- ਬਿਨਾਂ ਕੋਈ ਨਵਾਂ ਟੈਕਸ ਲਗਾਏ ਬਜਟ ਪੇਸ਼ ਕੀਤਾ : ਹਰਪਾਲ ਚੀਮਾ
- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਜਟ ਵਿਧਾਨ ਸਭਾ ਵਿੱਚ ਪੇਸ਼
- ਸਿੱਖਿਆ ਲਈ ਰੱਖਿਆ 17 ਹਜ਼ਾਰ 72 ਕਰੋੜ ਰੁਪਏ
- ਪੁਲਿਸ ਅਤੇ ਕਾਨੂੰਨ ਵਿਵਸਥਾ ਲਈ 10,523 ਕਰੋੜ ਰੁਪਏ ਰੱਖਣ ਦੀ ਤਜਵੀਜ਼
ਚੰਡੀਗੜ੍ਹ, 10 ਮਾਰਚ : ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜੋ ਚੋਣਾਂ ਤੋਂ ਪਹਿਲਾਂ ਗਰੰਟੀ ਦਿੱਤੀ ਗਈ ਸੀ, ਉਸ ਨੂੰ ਪੂਰਾ ਕੀਤਾ ਜਾ ਰਿਹਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਮੁਫਤ ਕੀਤੀ ਗਈ ਬਿਜਲੀ ਦੇ ਤਹਿਤ ਕਰੀਬ 90 ਫੀਸਦੀ ਲੋਕਾਂ ਨੂੰ ਬਿਜਲੀ ਦੇ ਬਿੱਲ 0 ਆਏ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਕਿ ਸਰਕਾਰ ਵੱਲੋਂ ਨਵੀਂ ਸਕੀਮ ਲਾਂਚ ਕੀਤੀ ਗਈ ਹੈ ‘ਬਿੱਲ ਲਿਆਓ, ਇਨਾਮ ਪਾਓ’ ਜੋ ਵੀ ਵਿਅਕਤੀ ਕੋਈ ਚੀਜ਼ ਖਰੀਦਦਾ ਹੈ ਤਾਂ ਉਸਦਾ ਬਿੱਲ ਲਿਆਵੇ। ਕੋਈ ਵੀ ਵਿਅਕਤੀ ਬਿੱਲ ਵੈਬਸਾਈਟ ਉਤੇ ਅਪਲੋਡ ਕਰੇਗਾ, ਜੇਕਰ ਉਸ ਬਿੱਲ ਉਤੇ ਜੀਐਸਟੀ ਨਾ ਦਿੱਤਾ ਗਿਆ ਤਾਂ ਦੁਕਾਨਦਾਰ ਨੂੰ ਜ਼ੁਰਮਾਨਾ ਕੀਤਾ ਜਾਵੇਗਾ ਅਤੇ ਖਤਪਤਕਾਰ ਨੂੰ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਰੇ ਖੇਤਰਾਂ ਵਿੱਚ ਬਜਟ ਵਧਾ ਕੇ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੂਜੇ ਸਾਲ ਵਿੱਚ ਪ੍ਰਵੇਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੋਈ ਬਿਨਾਂ ਨਵਾਂ ਟੈਕਸ ਲਗਾਏ, ਪੰਜਾਬ ਅੰਦਰ ਇਹ ਬਜਟ ਪੇਸ਼ ਕੀਤਾ ਹੈ। ਇਹ ਬਜਟ ਲੋਕ ਪੱਖੀ ਬਜਟ ਹੈ। ਇਮਾਨਦਾਰੀ ਦੀ ਝਲਕ ਦੇਖਣ ਨੂੰ ਮਿਲੀ ਹੈ। ਉਨ੍ਹਾਂ ਕਿਹਾ ਕਿ ਜੋ ਭਗਵੰਤ ਮਾਨ ਨੇ ਰੰਗਲਾ ਪੰਜਾਬ ਬਣਾਉਣ ਦਾ ਬੀੜਾ ਚੁੱਕਿਆ ਉਸ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਜਿੰਨੀਆਂ ਵੀ ਗਰੰਟੀਆਂ ਰਹਿੰਦੀਆਂ ਹਨ, ਉਨ੍ਹਾਂ ਸਾਰੀਆਂ ਉਤੇ ਕੰਮ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਰਹਿੰਦੀਆਂ ਗਰੰਟੀਆਂ ਨੂੰ ਪੂਰਾ ਕੀਤਾ ਜਾਵੇਗਾ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਜਟ ਵਿਧਾਨ ਸਭਾ ਵਿੱਚ ਪੇਸ਼
ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬਜਟ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗ ਲਈ ਵਧੀਆ ਮਾਹੌਲ ਸਿਰਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨੂੰ ਉਤਸ਼ਾਹਤ ਕਰਨ ਉਤੇ ਫੋਕਸ ਹੋਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪੈਦਾ ਕੀਤੀਆਂ ਗਈਆਂ ਰੁਕਾਵਟਾਂ ਨੂੰ ਦੂਰ ਕੀਤਾ ਜਾ ਰਿਹਾ ਹੈ। 1, 96462 ਕਰੋੜ ਬਜਟ ਪੇਸ਼ ਕਰਨ ਦੀ ਤਜ਼ਵੀਜ ਰੱਖਦਾ ਹੈ। ਜੋ ਪਿਛਲੇ ਸਾਲ ਦੇ ਮੁਕਾਬਲੇ 26 ਫੀਸਦੀ ਜ਼ਿਆਦਾ।
ਸਿੱਖਿਆ ਲਈ ਰੱਖਿਆ 17 ਹਜ਼ਾਰ 72 ਕਰੋੜ ਰੁਪਏ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਧਾਨ ਸਭਾ ਵਿੱਚ ਸਾਲ 2023-24 ਦਾ ਪੇਸ਼ ਕੀਤੇ ਗਏ ਬਜਟ ਵਿੱਚ ਸਿੱਖਿਆ ਖੇਤਰ ਲਈ 17 ਹਜ਼ਾਰ 72 ਕਰੋੜ ਰੁਪਏ ਦੇ ਬਜਟ ਦੀ ਤਜਵੀਜ਼ ਪੇਸ਼ ਕੀਤੀ ਗਈ। ਵਿੱਤ ਮੰਤਰੀ ਨੇ ਦੱਸਿਆ ਕਿ ਇਹ ਬਜਟ ਪਿੱਛਲੇ ਸਾਲ ਦੇ ਮੁਕਾਬਲੇ 12 ਫੀਸਦੀ ਵੱਧ ਹੈ। ਸਕੂਲਾਂ ਦੀ ਸਾਂਭ ਅਤੇ ਸੰਭਾਲ ਦੇ ਲਈ 99 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਣਾਏ ਜਾ ਰਹੇ ਨਵੇਂ ਸਕੂਲ ਐਮੀਨੈਂਸ ਲਈ 200 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਦਿਵਾਉਣ ਲਈ 20 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਸਕੂਲਾਂ ਵਿੱਚ ਬੱਚਿਆਂ ਨੂੰ ਦਿੱਤੇ ਜਾਂਦੇ ਮਿਡ ਡੇ ਮੀਲ ਲਈ 456 ਕਰੋੜ ਰੁਪਏ ਅਤੇ ਸਿੱਖਿਆ ਵਿਭਾਗ ਵਿੱਚ ਸਮੱਗਰਾ ਸਕੀਮ ਲਈ 1425 ਕਰੋੜ ਰੁਪਏ ਰੱਖੇ ਗਏ ਹਨ।
