ਚੰਡੀਗੜ੍ਹ, 13 ਫਰਵਰੀ : ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਬਹੁਜਨ ਸਮਾਜ ਪਾਰਟੀ ਨੇ ਗਠਜੋੜ ਤੋੜਨ ਦਾ ਐਲਾਨ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਬਹੁਜਨ ਸਮਾਜ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਅੰਬੇਡਕਰ ਭਵਨ ਚੰਡੀਗੜ੍ਹ ਵਿਖੇ ਹੋਈ ਹੈ, ਜਿਸ ਵਿੱਚ ਸੂਬਾ ਪੱਧਰੀ ਬਹੁਜਨ ਸਮਾਜ ਪਾਰਟੀ ਦੇ ਆਗੂ ਹਾਜ਼ਰ ਹੋਏ। ਇਸ ਸੂਬਾ ਕਮੇਟੀ ਮੀਟਿੰਗ ਵਿੱਚ ਬਹੁਜਨ ਸਮਾਜ ਪਾਰਟੀ ਦੇ ਕੇਂਦਰੀ ਕੋਆਰਡੀਨੇਟਰ ਪੰਜਾਬ ਚੰਡੀਗੜ੍ਹ ਹਰਿਆਣਾ ਪ੍ਰਦੇਸ਼ ਇੰਚਾਰਜ ਰਣਧੀਰ ਸਿੰਘ ਬੈਨੀਵਲ ਵਿਸ਼ੇਸ਼ ਤੌਰ ‘ਤੇ ਪਹੁੰਚੇ। ਚਾਰ ਘੰਟੇ ਲੰਬੀ ਚੱਲੀ ਮੰਥਨ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਹੁਜਨ ਸਮਾਜ ਪਾਰਟੀ ਦੀ ਲਗਾਤਾਰ ਅਣਦੇਖੀ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਕਰ ਰਹੀ ਹੈ। ਭਾਰਤੀ ਜਨਤਾ ਪਾਰਟੀ ਜੋ ਕਿ ਦਲਿਤਾਂ, ਪਛੜਿਆਂ, ਘੱਟ ਗਿਣਤੀਆਂ, ਕਿਸਾਨਾਂ ਨੂੰ ਕੁਚਲਣ ਦੀ ਗੈਰ ਸੰਵਿਧਾਨਕ ਨੀਤੀਆਂ ਬਣਾਉਂਦੇ ਹੋਏ ਭਾਰਤੀ ਸੰਵਿਧਾਨ ਨੂੰ ਬਦਲਣ ਲਈ ਕੰਮ ਕਰ ਰਹੀ ਹੈ। ਬਹੁਜਨ ਸਮਾਜ ਪਾਰਟੀ ਕਦੇ ਵੀ ਭਾਰਤੀ ਜਨਤਾ ਪਾਰਟੀ ਨਾਲ ਗੱਠਜੋੜ ਨਹੀਂ ਕਰ ਸਕਦੀ, ਕਿਉਂਕਿ ਭਾਜਪਾ ਜਿੱਥੇ ਭਾਰਤ ਦੇ ਸੰਵਿਧਾਨ ਨੂੰ ਬਦਲਣ ਲਈ ਕੰਮ ਕਰ ਰਹੀ ਹੈ ਉਥੇ ਪੰਜਾਬ ਨਾਲ ਪੰਥਕ ਮੁੱਦਿਆਂ, ਕਿਸਾਨ ਮੁੱਦਿਆਂ ਬੰਦੀ ਸਿੰਘਾਂ ਦੇ ਮੁੱਦੇ, ਭਾਰਤੀ ਸੰਵਿਧਾਨ ਨੂੰ ਬਦਲਣਾ ਮੁੱਖ ਮੁੱਦਾ ਹੈ।