ਮਾਨ ਨੇ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ’ਤੇ ਵੱਡਾ ਹਮਲਾ, ਪ੍ਰਧਾਨ ਜੀ ਵੱਲੋਂ ਕੱਲ੍ਹ ਪੜ੍ਹ ਕੇ ਸੁਣਾਇਆ ਜਾਵੇਗਾ ਬਾਦਲ ਪਰਿਵਾਰ ਦਾ ਫੈਸਲਾ : ਮੁੱਖ ਮੰਤਰੀ

ਚੰਡੀਗੜ੍ਹ, 25 ਜੂਨ :  ਗੁਰਬਾਣੀ ਦਾ ਪ੍ਰਸਾਰਨ ਸਾਰਿਆਂ ਲਈ ਮੁਫ਼ਤ ਕਰਨ ਨੂੰ ਲੈ ਕੇ ਛਿੜਿਆ ਵਿਵਾਦ ਵਧਦਾ ਜਾ ਰਿਹਾ ਹੈ। ਬੇਸ਼ੱਕ ਮਾਨ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਮਤਾ ਪਾਸ ਕਰ ਦਿੱਤਾ ਗਿਆ ਹੈ, ਪਰ ਅਜੇ ਵੀ ਰੇੜਕਾ ਬਰਕਰਾਰ ਹੈ। ਐਸਜੀਪੀਸੀ ਵੱਲੋਂ ਭਲਕੇ ਮੀਟਿੰਗ ਬੁਲਾਈ ਗਈ ਹੈ ਪਰ ਇਸ ਤੋਂ ਪਹਿਲਾਂ ਹੀ ਮੁੱਖ ਮੰਤਰੀ ਵੱਲੋਂ ਐਸਜੀਪੀਸੀ ਪ੍ਰਧਾਨ ਉੱਤੇ ਵੱਡਾ ਸ਼ਬਦੀ ਵਾਰ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਾਹਬ ਕੱਲ ਹੋਣ ਵਾਲੇ ਇਜਲਾਸ ਲਈ ਚੰਡੀਗੜ ਵਿਖੇ ਅਕਾਲੀ ਦਲ ਦੇ ਮੁੱਖ ਦਫ਼ਤਰ ਚ ਤਲਬ..ਮਲੂਕਾ, ਚੰਦੁਮਾਜਰਾ, ਭੂੰਦੜ, ਚੀਮਾ ਅਤੇ ਗਾਬੜੀਆ ਓਥੇ ਮੌਜੂਦ..ਬੰਦ ਕਮਰਾ ਮੀਟਿੰਗ ਜਾਰੀ..ਬਾਦਲ ਪਰਿਵਾਰ ਦੁਆਰਾ ਕਰਿਆ ਕਰਾਇਆ ਤੇ ਲਿਖਿਆ ਲਿਖਾਇਆ ਫ਼ੈਸਲਾ ਅੱਜ ਹੀ ਲੈ ਜਾਣਗੇ ਪ੍ਰਧਾਨ ਜੀ.ਕੱਲ ਸਿਰਫ ਪੜ੍ਹ ਕੇ ਸੁਣਾਇਆ ਜਾਵੇਗਾ..

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਾਹਬ ਕੱਲ ਹੋਣ ਵਾਲੇ ਇਜਲਾਸ ਲਈ ਚੰਡੀਗੜ ਵਿਖੇ ਅਕਾਲੀ ਦਲ ਦੇ ਮੁੱਖ ਦਫ਼ਤਰ ਚ ਤਲਬ..ਮਲੂਕਾ, ਚੰਦੁਮਾਜਰਾ, ਭੂੰਦੜ, ਚੀਮਾ ਅਤੇ ਗਾਬੜੀਆ ਓਥੇ ਮੌਜੂਦ..ਬੰਦ ਕਮਰਾ ਮੀਟਿੰਗ ਜਾਰੀ..ਬਾਦਲ ਪਰਿਵਾਰ ਦੁਆਰਾ ਕਰਿਆ ਕਰਾਇਆ ਤੇ ਲਿਖਿਆ ਲਿਖਾਇਆ ਫ਼ੈਸਲਾ ਅੱਜ ਹੀ ਲੈ ਜਾਣਗੇ ਪ੍ਰਧਾਨ ਜੀ.ਕੱਲ ਸਿਰਫ ਪੜ੍ਹ ਕੇ ਸੁਣਾਇਆ ਜਾਵੇਗਾ..

ਜ਼ਿਕਰ ਕਰ ਦਈਏ ਕਿ ਸ਼੍ਰੋਮਣੀ ਕਮੇਟੀ  ਵੱਲੋਂ ਸਦਨ ਦਾ ਵਿਸ਼ੇਸ਼ ਇਜਲਾਸ ਕੱਲ 11 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਖੇ ਬੁਲਾਇਆ ਗਿਆ ਹੈ ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਸਾਹਿਬਾਨ, ਮੈਂਬਰ ਤੇ ਅਧਿਕਾਰੀ ਸ਼ਾਮਲ ਹਨ ਤੇ ਇਸ ਲਈ ਬਾਕਾਇਦਾ ਸੱਦੇ ਪੱਤਰ ਵੀ ਭੇਜੇ ਜਾ ਚੁੱਕੇ ਹਨ। ਹਾਸਿਲ ਹੋਈ ਜਾਣਕਾਰੀ ਮੁਤਾਬਕ ਇਸ ਵਿਸ਼ੇਸ਼ ਇਜਲਾਸ ‘ਚ ਗੁਰਦੁਆਰਾ ਸੋਧ ਬਿੱਲ ਨੂੰ ਰੱਦ ਕਰਨ ਦਾ ਮੱਤਾ ਤੇ ਇਸ ਨੂੰ ਲੈ ਕੇ ਅਗਲੀ ਰਣਨੀਤੀ ਕਰੇਗੀ ਤਿਆਰ ਤੇ ਗੁਰਬਾਣੀ ਪ੍ਰਸਾਰਣ ਸਬੰਧੀ ਕੋਈ ਅਹਿਮ ਐਲਾਨ ਕੀਤਾ ਜਾ ਸਕਦਾ ਹੈ। ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖ ਗੁਰੁਦੁਆਰਾ ਐਕਟ ਵਿੱਚ ਇੱਕ ਧਾਰਾ ਜੋੜ ਕੇ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਹੋਣ ਵਾਲਾ ਗੁਰਬਾਣੀ ਦਾ ਪ੍ਰਸਾਰਣ ਮੁਫ਼ਤ ਕਰਨ ਦੀ ਗੱਲ ਆਖੀ ਸੀ। ਜਿਸ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਵਿਰੋਧ ਕੀਤਾ ਹੈ।  

01