
ਸੁਨਾਮ, 07 ਫਰਵਰੀ 2025 : ਜਿਲ੍ਹਾ ਸੰਗਰੂਰ ਦੇ ਅਧੀਨ ਆਉਂਦੇ ਸੁਨਾਮ ‘ਚ ਆਰਥਿਕ ਤੰਗੀ ਕਾਰਨ ਪਤੀ-ਪਤਨੀ ਨੇ ਕੋਈ ਜਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਨੂੰ ਸਮਾਪਤ ਕਰ ਲੈਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮਾਡਲ ਟਾਊਨ ਨੰਬਰ -2 (ਸ਼ੇਰੋਂ) ਦਾ ਕਿਸਾਨ ਬਲਬੀਰ ਸਿੰਘ ਚਾਰ ਏਕੜ ਜਮੀਨ ਦਾ ਮਾਲਕ ਸੀ, ਜਿਸ ਕਾਰਨ ਉਹ ਆਰਥਿਕ ਤੰਗੀ ਹੋਣ ਕਾਰਨ ਪ੍ਰੇਸ਼ਾਨ ਰਹਿੰਦਾ ਸੀ। ਜਿਸ ਕਾਰਨ ਬਲਬੀਰ ਸਿੰਘ ਤੇ ਉਸਦੀ ਪਤਨੀ ਸੁਖਪਾਲ ਕੌਰ ਨੇ ਸਲਫ਼ਾਸ ਖਾ ਲਈ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਪਤਾ ਲੱਗਾ ਹੈ ਕਿ ਮ੍ਰਿਤਕ ਦਾ ਭਰਾ ਅਤੇ ਪੁੱਤਰ ਆਪਣੀ ਕਿਸੇ ਰਿਸ਼ਤੇਦਾਰੀ ਵਿੱਚ ਗਏ ਹੋਏ ਸਨ। ਮ੍ਰਿਤਕ ਬਲਬੀਰ ਸਿੰਘ ਦੇ ਇੱਕ ਪੁੱਤ ਹੈ, ਜੋ ਵਿਆਹਿਆਂ ਹੋਇਆ ਹੈ।