ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ 27 ਸਤੰਬਰ ਨੁੰ ਹੋਣ ਵਾਲੇ ਇਜਲਾਸ ਲਈ ਪ੍ਰਵਾਨਗੀ ਮੰਗੀ ਗਈ ਸੀ। ਜਿਸ ਨੂੰ ਲੈ ਕੇ ਰਾਜਪਾਲ ਪੰਜਾਬ ਨੇ ਸਕੱਤਰ ਵਿਧਾਨ ਸਭਾ ਨੂੰ ਪੱਤਰ ਲਿਖ ਕੇ 27 ਦੇ ਸੈਸ਼ਨ ਵਿਚ ਹੋਣ ਵਾਲੇ ਵਿਧਾਨਕ ਕੰਮਕਾਜ ਦਾ ਵੇਰਵਾ ਮੰਗਿਆ ਹੈ। ਜਿਸ ਦੇ ਜਵਾਬ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਵਿਧਾਨ ਸਭਾ ਦੇ ਕਿਸੇ ਵੀ ਸੈਸ਼ਨ ਤੋਂ ਪਹਿਲਾਂ ਗਵਰਨਰ ਕੋਲੋਂ ਪ੍ਰਵਾਨਗੀ ਲੈਣਾ ਸਹਿਮਤੀ ਦੀ ਇੱਕ ਰਸਮ ਹੈ। 75 ਸਾਲਾਂ ਵਿੱਚ, ਕਿਸੇ ਵੀ ਗਵਰਨਰ ਨੇ ਸਰਕਾਰ ਵੱਲੋਂ ਸੈਸ਼ਨ ਬੁਲਾਉਣ ਤੋਂ ਪਹਿਲਾਂ ਕਦੇ ਵੀ ਵਿਧਾਨਕ ਕਾਰੋਬਾਰ ਦੀ ਸੂਚੀ ਨਹੀਂ ਪੁੱਛੀ। ਵਿਧਾਨਕ ਕਾਰੋਬਾਰ ਦਾ ਫੈਸਲਾ BAC ਅਤੇ ਸਪੀਕਰ ਦੁਆਰਾ ਕੀਤਾ ਜਾਂਦਾ ਹੈ। ਕੀ ਅੱਗੇ ਸਰਕਾਰ ਸਾਰੇ ਭਾਸ਼ਣਾਂ ਨੂੰ ਵੀ ਗਵਰਨਰ ਨੂੰ ਪ੍ਰਵਾਨਗੀ ਦੇਣ ਲਈ ਕਹੇਗੀ। ਇਹ ਬਹੁਤ ਜ਼ਿਆਦਾ ਹੋ ਰਿਹਾ ਹੈ।