ਜੈਤੋ, 20 ਮਾਰਚ : ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਸ਼ੁਰੂ ਕੀਤੀ "ਪੰਜਾਬ ਬਚਾਓ ਯਾਤਰਾ" ਅੱਜ ਕੋਟਕਪੂਰਾ ਤੋਂ ਬਰਗਾੜੀ ਅਤੇ ਬਾਜਾਖਾਨਾ ਤੋਂ ਲੈ ਕੇ ਵੱਖ-ਵੱਖ ਪਿੰਡਾਂ ਤੋਂ ਹੁੰਦੀ ਹੋਈ ਜੈਤੋ ਵਿਖੇ ਪਹੁੰਚੀ। ਜਿੱਥੇ ਪਾਰਟੀ ਵਰਕਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੋਕ ਸਭਾ ਚੋਣਾਂ 2024 ਵਿੱਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਬਾਹਰ ਦਾ ਰਸਤਾ ਦਿਖਾਉਣਗੇ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਸਾਰੀਆਂ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਜੋ ਪੰਜਾਬ ਦੇ ਵੋਟਰਾਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ, ਝੂਠ ਬੋਲ ਕੇ ਸੱਤਾ ਹਾਸਲ ਕੀਤੀ। ਉਨ੍ਹਾਂ ਕਿਹਾ ਕਾਂਗਰਸ ਅਤੇ ਆਪ ਦੋ ਧਾਰੀ ਤਲਵਾਰ ਜੋ ਪੰਜਾਬ ਦਾ ਨੁਕਸਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਪ ਸਰਕਾਰ ਨੂੰ ਚਲਦਾ ਕਰਨ ਲਈ ਉਤਾਵਲੇ ਬੈਠੇ ਹਨ।ਪੰਜਾਬ ਬਚਾਓ ਯਾਤਰਾ ਵਿੱਚ ਜੈਤੋ ਦੇ ਲੋਕਾਂ ਦਾ ਉਤਸ਼ਾਹ ਭਾਰੀ ਗਿਣਤੀ ਵਿੱਚ ਵੇਖਣ ਨੂੰ ਮਿਲਿਆ। ਇਸ ਮੌਕੇ ਜੈਤੋ ਹਲਕੇ ਤੋਂ ਸ਼੍ਰਮੋਣੀ ਅਕਾਲੀ ਦਲ ਬਾਦਲ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦਾ ਸਵਾਗਤ ਕੀਤਾ ਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਨੂੰ ਜਿਤਾਉਣ ਦਾ ਵਾਅਦਾ ਕੀਤਾ। ਇਸ ਮੌਕੇ ਅਕਾਲੀ ਦਲ ਬਾਦਲ ਪਾਰਟੀ ਦੇ ਸੀਨੀਅਰ ਆਗੂ ਗੁਰਚੇਤ ਸਿੰਘ ਢਿੱਲੋਂ, ਯਾਦਵਿੰਦਰ ਸਿੰਘ ਜੈਲਦਾਰ, ਜਸਪਾਲ ਸਿੰਘ ਕਾਂਟਾ, ਲਖਵਿੰਦਰ ਸਿੰਘ ਲੱਖਾ,ਕਰਨ ਦੁੱਲਟ,ਸੇਵਾਜੀਤ ਸਿੰਘ ਦੁੱਲਟ, ਗੁਰਤੇਗ ਸਿੰਘ ਸੀਰਾ,ਇੰਦਰਜੀਤ ਸ਼ਰਮਾ, ਗੁਰਮੀਤ ਸਿੰਘ ਬਰਾੜ, ਜਗਰੂਪ ਸਿੰਘ ਬਰਾੜ, ਆਨੁਪਰਤਾਪ ਸਿੰਘ ਬਰਾੜ,ਬਲਵਿੰਦਰ ਐਮ ਸੀ ਅਤੇ ਸੈਂਕੜੇ ਅਕਾਲੀ ਵਰਕਰ ਮੌਜੂਦ ਸਨ।