ਚੰਡੀਗੜ੍ਹ, 9 ਅਕਤੂਬਰ 2024 : ਪੰਜਾਬ ਵਿਚ ਪੰਚਾਇਤੀ ਚੋਣਾਂ ਨਾਲ ਜੁੜੀ ਵੱਡੀ ਖ਼ਬਰ ਆ ਰਹੀ ਹੈ। ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਸਖ਼ਤ ਰਵੱਈਆ ਅਪਣਾਇਆ ਹੈ। ਹਾਈਕੋਰਟ ਨੇ ਪੰਜਾਬ ਵਿਚ ਪੰਚਾਇਤੀ ਚੋਣਾਂ ਉਤੇ ਰੋਕ ਲਗਾ ਦਿੱਤੀ ਹੈ। ਇਹ ਰੋਕ ਅਦਾਲਤ ਤੱਕ ਪਹੁੰਚ ਕਰ ਵਾਲੀਆਂ ਥਾਵਾਂ ਉਤੇ ਲਾਈ ਗਈ ਹੈ। ਅਜਿਹੀਆਂ 300 ਦੇ ਕਰੀਬ ਪੰਚਾਇਤਾਂ ਦੱਸੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਹਾਈਕੋਰਟ ਨੇ ਸਰਕਾਰ ਤੋਂ 1 ਘੰਟੇ ਅੰਦਰ ਜਾਣਕਾਰੀ ਮੰਗੀ ਸੀ। ਹਾਈਕੋਰਟ ਨੇ ਪੁੱਛਿਆ ਸੀ ਕਿ ਸੂਬਾ ਚੋਣ ਕਮਿਸ਼ਨਰ ਦੀ ਨਿਯੁਕਤੀ ਕਿਵੇਂ ਹੋਈ। ਕੀ ਸਰਕਾਰ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਵਾਪਸ ਲਵੇਗੀ ਅਤੇ ਸਰਕਾਰ ਹੋਰ ਸਹੀ ਤਰੀਕੇ ਨਾਲ ਚੋਣ ਕਰਵਾਉਣ ਲਈ ਤਿਆਰ ਹੈ। ਨਹੀਂ ਤਾਂ ਹਾਈਕੋਰਟ ਕੋਈ ਆਦੇਸ਼ ਜਾਰੀ ਕਰੇਗਾ। ਹੁਣ ਹਾਈਕੋਰਟ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤਾ ਹੈ। ਹਾਈਕੋਰਟ ਨੇ ਚੋਣਾਂ ਉਤੇ ਰੋਕ ਲਗਾ ਦਿੱਤੀ ਗਈ ਹੈ। ਉਨ੍ਹਾਂ ਰੋਕ ਉਨ੍ਹਾਂ ਪਿੰਡਾਂ ਵਿਚ ਲਾਈ ਗਈ ਹੈ, ਜਿਨ੍ਹਾਂ ਨੇ ਅਦਾਲਤ ਤੱਕ ਪਹੁੰਚ ਕੀਤੀ ਸੀ।