ਚੰਡੀਗੜ੍ਹ, 22 ਸਤੰਬਰ 2024 : ਪੰਚਾਇਤੀ ਚੋਣਾਂ ਨੂੰ ਲੈਕੇ ਚੋਣ ਕਮਿਸ਼ਨ ਨੇ ਵੀ ਤਿਆਰੀ ਸੁਰੂ ਕਰ ਦਿੱਤੀ ਹੈ। ਇਸ ਸਬੰਧੀ ਰਾਜ ਚੋਣ ਕਮਿਸ਼ਨ ਵੱਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਡਿਪਟੀ ਕਮਿਸ਼ਨਰਾਂ ਨੂੰ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਰਾਜ ਚੋਣ ਕਮਿਸ਼ਨ ਨੇ ਪੱਤਰ ਜਾਰੀ ਕਰਕੇ ਜਿੱਥੇ ਡਿਪਟੀ ਕਮਿਸ਼ਨਰ-ਕਮ ਚੋਣ ਅਫ਼ਸਰਾਂ ਨੂੰ ਚੋਣ ਦੀਆਂ ਤਿਆਰੀਆਂ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਸਮੇਂ ਦੌਰਾਨ ਡਿਪਟੀ ਕਮਿਸ਼ਨਰ ਅਨੂਸੂਚਿਤ ਜਾਤੀਆਂ ਅਤੇ ਮਹਿਲਾਵਾਂ ਲਈ ਰਾਖਵਾਂ ਸੀਟਾਂ ਦੇ ਐਲਾਨ ਕਰਨਗੇ। ਇਸ ਤੋਂ ਇਲਾਵਾ ਰਿਟਰਨਿੰਗ ਅਫ਼ਸਰਾਂ ਅਤੇ ਚੋਣ ਅਮਲੇ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਪਹਿਚਾਣ ਕਰਨਗੇ ਕਿ ਕਿਸ ਪਿੰਡ ਵਿੱਚ ਪੰਚਾਇਤ ਰਿਜ਼ਰਵ ਹੋਵੇਗੀ ਜਾਂ ਜਨਰਲ। ਪੰਜਾਬ ਸਰਕਾਰ ਵੱਲੋਂ ਚੋਣ ਦੇ ਐਲਾਨ ਤੋਂ ਪਹਿਲਾਂ ਪੰਚਾਇਤੀ ਰਾਜ ਕਾਨੂੰਨ ਵਿੱਚ ਸੋਧ ਕੀਤੀ ਹੈ। ਜਿਸ ਮੁਤਾਬਕ ਪੰਚਾਇਤੀ ਚੋਣਾਂ ਵਿੱਚ ਕੋਈ ਵੀ ਉਮੀਦਵਾਰ ਕਿਸੇ ਸਿਆਸੀ ਪਾਰਟੀ ਦੇ ਚਿੰਨ ਤੇ ਚੋਣਾਂ ਨਹੀਂ ਲੜ ਸਕੇਗਾ। ਹਾਲਾਂਕਿ ਉਹ ਨਿਯਮ ਪੰਚ ਅਤੇ ਸਰਪੰਚੀ ਦੇ ਉਮੀਦਵਾਰਾਂ ਤੇ ਲਾਗੂ ਹੋਵੇਗਾ। ਜਦੋਂ ਜ਼ਿਲ੍ਹਾਂ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਉਮੀਦਵਾਰ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨਾਂ ਦੀ ਵਰਤੋਂ ਕਰ ਸਕਦੇ ਹਨ।