ਬੇਰੋਜ਼ਗਾਰ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਰਹੀ ਬੇਸਿੱਟਾ, ਸੰਘਰਸ਼ ਜਾਰੀ ਰੱਖਣ ਦਾ ਐਲਾਨ

ਬੀਤੇ ਦਿਨੀਂ ਗੁਰਦਾਸਪੁਰ ਦੇ ਸੁਰਿੰਦਰਪਾਲ ਵੱਲੋਂ ਮਰਨ ਵਰਤ ਤਾਂ ਖਤਮ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਬੇਰੋਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨਾਲ ਮੀਟਿੰਗ ਤਾਂ ਹੋਈ ਪਰ ਉਹ ਬੇਨਤੀਜਾ ਰਹੀ।

fast

ਮੀਟਿੰਗ ਲਗਭਗ 2 ਘੰਟੇ ਚੱਲੀ। ਇਸ ਵਿਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ। ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਮੰਨਣ ਦਾ ਜ਼ੁਬਾਨੀ ਭਰੋਸਾ ਦਿੱਤਾ ਗਿਆ ਪਰ ਅਧਿਆਪਕ ਲਿਖਤੀ ਵਿਚ ਭਰੋਸਾ ਦੇਣ ਦੀ ਗੱਲ ‘ਤੇ ਅੜੇ ਰਹੇ। ਬੇਰੋਜ਼ਗਾਰ ਅਧਿਆਪਕਾਂ ਦਾ ਕਹਿਣਾ ਹੈ ਕਿ ਈ.ਟੀ.ਟੀ. ਦੇ ਉਮੀਦਵਾਰਾਂ ਦਾ ਹੱਕ ਉਨ੍ਹਾਂ ਤੋਂ ਖੋਹਿਆ ਜਾ ਰਿਹਾ ਹੈ। ਸਰਕਾਰੀ ਸਕੂਲਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਅਸਾਮੀਆਂ ਖਾਲੀਆਂ ਪਈਆਂ ਹਨ। ਸਿੱਖਿਆ ਮੰਤਰੀ ਨੂੰ ਕਿਹਾ ਕਿ ਨਵੀਆਂ ਪੋਸਟਾਂ ਕੱਢੀਆਂ ਜਾਣ ਤਾਂ ਕਿ ਬੇਰੁਜ਼ਗਾਰ ਅਧਿਆਪਕਾਂ ਨੂੰ ਵੱਧ ਤੋਂ ਵੱਧ ਨੌਕਰੀ ਮਿਲ ਸਕੇ। ਸੁਰਿੰਦਰਪਾਲ ਗੁਰਦਾਸਪੁਰ ਦੇ ਭੁੱਖ ਹੜਤਾਲ ‘ਤੇ ਰਹਿਣ ਕਾਰਨ ਤਬੀਅਤ ਬਹੁਤ ਜ਼ਿਆਦਾ ਖਰਾਬ ਹੋ ਗਈ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਓ.ਐੱਸ.ਡੀ. ਕੈਪਟਨ ਸੰਦੀਪ ਸੰਧੂ ਨਾਲ ਮੀਟਿੰਗ ਤੋਂ ਬਾਅਦ ਸੁਰਿੰਦਰਪਾਲ ਗੁਰਦਾਸਪੁਰ ਨੂੰ ਲਗਾਤਾਰ ਮਨਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਮਰਨ ਵਰਤ ਤਾਂ ਖਤਮ ਕਰ ਦਿੱਤਾ ਗਿਆ ਪਰ ਅਧਿਆਪਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਲਿਖਤੀ ਭਰੋਸਾ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਮੌਜੂਦ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਕੁਲਦੀਪ ਖੋਖਰ, ਸੁਲਿੰਦਰ ਕੰਬੋਜ, ਨਿਰਮਲ ਜ਼ੀਰਾ, ਰਾਜਸੁਖਵਿੰਦਰ ਗੁਰਦਾਸਪੁਰ, ਬਲਵਿੰਦਰ ਨਾਭਾ, ਸਲਿੰਦਰ ਕੰਬੋਜ, ਅਮਨ ਤੇ ਜਰਨੈਲ ਸੰਗਰੂਰ ਨੇ ਕਿਹਾ ਕਿ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨਾਲ ਪੈਨਲ ਮੀਟਿੰਗ ਹੋਈ ਜਿਸ ਵਿੱਚ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ ਬਾਰੇ ਦੱਸਿਆ ਗਿਆ ਕਿ ਕਿਵੇਂ 2364 ਈ.ਟੀ.ਟੀ. ਦੀਆਂ ਪੋਸਟਾਂ ਵਿਚ ਬੀ.ਐੱਡ. ਉਮੀਦਵਾਰਾਂ ਨੂੰ ਬਰਾਬਰ ਵਿਚਾਰਿਆ ਜਾ ਰਿਹਾ ਹੈ।