ਗੁਰਬਾਣੀ ਪਰਸਾਰਣ ਬਾਰੇ ਭਗਵੰਤ ਮਾਨ ਸਰਕਾਰ ਦਾ ਵੱਡਾ ਫੈਸਲਾ - 1925 ਦੇ ਐਕਟ 'ਚ ਜੁੜੇਗੀ ਨਵੀਂ ਧਾਰਾ 

ਚੰਡੀਗੜ੍ਹ-, 18 ਜੂਨ : ਪੰਜਾਬ ਸਰਕਾਰ ਕੱਲ੍ਹ 19 ਜੂਨ ਨੂੰ ਇਤਿਹਾਸਿਕ ਫ਼ੈਸਲਾ ਲੈਣ ਜਾ ਰਹੀ ਹੈ। ਇਸ ਬਾਰੇ ਖੁਦ ਸੀਐਮ ਭਗਵੰਤ ਮਾਨ ਨੇ ਜਾਣਕਾਰੀ ਦਿੱਤੀ। ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ, ਵਾਹਿਗੁਰੂ ਜੀ ਦੇ ਅਸ਼ੀਰਵਾਦ ਸਦਕਾ ਕੱਲ ਇੱਕ ਇਤਿਹਾਸਿਕ ਫੈਸਲਾ ਕਰਨ ਜਾ ਰਹੇ ਹਾਂ..ਸਮੂਹ ਸੰਗਤਾਂ ਦੀ ਮੰਗ ਮੁਤਾਬਕ ਸਿੱਖ ਗੁਰੁਦਵਾਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜ ਰਹੇ ਹਾਂ ਕਿ ਹਰਿਮੰਦਰ ਸਾਹਬ ਜੀ ਤੋਂ ਗੁਰਬਾਣੀ ਦਾ ਪੑਸਾਰਣ ਸਭ ਲਈ ਮੁਫਤ ਹੋਵੇਗਾ ...no tender required..ਕੱਲ ਕੈਬਨਿਟ ਚ ..20 ਜੂਨ ਨੂੰ ਵਿਧਾਨ ਸਭਾ ਚ ਮਤਾ ਆਵੇਗਾ।  

02