ਮਾਨਸਾ : ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ । ਮਾਣਹਾਨੀ ਦੇ ਕੇਸ ਦੀ ਪੇਸ਼ੀ ਭੁਗਤਣ ਲਈ ਅੱਜ ਮਾਨਸਾ ਪਹੁੰਚੇ । ਪੇਸ਼ੀ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਨੇ ਪ੍ਰੈੱਸ ਕਾਨਫਰੰਸ ਕੀਤੀ ਜਿਸ ਵਿੱਚ ਉਨ੍ਹਾਂ ਕਿਹਾ ਕਿ ਕੀ ਮਾਣਹਾਨੀ ਸਿਰਫ ਲੀਡਰਾਂ ਦੀ ਹੁੰਦੀ ਹੈ, ਜਨਤਾ ਦੀ ਮਾਣਹਾਨੀ ਨਹੀਂ। ਉਨ੍ਹਾਂ ਸਾਬਕਾ ਵਿਧਾਇਕ ਨਾਜਰ ਸਿੰਘ ‘ਤੇ ਸਵਾਲ ਉਠਾਉਂਦੇ ਹੋਏ ਕਿਹਾ, ਨਾਜਰ ਸਿੰਘ ਦੱਸੇ ਕਿ ਡੇਢ ਲੱਖ ਲੋਕਾਂ ਨੇ ਉਸ ਨੂੰ ਵੋਟਾਂ ਪਾ ਕੇ ਜਿਤਾਇਆ ਸੀ ਅਤੇ ਲੋਕਾਂ ਨੂੰ ਬਿਨਾਂ ਦੱਸੇ ਉਹ ਕਾਂਗਰਸ ‘ਚ ਸ਼ਾਮਲ ਹੋਏ ਸਨ, ਕੀ ਇਹ ਲੋਕਾਂ ਦੀ ਮਾਣਹਾਨੀ ਨਹੀਂ ਸੀ। ਉਨ੍ਹਾਂ ਕਿਹਾ ਕਿ ਕੀ ਮਾਣਹਾਨੀ ਸਿਰਫ਼ ਲੀਡਰਾਂ ਦੀ ਹੁੰਦੀ ਹੈ ਆਮ ਲੋਕਾਂ ਦੀ ਜਾਂ ਪਬਲਿਕ ਦੀ ਕੋਈ ਮਾਣਹਾਨੀ ਨਹੀਂ । ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਦੇ ਲੀਡਰ ਪੰਜਾਬ ਦਾ ਪੈਸਾ ਹਜ਼ਮ ਕਰਕੇ ਹੁਣ ਭਾਜਪਾ ਵਿੱਚ ਰਲ ਰਹੇ ਹਨ ਤਾਂ ਕਿ ਉਨ੍ਹਾਂ ਤੇ ਕੋਈ ਵੀ ਕਾਰਵਾਈ ਨਾ ਹੋਵੇ ਜਿਨ੍ਹਾਂ ਲੋਕਾਂ ਨੇ ਉਨ੍ਹਾਂ ਨੂੰ ਮਾਣ ਸਤਿਕਾਰ ਦੇ ਕੇ ਜਿਤਾਇਆ ਸੀ ਅੱਜ ਉਹ ਉਸ ਪਾਰਟੀ ਨੂੰ ਛੱਡ ਕੇ ਭਾਜਪਾ ਵੱਲ ਜਾ ਰਹੇ ਹਨ ਤਾਂ ਕਿ ਲੋਕਾਂ ਦੀ ਮਾਣਹਾਨੀ ਨਹੀਂ ।