ਚੰਡੀਗੜ੍ਹ/ਨਵੀਂ ਦਿੱਲੀ, 22 ਦਸੰਬਰ : ਅੱਜ ਅਚਾਨਕ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦਿੱਲੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਚਾਨਕ ਪਹੁੰਚੇ। ਉੱਥੇ ਮੌਜ਼ੂਦ ਪੰਜਾਬੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਲਈ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਕਿ ਜਲਦੀ ਹੀ ਕੌਮਾਂਤਰੀ ਹਵਾਈ ਅੱਗੇ ਤੇ ਪੰਜਾਬ ਹੈਲਪ ਡੈਸਕ ਬਣਾਇਆ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇੱਥੇ ਪੰਜਾਬੀਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਨੂੰ ਹੈਲਪ ਡੈਸਕ ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬੀਆਂ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮੁੱਖ ਮੰਤਰੀ ਨੇ ਪੀਆਰਟੀਸੀ ਦੀਆਂ ਵੋਲਵੋ ਬੱਸਾਂ ਦੀ ਵੀ ਫੀਡਬੈਕ ਲਈ। ਜ਼ਿਕਰਯੋਗ ਹੈ ਕਿ ਪਿਛਲੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਲਈ ਵੋਲਵੋ ਬੱਸਾਂ ਸ਼ੁਰੂ ਕੀਤੀਆਂ ਗਈਆਂ ਸਨ। ਜਿੰਨਾਂ ਦਾ ਕਿਰਾਇਆ ਨਿੱਜੀ ਬੱਸਾਂ ਨਾਲੋਂ ਬਹੁਤ ਜ਼ਿਆਦਾ ਘੱਟ ਹੋਣ ਕਾਰਨ ਲੋਕ ਨੂੰ ਲਾਭ ਹੋ ਰਿਹਾ ਹੈ।