
- ਪੰਜਾਬ ਨੂੰ ਸਭ ਤੋਂ ਵੱਧ ਕਰਜ਼ਾਈ ਅਕਾਲੀ ਅਤੇ ਕਾਂਗਰਸੀਆਂ ਨੇ ਕੀਤਾ ਹੈ : ਹਰਪਾਲ ਸਿੰਘ ਚੀਮਾਂ
ਬਰਨਾਲਾ, 19 ਜਨਵਰੀ 2025 : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਪੰਜਾਬ ਅਤੇ ਪੰਜਾਬੀਆਂ ਲਈ ਬਹੁਤ ਕੀਮਤੀ ਹੈ। ਇੰਨ੍ਹਾਂ ਸ਼ਬਦਾਂ ਪ੍ਰਗਟਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਨੇ ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਕੇਂਦਰ ਸਰਕਾਰ ਤੇ ਜ਼ੋਰ ਪਾ ਰਹੀ ਸੀ ਕਿ ਉਹ ਕਿਸਾਨਾਂ ਨਾਲ ਗੱਲ ਕਰੇ ਅਤੇ ਉਨ੍ਹਾਂ ਸਮੱਸਿਆਵਾਂ ਦਾ ਹੱਲ ਕਰੇ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਰੜਾ ਨੀਤੀ ਤਿਆਰ ਕਰਕੇ ਮਾਹਰਾਂ ਤੋਂ ਸਲਾਹ ਲਈ ਜਾ ਰਹੀ ਹੈ। ਅਤੇ ਕਾਫੀ ਲੋਕਾਂ ਵੱਲੋਂ ਇਸ ਵਿੱਚ ਆਪਣੇ ਸੁਝਾਅ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨੂੰ ਨਫ਼ਰਤ ਦੀ ਅੱਖ ਨਾਲ ਦੇਖਦੀ ਹੈ। ਕੇਂਦਰ ਸਰਕਾਰ ਚੰਡੀਗੜ੍ਹ ਤੇ ਪੰਜਾਬ ਦਾ ਹੱਕ ਖਤਮ ਕਰਨਾ ਚਾਹੁੰਦੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਸੂਬੇ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ, ਤੇ ਕਾਂਗਰਸ ਤੇ ਅਕਾਲੀ ਸਰਕਾਰ ਸਮੇਂ ਪੰਜਾਬ ਤੇ ਚੜਾਏ ਗਏ ਕਰਜੇ ਨੂੰ ਉਤਾਰਨ ਵਿੱਚ ਲੱਗੀ ਹੋਈ ਹੈ। ਹਰਪਾਲ ਚੀਮਾਂ ਨੇ ਕਿਹਾ ਕਿ ਪਹਿਲੀ ਵਾਰ ਹੋਇਆ ਹੈ ਕਿ ਪਹਿਲੀ ਵਾਰ ਹੋਇਆ ਪੰਜਾਬ ਦੀ ਐਕਸਾਈਜ਼ ਪਾਲਿਸੀ ਵਿਚ 10 ਹਜ਼ਾਰ 355 ਕਰੋੜ ਰੁ. ਮਾਲੀਆਂ ਹੈ ਜੋ ਕਿ ਕਾਂਗਰਸ ਵੇਲੇ 1 ਸਾਲ ਵਿਚ 6100 ਕਰੋੜ ਰੁ, ਮਾਲੀਆਂ ਸੀ। ਉਨ੍ਹਾਂ ਕਿਹਾ ਕਿ ਅਸੀਂ ਲਗਾਤਾਰ ਟੈਕਸ ਚੋਰੀ ਨੂੰ ਬੰਦ ਕੀਤਾ ਤੇ ਇਸ ਕਰ ਕੇ ਪੰਜਾਬ ਦਾ ਖ਼ਜ਼ਾਨਾ ਭਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪੰਜਾਬ ਚ ਕੋਈ ਵੀ ਪਸੰਦ ਨਹੀਂ ਕਰਦਾ। ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਜੋ ਕਿਸਾਨੀ ਮੰਗਾਂ ਹਨ ਉਹਨਾਂ ਨੂੰ ਪਹਿਲੇ ਆਧਾਰ ’ਤੇ ਹੱਲ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੰਜਾਬ ਨੂੰ ਸਭ ਤੋਂ ਵੱਧ ਕਰਜ਼ਾਈ ਅਕਾਲੀ ਅਤੇ ਕਾਂਗਰਸੀਆਂ ਨੇ ਕੀਤਾ ਹੈ। ਉਹਨਾਂ ਕਿਹਾ ਕਿ ਦਿੱਲੀ ਚੋਣਾਂ ਨੂੰ ਲੈ ਕੇ ਤਿਆਰੀਆਂ ਜ਼ੋਰਾਂ ਸ਼ੋਰਾਂ ’ਤੇ ਚੱਲ ਰਹੀਆਂ ਹਨ ਅਤੇ ਦਿੱਲੀ ਵਿੱਚ ਵੀ ਆਮ ਆਦਮੀ ਦੀ ਸਰਕਾਰ ਬਣੇਗੀ।