ਐਂਟੀ ਗੈਂਗਸਟਰ ਟਾਸਕ ਫੋਰਸ ਨੇ ਗੁਰਪ੍ਰੀਤ ਸੇਖੋਂ ਗੈਂਗ ਦੇ ਚਾਰ ਸਾਥੀਆਂ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 15 ਫਰਵਰੀ 2025 : ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਗੁਰਪ੍ਰੀਤ ਸੇਖੋਂ ਗੈਂਗ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਬਠਿੰਡਾ ਦੇ ਪਿੰਡ ਭਾਈ ਰੂਪਾ ਵਿਖੇ ਓਵਰਸੀਅਰ ਸਿੰਘ ਉਰਫ ਸਤਿੰਦਰ ਸਿੰਘ ਉਰਫ ਸੱਤੀ ਦੇ ਕਤਲ ਵਿੱਚ ਸ਼ਾਮਲ ਸਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਗੁਰਪ੍ਰੀਤ ਸਿੰਘ ਉਰਫ਼ ਗੋਪੀ, ਲਵਜੀਤ ਸ਼ਰਮਾ ਉਰਫ਼ ਲਵੀ, ਵਿਨੋਦ ਕੁਮਾਰ ਉਰਫ਼ ਹੁਨਰ ਸ਼ਰਮਾ ਅਤੇ ਗਗਨਦੀਪ ਸਿੰਘ ਸ਼ਾਮਲ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਨ੍ਹਾਂ ਖ਼ਿਲਾਫ਼ ਕਤਲ, ਕਤਲ ਕਰਨ ਦੀ ਕੋਸ਼ਿਸ਼ ਅਤੇ ਅਸਲਾ ਐਕਟ ਵਰਗੇ ਕਈ ਅਪਰਾਧਿਕ ਮਾਮਲੇ ਦਰਜ ਹਨ। 1 ਪਿਸਤੌਲ 32 ਬੋਰ ਅਤੇ 6 ਜ਼ਿੰਦਾ ਕਾਰਤੂਸ ਅਪਰਾਧਿਕ ਨੈੱਟਵਰਕ ਨੂੰ ਖਤਮ ਕਰਨ ਅਤੇ  ਇਸ ਵਿੱਚ ਸ਼ਾਮਲ ਹੋਰ ਦੋਸ਼ੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।