ਚੰਡੀਗੜ੍ਹ, 15 ਮਾਰਚ : ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਲਈ ਪੰਜਾਬੀ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਦੇ ਕਤਲ ਦੀ ਯੋਜਨਾ ਬਣਾ ਰਿਹੇ ਦਵਿੰਦਰ ਬੰਬੀਹਾ ਗੈਂਗ ਦੇ 4 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਚੰਡੀਗੜ੍ਹ ਪੁਲਿਸ ਦੇ ਆਪਰੇਸ਼ਨ ਸੈਲ ਵੱਲੋਂ 4 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਗੈਂਗ ਨੂੰ ਅਰਮਾਨੀਆ ਵਿੱਚ ਲੁਕਿਆ ਲੱਕੀ ਪਟਿਆਲ ਚਲਾ ਰਿਹਾ ਹੈ। ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਵੱਲੋਂ ਗ੍ਰਿਫਤਾਰ ਕੀਤੇ ਗਏ ਬੰਬੀਹਾ ਗਰੁੱਪ ਦੇ ਗੈਂਗਸਟਰਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਵੱਲੋਂ ਪ੍ਰਸਿੱਧ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਨੂੰ ਮਾਰਨ ਦੀ ਯੋਜਨਾ ਲਗਾਤਾਰ ਚੱਲ ਰਹੀ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਜੰਮੂ-ਕਸ਼ਮੀਰ ਤੋਂ ਲੰਬੀ ਰੇਂਜ ਦੇ ਹਥਿਆਰ ਲਿਆਉਣੇ ਸਨ ਅਤੇ ਬੱਬੂ ਮਾਨ ਅਤੇ ਮਨਕੀਰਤ ਔਲਖ ਨੇ ਮਾਰਨਾ ਸੀ। ਮੁਲਜ਼ਮਾਂ ਤੋਂ ਪੁੱਛਗਿੱਛ ਵਿੱਚ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਕੈਨੇਡਾ ਵਿੱਚ ਬੈਠੇ ਲੱਕੀ ਪਟਿਆਲ ਦੇ ਕਿਸੇ ਖਾਸ ਰਾਜਕੁਮਾਰ ਨੇ ਉਨ੍ਹਾਂ ਨੂੰ ਫੋਨ ਕੀਤਾ ਸੀ। ਜਿਸ ਨੇ ਇੱਕ ਦੋਸਤ ਰਾਹੀਂ ਜੰਮੂ-ਕਸ਼ਮੀਰ ਤੋਂ ਲੰਬੀ ਦੂਰੀ ਦੇ ਹਥਿਆਰ ਲੈਣ ਲਈ ਕਿਹਾ ਸੀ। ਜਿਸ ਨਾਲ ਬੱਬੂ ਮਾਨ ਅਤੇ ਮਨਕੀਰਤ ਔਲਖ ਨੂੰ ਮਾਰਨ ਦੀ ਯੋਜਨਾ ਬਣਾਈ ਜਾ ਰਹੀ ਸੀ। ਪੁਲਿਸ ਨੇ ਦੱਸਿਆ ਕਿ ਜੰਮੂ-ਕਸ਼ਮੀਰ 'ਚ ਹਥਿਆਰਾਂ ਦੇ ਲੈਣ-ਦੇਣ 'ਤੇ ਲਗਾਤਾਰ ਚਰਚਾ ਹੋ ਰਹੀ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਨ ਮੰਨੂ ਬਟਾ ਵਾਸੀ ਬੁੜੈਲ, ਅਮਨ ਕੁਮਾਰ ਉਰਫ ਵਿੱਕੀ ਵਾਸੀ ਪੰਚਕੂਲਾ, ਸੰਜੀਵ ਉਰਫ ਸੰਜੂ ਵਾਸੀ ਮਲੋਆ ਅਤੇ ਕੁਲਦੀਪ ਉਰਫ ਕਿਮੀ ਵਜੋਂ ਹੋਈ ਹੈ।