ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ 17 ਸਬ-ਡਵੀਜ਼ਨਾਂ, ਤਹਿਸੀਲਾਂ ਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾਂ ਬਣਾਉਣ ਦਾ ਐਲਾਨ ਕੀਤਾ ਹੈ । ਜਿਸ ਨਾਲ ਲੋਕਾਂ ਦੀ ਖੱਜਲ ਖੁਆਰੀ ਖਤਮ ਹੋ ਜਾਵੇਗੀ। ਉਨ੍ਹਾਂ ਨੇ ਇਨ੍ਹਾਂ ਇਮਾਰਤਾਂ ‘ਤੇ 80 ਕਰੋੜ ਰੁਪਏ ਖਰਚ ਹੋਣ ਦਾ ਦਾਅਵਾ ਕੀਤਾ ਹੈ । ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ, “ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ…ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ…ਪੰਜਾਬ ਭਰ ਵਿੱਚ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾਂ ਬਣਨਗੀਆਂ…ਲਗਭਗ ₹80 ਕਰੋੜ ਖ਼ਰਚ ਹੋਣਗੇ…ਲੋਕਾਂ ਦੀ ਖੱਜਲ-ਖ਼ੁਆਰੀ ਖ਼ਤਮ ਹੋਵੇਗੀ…ਲੋਕਾਂ ਦਾ ਪੈਸਾ ਲੋਕਾਂ ਦੇ ਨਾਮ…!