ਡੇਅਰੀ ਵਿਕਾਸ ਵਿਭਾਗ ਵਲੋਂ ਉਦਮ ਸਿਖਲਾਈ ਕੋਰਸ ਦੀ ਕਾਊਸਲਿੰਗ 27 ਨੂੰ

 4 ਹਫਤੇ ਦਾ ਹੋਵੇਗਾ ਇਹ ਸਿਖਲਾਈ ਕੋਰਸ - ਡਿਪਟੀ ਡਾਇਰੈਕਟਰ ਦਲਬੀਰ ਕੁਮਾਰ
ਲੁਧਿਆਣਾ
: ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਮਾਨਯੋਗ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਉਦਮ ਸਿਖਲਾਈ ਕੋਰਸ ਦਾ ਤੀਸਰਾ ਬੈਚ 03 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਲੁਧਿਆਣਾ ਦੇ ਸਿਖਿਆਰਥੀ ਡੇਅਰੀ ਸਿਖਲਾਈ ਕੇਂਦਰ ਬੀਜਾ ਅਤੇ ਡੇਅਰੀ ਸਿਖਲਾਈ ਕੇਂਦਰ ਮੋਗਾ ਐਟ ਗਿੱਲ ਵਿਖੇ ਟ੍ਰੇਨਿੰਗ ਕਰ ਸਕਦੇ ਹਨ । ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਡੇਅਰੀ ਉਦਮ ਸਿਖਲਾਈ ਕੋਰਸ ਦੀ ਕਾਊਸਲਿੰਗ 27 ਸਤੰਬਰ, 2022 ਨੂੰ ਦਫਤਰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਅਤੇ ਡੇਅਰੀ ਸਿਖਲਾਈ ਕੇਂਦਰ ਮੋਗਾ ਐਟ ਗਿੱਲ  ਵਿਖੇ ਸਵੇਰੇ 10 ਵਜੇ  ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਭਾਗ ਲੈਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਦਾ ਵਸਨੀਕ ਹੋਵੇ ਅਤੇ ਘੱਟੋ-ਘੱਟ ਦਸਵੀਂ ਪਾਸ ਹੋਵੇ। ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇਂ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਲੈ ਕੇ ਦਫਤਰ ਵਿਖੇ ਸੰਪਰਕ ਕਰਨ। ਉਨ੍ਹਾਂ ਅੱਗੇ ਦਸਿਆ ਕਿ ਇਸ ਟ੍ਰੇਨਿੰਗ  ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿਤੀ ਜਾਵੇਗੀ। ਉਨ੍ਹਾਂ ਦੱਸਿਆ ਕਿ  ਵਿਭਾਗ ਵਲੋਂ ਮਿਲਕਿੰਗ ਮਸੀਨ ਦੀ ਖ੍ਰੀਦ ਉਤੇ 50 ਪ੍ਰਤੀਸਤ ਸਬਸਿਡੀ ਵੀ ਉਪਲੱਬਧ ਹੈ । ਉਨ੍ਹਾਂ ਸਮੂਹ ਚਾਹਵਾਨ ਦੁੱਧ ਉਤਪਾਦਕਾਂ/ਕਿਸਾਨਾਂ  ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੇ ਆਪ ਨੂੰ ਇਸ ਸਿਖਲਾਈ ਪ੍ਰੋਗਰਾਮ  ਵਿਚ ਦਾਖਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ  ਵੱਧ ਤੋ ਵੱਧ ਲਾਭ ਉਠਾਉਣ ।