ਮਾਨਸਾ, 01 ਮਈ : ਪਿਛਲੇ ਦਿਨੀਂ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗ੍ਰੰਥੀ ਸਿੰਘਾਂ ਤੇ ਹਮਲਾ ਕਰਨ ਵਾਲੇ ਦੀ ਮੌਤ ਹੋ ਜਾਣ ਦੀ ਖ਼ਬਰ ਹੈ।ਮਿਲੀ ਜਾਣਕਾਰੀ ਅਨੁਸਾਰ 25 ਅਪ੍ਰੈਲ ਨੂੰ ਬੇਅਦਬੀ ਕਰਨ ਵਾਲੇ ਦੋਸ਼ੀ ਜਸਵੀਰ ਸਿੰਘ ਜੱਸੀ ਨੂੰ 29 ਅਪ੍ਰੈਲ ਨੂੰ ਮਾਨਸਾ ਜੇਲ੍ਹ ਵਿੱਚ ਲਿਆਂਦਾ ਗਿਆ ਸੀ। ਭਰੋਸੇਯੋਗ ਸੂਤਰਾਂ ਅਨੁਸਾਰ ਕਥਿਤ ਦੋਸ਼ੀ ਜਸਵੀਰ ਸਿੰਘ ਜੱਸੀ ਦੀ ਛਾਤੀ ‘ਚ ਦਰਦ ਅਤੇ ਸ਼ਾਹ ਨੂੰ ਦਿੱਕਤ ਆਈ ਸੀ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਮਾਨਸਾ ਲਿਆਂਦਾ ਗਿਆ ਸੀ ਤੇ ਜਿੱਥੇ ਉਸ ਨੇ ਇਲਾਜ ਦੌਰਾਨ ਦਮਤੋੜ ਦਿੱਤਾ ਹੈ। ਜਿਕਰਯੋਗ ਹੈ ਕਿ ਬੇਅਦਬੀ ਦੇ ਦੋਸ਼ੀ ਜੱਸੀ ਦੀ ਮੌਤ ਬਾਰੇ ਹੋਰਨਾਂ ਵੇਰਵਿਆਂ ਦੀ ਉਡੀਕ ਹੈ, ਬਾਕੀ ਸਭ ਜੇਲ੍ਹ ਵਿਭਾਗ ਜਾਂ ਪੁਲਿਸ ਵੱਲੋਂ ਖੁਲਾਸਾ ਕੀਤੇ ਜਾਣ ਤੋਂ ਬਾਅਦ ਹੀ ਪਤਾ ਲੱਗੇਗਾ।