ਫ਼ਾਜ਼ਿਲਕਾ ‘ਚ ਲੁਟੇਰਿਆਂ ਨੇ ਘਰ ‘ਚ ਵੜ ਕੇ ਕੀਤੀ ਲੁੱਟ ਤੇ ਬਜ਼ੁਰਗ ਔਰਤ ਦਾ ਕੀਤਾ ਕਤਲ

ਫਾਜ਼ਿਲਕਾ, 12 ਜਨਵਰੀ 2025 : ਫਾਜ਼ਿਲਕਾ ‘ਚ ਲੁਟੇਰਿਆਂ ਵੱਲੋਂ ਇੱਕ ਘਰ ਵਿੱਚ ਲੁੱਟ ਕਰਨ ਤੋਂ ਬਾਅਦ ਇੱਕ ਬਜ਼ੁਰਗ ਔਰਤ ਦਾ ਕਤਲ ਕਰ ਦੇਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਬਨਵਾਤਾ ਹਨੂਵੰਤਾ ਵਿੱਚ  ਕੁਝ ਅਣਪਛਾਤੇ ਲੁਟੇਰੇ ਰਾਤ ਨੂੰ ਘਰ ਵਿੱਚ ਦਾਖਲ ਹੋਏ ਅਤੇ ਬਜ਼ੁਰਗ ਜੋੜੇ ਨੂੰ ਰੱਸੀਆਂ ਨਾਲ ਬੰਨ੍ਹ ਦਿੱਤਾ। ਲੁਟੇਰਿਆਂ ਨੇ ਹਰਬੰਸ ਕੌਰ 'ਤੇ ਜਾਨਲੇਵਾ ਹਮਲਾ ਕੀਤਾ, ਜਿਸ ਕਾਰਨ ਉਸਦੀ ਮੌਤ ਹੋ ਗਈ। ਇਸ ਘਟਨਾਂ ਦੀ ਸੂਚਨਾਂ ਮਿਲਣ ਤੇ ਪੁੱਜੀ ਪੁਲਿਸ ਪਾਰਟੀ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ ਕਬਜੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਜਾਣਕਾਰੀ ਦਿੰਦਿਆਂ ਬਲਕਾਰ ਸਿੰਘ ਡੀਐਸਪੀ ਇਨਵੈਸਟੀਗੇਸ਼ਨ ਨੇ ਦੱਸਿਆ ਕਿ ਨਿਰਭੈ ਸਿੰਘ ਦੇ ਘਰ ਹੋਈ ਘਟਨਾ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਟੀਮ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਔਰਤ ਦਾ ਕਤਲ ਕਿਵੇਂ ਹੋਇਆ ਅਤੇ ਵਾਰਦਾਤ ਨੂੰ ਕਿਸ ਤ੍ਰਾਹ ਅੰਜਾਮ ਦਿਤਾ ਗਿਆ। ਪੁਲਿਸ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਲੁਟੇਰਿਆਂ ਦੀ ਭਾਲ ਕਰ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪਤਾ ਲੱਗਾ ਹੈ ਕਿ ਮ੍ਰਿਤਕ ਹਰਬੰਸ ਕੌਰ ਤੇ ਉਸਦਾ ਪਤੀ ਨਿਰਭੈ ਸਿੰਘ ਪਿੰਡ ਬਨਵਾਤਾ ਹਨੂਵੰਤਾ ਵਿੱਚ ਇੱਕਲੇ ਰਹਿੰਦੇ ਸਨ, ਉਨ੍ਹਾਂ ਦੀ ਦੋ ਧੀਆਂ ਅਤੇ ਇੱਕ ਪੁੱਤ ਆਸਟ੍ਰੇਲੀਆ ਵਿੱਚ ਰਹਿੰਦੇ ਹਨ।