ਚੰਡੀਗੜ੍ਹ, 3 ਅਗਸਤ : ਪੰਜਾਬ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਹੋ ਗਿਆ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਹੋ ਗਿਆ ਹੈ ਜਿਸ ਮੁਤਾਬਿਕ 1 ਨਵੰਬਰ ਤੋਂ 15 ਨਵੰਬਰ ਤੱਕ ਚੋਣਾਂ ਹੋਣਗੀਆਂ। ਜਿਸ ਦੀ ਪ੍ਰਵਾਨਗੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤੀ ਹੈ। ਰਾਜਪਾਲ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਵਿੱਚ 39 ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਹੁਣ ਆਉਣ ਵਾਲੀ ਕਾਰਵਾਈ ਰਾਜ ਚੋਣ ਕਮਿਸ਼ਨ ਨੇ ਪੂਰੀ ਕਰਨੀ ਹੈ।
ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਜ਼ਿਮਨੀ ਚੋਣਾਂ
ਦੱਸ ਦਈਏ ਕਿ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਚੋਣਾਂ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਵੀ ਹੋਣਗੀਆਂ। ਇਹ ਚੋਣਾਂ ਜਲੰਧਰ ਜ਼ਿਲ੍ਹੇ ਵਿੱਚ ਗੁਰਾਇਆ, ਭੋਗਪੁਰ, ਬਿਲਗਾ, ਸ਼ਾਹਕੋਟ ਨਗਰ ਕੌਂਸਲਾਂ ਦੀਆਂ ਚੋਣਾਂ ਹੋਣਗੀਆਂ। ਕਪੂਰਥਲਾ ਵਿਚ ਬੈਗੋਵਾਲ, ਭੁਲੱਥ, ਢਿੱਲਵਾਂ, ਨਡਾਲਾ ਅਤੇ ਲੁਧਿਆਣਾ ਵਿਚ ਮੁਲਾਂਪੁਰ ਦਾਖਾ, ਸਾਹਨੇਵਾਲ, ਮਾਛੀਵਾੜਾ, ਮਲੌਟ ਵਿਚ ਨਗਰ ਕੌਂਸਲਾਂ ਦੀਆਂ ਚੋਣਾਂ ਹੋਣੀਆਂ ਹਨ। ਇਸੇ ਤਰ੍ਹਾਂ ਬਠਿੰਡਾ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਰੀਦਕੋਟ, ਪਟਿਆਲਾ, ਸੰਗਰੂਰ, ਮਲੇਰਕੋਟਲਾ, ਐੱਸ.ਏ.ਐੱਸ. ਨਗਰ, ਪਟਿਆਲਾ ਵਿਚ ਵਿਚ ਜ਼ਿਮਨੀ ਚੋਣਾਂ ਹੋਣੀਆਂ ਹਨ।