ਚੰਡੀਗੜ੍ਹ, 6 ਜੂਨ : ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਲੋਕ ਸਭਾ ਚੋਣ ਜਿੱਤਣ ਵਾਲੀ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ 'ਤੇ ਤਾਇਨਾਤ ਇੱਕ ਮਹਿਲਾ CISF ਜਵਾਨ ਨੇ ਥੱਪੜ ਮਾਰ ਦਿੱਤਾ ਹੈ। ਕੰਗਨਾ ਰਣੌਤ ਨੇ ਇਸ ਮਾਮਲੇ ਦੀ ਸ਼ਿਕਾਇਤ ਕਰਦੇ ਹੋਏ ਮਹਿਲਾ ਜਵਾਨ ਨੂੰ ਨੌਕਰੀ ਤੋਂ ਹਟਾਉਣ ਦੀ ਮੰਗ ਕੀਤੀ ਹੈ ਅਤੇ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਕੰਗਨਾ ਨੂੰ ਮਾਰਨ ਵਾਲੀ ਮੁਲਾਜ਼ਮ ਦਾ ਨਾਂ ਕੁਲਵਿੰਦਰ ਕੌਰ ਦੱਸਿਆ ਜਾ ਰਿਹਾ ਹੈ। ਚੋਣ ਜਿੱਤਣ ਤੋਂ ਬਾਅਦ ਕੰਗਨਾ ਰਣੌਤ ਭਾਜਪਾ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਵਿਸਤਾਰਾ ਏਅਰਲਾਈਨਜ਼ ਦੀ ਫਲਾਈਟ Uk707 ਰਾਹੀਂ ਦਿੱਲੀ ਲਈ ਰਵਾਨਾ ਹੋਈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨ ਅੰਦੋਲਨ ਦੇ ਖਿਲਾਫ ਬੋਲਣ 'ਤੇ ਸੀਆਈਐਸਐਫ ਗਾਰਡ ਕੰਗਨਾ ਰਣੌਤ ਤੋਂ ਨਾਰਾਜ਼ ਸੀ। ਕੰਗਨਾ ਰਣੌਤ ਦੇ ਰਾਜਨੀਤਿਕ ਸਲਾਹਕਾਰ ਦੇ ਅਨੁਸਾਰ, ਚੰਡੀਗੜ੍ਹ ਏਅਰਪੋਰਟ ਦੇ ਅੰਦਰ ਇੱਕ CISF ਮਹਿਲਾ ਮੁਲਾਜ਼ਮ ਨੇ ਕੰਗਨਾ ਰਣੌਤ ਨੂੰ ਥੱਪੜ ਮਾਰ ਦਿੱਤਾ। ਉਨ੍ਹਾਂ ਮੰਗ ਕੀਤੀ ਹੈ ਕਿ ਸੀਆਈਐਸਐਫ ਦੇ ਗਾਰਡਾਂ ਨੂੰ ਹਟਾ ਕੇ ਉਨ੍ਹਾਂ ਖ਼ਿਲਾਫ਼ ਜਲਦੀ ਤੋਂ ਜਲਦੀ ਕਾਰਵਾਈ ਕੀਤੀ ਜਾਵੇ। ਇਹ ਘਟਨਾ ਵੀਰਵਾਰ ਦੁਪਹਿਰ 3.30 ਵਜੇ ਵਾਪਰੀ। ਕੰਗਨਾ ਰਣੌਤ ਏਅਰਪੋਰਟ ਸੁਰੱਖਿਆ ਜਾਂਚ ਤੋਂ ਬਾਹਰ ਨਿਕਲ ਰਹੀ ਸੀ ਜਦੋਂ ਮਹਿਲਾ ਸਿਪਾਹੀ ਨੇ ਉਸ 'ਤੇ ਆਪਣਾ ਹੱਥ ਚੁੱਕਿਆ। ਕੰਗਨਾ ਨੇ ਇਸ ਸਬੰਧੀ ਸ਼ਿਕਾਇਤ ਵੀ ਦਰਜ ਕਰਵਾਈ ਹੈ। ਕਿਸਾਨ ਅੰਦੋਲਨ ਦੌਰਾਨ ਕੰਗਨਾ ਨੂੰ ਥੱਪੜ ਮਾਰਨ ਵਾਲੀ ਸੀਆਈਐਸਐਫ ਮਹਿਲਾ ਮੁਲਾਜ਼ਮ ਉਸ ਦੇ ਬਿਆਨ ਤੋਂ ਦੁਖੀ ਸੀ ਫਿਲਹਾਲ ਏਅਰਪੋਰਟ 'ਤੇ ਮੌਜੂਦ ਸਕਿਓਰਿਟੀ ਨੇ ਕੁਲਵਿੰਦਰ ਨੂੰ ਕਮਾਂਡੈਂਟ ਦੇ ਕਮਰੇ 'ਚ ਬਿਠਾ ਕੇ ਰੱਖਿਆ ਹੈ। ਕੰਗਨਾ ਦਿੱਲੀ ਲਈ ਰਵਾਨਾ ਹੋ ਗਈ ਹੈ। ਕੰਗਨਾ ਨੇ ਸੋਸ਼ਲ ਮੀਡੀਆ 'ਤੇ ਆਪਣੀ ਫੋਟੋ ਸ਼ੇਅਰ ਕਰਦੇ ਹੋਏ ਦੱਸਿਆ ਸੀ ਕਿ ਉਹ ਸੰਸਦ ਜਾ ਰਹੀ ਹੈ। ਇਸ ਦੌਰਾਨ ਇਹ ਘਟਨਾ ਵਾਪਰ ਗਈ।