕ ਕੋਟਲੀ
ਬਜਟ ਇਜਲਾਸ ਦੌਰਾਨ ਵਿਧਾਨ ਸਭਾ ‘ਚ ਹੰਗਾਮੇ ਤੋਂ ਬਾਅਦ ਕਾਂਗਰਸ ਨੇ ਵਿਧਾਨ ਸਭਾ ‘ਚੋਂ ਵਾਕਆਊਟ ਕਰ ਦਿੱਤਾ ਹੈ। ਅੱਜ ਦੀ ਕਾਰਵਾਈ ਦੀ ਸ਼ੁਰੂਆਤ ਤੋਂ ਹੀ ਕਾਂਗਰਸੀ ਵਿਧਾਇਕ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਪੀਕਰ ਨੂੰ ਤਾਲਾ ਭੇਂਟ ਕਰਨ ਤੋਂ ਨਾਰਾਜ਼ ਸਨ। ਇਸਦੇ ਨਾਲ ਹੀ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਡਾ ਵਿਧਾਨ ਸਭਾ ‘ਚ ਅਪਮਾਨ ਕੀਤਾ ਹੈ, ਉਨ੍ਹਾਂ ਕਿਹਾ ਕਿ ਮੈਂ ਸਦਨ ਚ ਦਲਿਤ ਡਿਪਟੀ ਮੁੱਖ ਮੰਤਰੀ ਬਣਾਉਣ ਬਾਰੇ ਪੁੱਛਿਆ ਸੀ,ਜਿਸ ‘ਤੇ ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਦੌਰੇ ਪੈਂਦੇ ਹਨ, ਜੁੱਤੀ ਸੁੰਘਾਓ। ਉਨ੍ਹਾਂ ਕਿਹਾ ਪ੍ਰਤਾਪ ਸਿੰਘ ਬਾਜਵਾ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਚੋਣਾਂ ਲੜਣਗੇ ਅਤੇ ਹਰਾ ਕੇ ਭਗਵੰਤ ਮਾਨ ਨੂੰ ਜਵਾਬ ਦੇਣਗੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸਿੰਧਵਾਂ ਖ਼ਿਲਾਫ਼ ਲਗਾਤਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਲੀਡਰਾਂ ਦਾ ਸਬਰ ਨਹੀਂ ਹੈ। ਇਸ ਲਈ ਕਾਂਗਰਸ ਦੇ ਵਿਧਾਇਕ ਕੇ ਸਦਨ ਤੋਂ ਚਲੇ ਜਾਂਦੇ ਹਨ।
ਉਹ ਕਿਸਾਨ ਅੰਦੋਲਨ ਦਾ ਸਮਰਥਨ ਕਰਦੇ ਹਨ : ਇਯਾਲੀ
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕੁਝ ਦਿਨ ਪਹਿਲਾਂ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾਉਣ ਅਤੇ ਮੁਆਵਜ਼ਾ ਦੇਣ ਦੀ ਮੰਗ ਪੰਜਾਬ ਵਿਧਾਨ ਸਭਾ ਵਿੱਚ ਰੱਖੀ ਹੈ। ਉਨ੍ਹਾਂ ਕਿਹਾ ਕਿ ਉਹ ਕਿਸਾਨ ਅੰਦੋਲਨ ਦਾ ਸਮਰਥਨ ਕਰਦੇ ਹਨ। ਕਿਸਾਨ ਸ਼ੁੱਭਕਰਨ ਦੀ ਮੌਤ ਦੇ ਮਾਮਲੇ ‘ਚ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਅਤੇ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਵੇ। ਅਕਾਲੀ ਵਿਧਾਇਕ ਮਨਪ੍ਰੀਤ ਇਯਾਲੀ ਨੇ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ, ਉਨ੍ਹਾਂ ਨੂੰ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ। ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਇਸ ਦੇ ਨਾਲ ਹੀ ਡਿਬਰੂਗੜ੍ਹ ਜੇਲ ‘ਚ ਬੰਦ ਸਿੱਖ ਨੌਜਵਾਨਾਂ ਨੂੰ ਪੰਜਾਬ ਦੀ ਜੇਲ੍ਹ ‘ਚ ਸ਼ਿਫਟ ਕਰਨ ਦਾ ਮਾਮਲਾ ਵੀ ਉਠਿਆ ਹੈ।
ਸਪੀਕਰ ਨੇ ਵਿਧਾਨ ਸਭਾ ‘ਚ ਚੰਗਾ ਵਿਵਹਾਰ ਰੱਖਣ ਦੀ ਦਿੱਤੀ ਨਸ਼ੀਹਤ
ਮੁੱਖ ਮੰਤਰੀ ਭਗਵੰਤ ਮਾਨ ਅਤੇ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਜ਼ਬਰਦਸਤ ਸ਼ਬਦੀ ਜੰਗ ਹੋਈ। ਕਾਂਗਰਸੀ ਆਗੂਆਂ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਾੜੀਆਂ ਦੇ ਸਕੂਲਾਂ ਤੋਂ ਪੜ੍ਹਾਈ ਕੀਤੀ ਹੈ, ਉਹ ਸਤਿਕਾਰ ਨਾਲ ਬੋਲਣਾ ਨਹੀਂ ਜਾਣਦੇ। ਇਸ ਲਈ ਉਹ ਪਿਆਰ ਨਾਲ ਬੋਲ ਨਹੀਂ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਲਈ ਮੈਂ ਕਹਿੰਦਾ ਹਾਂ ਕਿ ਤੁਸੀਂ ਪੰਜਾਬੀ ਦੇ ਪੇਪਰ ਵਿੱਚ 25 ਅੰਕ ਦਿਖਾਓ। ਇਸ ਦੇ ਨਾਲ ਹੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪ੍ਰਤਾਪ ਸਿੰਘ ਬਾਜਵਾ ਸਮੇਤ ਸਾਰਿਆਂ ਨੂੰ ਚੰਗਾ ਵਿਵਹਾਰ ਰੱਖਣ ਦੀ ਨਸ਼ੀਹਤ ਦਿੱਤੀ। ਸਪੀਕਰ ਕੁਲਤਾਰ ਸਿੰਘ ਸਿੰਧਵਾਂ ਨੇ ਕਿਹਾ-ਮੈਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਨੂੰ ਵਧਾਈ ਦਿੰਦਾ ਹਾਂ। ਉਹ ਵਿਰੋਧੀ ਧਿਰ ਨੂੰ ਇੱਥੇ ਬੈਠਣ ਦੇਣਾ ਚਾਹੁੰਦੇ ਹਨ। ਨਹੀਂ ਤਾਂ ਸੱਤਾਧਾਰੀ ਧਿਰ ਹਮੇਸ਼ਾ ਵਿਰੋਧੀ ਧਿਰ ਨੂੰ ਬਾਹਰ ਭੇਜਣਾ ਚਾਹੁੰਦੀ ਹੈ।