ਪੁਲਿਸ ਅਤੇ ਕਾਨੂੰਨ ਵਿਵਸਥਾ ਲਈ 10,523 ਕਰੋੜ ਰੁਪਏ ਰੱਖਣ ਦੀ ਤਜਵੀਜ਼
ਸਾਲ 2023-24 ਦਾ ਪੇਸ਼ ਕੀਤੇ ਗਏ ਬਜਟ ਵਿੱਚ ਪੁਲਿਸ ਅਤੇ ਕਾਨੂੰਨ ਵਿਵਸਥਾ ਲਈ 10, 523 ਕਰੋੜ ਰੁਪਏ ਦਾ ਪ੍ਰਸਤਾਵ ਰੱਖਿਆ ਗਿਆ ਹੈ। ਇਹ ਬਜਟ ਬੀਤੇ ਵਿੱਤੀ ਸਾਲ 2022-23 ਦੇ ਮੁਕਾਬਲੇ 11 ਫੀਸਦੀ ਵੱਧ ਹੈ। ਪੰਜਾਬ ਪੁਲਿਸ ਦੇ ਕਾਊਂਟਰ ਇਨਟੈਲੀਜੈਂਸ ਵਿੰਗ ਨੂੰ ਨਵੇਂ ਉਪਕਰਣਾਂ ਅਤੇ ਬੁਨਿਆਦੀ ਢਾਂਚੇ ਨਾਲ ਮਜ਼ਬੂਤ ਬਣਾਇਆ ਜਾ ਰਿਹਾ ਹੈ। ਵਿੱਤੀ ਸਾਲ 2023-24 ਵਿੱਚ 40 ਕਰੋੜ ਰੁਪਏ ਦੇ ਖਰਚੇ ਦੀ ਤਜਵੀਜ਼ ਰੱਖੀ ਗਈ ਹੈ। ਗੈਂਗਸਟਰਾਂ ਨਜਿੱਠਣ ਅਤੇ ਕਾਨੂੰਨ ਵਿਵਸਥਾ ਮਜ਼ਬੂਤ ਕਰਨ ਲਈ 64 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। 40 ਕਰੋੜ ਰੁਪਏ ਅੰਤਰ ਰਾਸ਼ਟਰੀ ਸਰਹੱਦ ਦੇ ਨੇੜਲੇ ਇਲਾਕਿਆਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ, ਰੌਸ਼ਨੀ ਦੇ ਚੰਗੇ ਪ੍ਰਬੰਧ ਕਰਨ ਲਈ ਰੱਖੇ ਗਏ ਹਨ। ਪੁਲਿਸ ਲਾਈਨ, ਪੁਲਿਸ ਸਟੇਸ਼ਨਾਂ ਅਤੇ ਹੋਰ ਪੁਲਿਸ ਦਫ਼ਤਰਾਂ ਲਈ ਜ਼ਮੀਨ ਖਰੀਦਣ ਵਾਸਤੇ 33 ਕਰੋੜ ਰੁਪਏ ਅਤੇ ਪੁਲਿਸ ਕੰਪਲੈਕਸ਼ਾਂ ਅਤੇ ਇਮਾਰਤਾਂ ਦੇ ਨਿਰਮਾਣ ਅਤੇ ਨਵੀਨੀਕਰਨ ਲਈ 10 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ।
ਪਰਿਵਾਰ ਅਤੇ ਸਿਹਤ
- ਪਰਿਵਾਰ ਅਤੇ ਸਿਹਤ ਵਿਭਾਗ ਲਈ 4781 ਕਰੋੜ ਦਾ ਬਜਟ ਰੱਖਿਆ ਗਿਆ ਹੈ
- 142 ਆਮ ਆਦਮੀ ਕਲੀਨਿਕ ਜਲਦੀ ਸ਼ੁਰੂ ਹੋਣਗੇ। ਆਮ ਆਦਮੀ ਕਲੀਨਿਕਾਂ ਤੋਂ 10 ਲੱਖ ਮਰੀਜ਼ਾਂ ਨੂੰ ਲਾਭ ਹੋਇਆ।
- ਸੈਕੰਡਰੀ ਹਸਪਤਾਲਾਂ ਲਈ ਨਵੇਂ ਪ੍ਰਾਜੈਕਟ ਲਈ 39 ਕਰੋੜ ਰੁਪਏ ਦਾ ਸ਼ੁਰੂਆਤੀ ਬਜਟ ਰੱਖਿਆ ਗਿਆ।
- ਕੈਂਸਰ ਨਾਲ ਨਜਿੱਠਣ ਲਈ ਨਿਊ ਚੰਡੀਗੜ੍ਹ ਵਿੱਚ ਬਣਾਏ ਜਾਣ ਵਾਲੇ ਹਸਪਤਾਲ ਲਈ 17 ਕਰੋੜ ਦਾ ਬਜਟ
- ਨਸ਼ਾ ਛੁਡਾਊ ਕੇਂਦਰਾਂ ਨੂੰ ਚਲਾਉਣ ਅਤੇ ਅਪਗ੍ਰੇਡ ਕਰਨ ਲਈ 40 ਕਰੋੜ ਦਾ ਬਜਟ
- 24 ਐਮਰਜੈਂਸੀ ਸੇਵਾਵਾਂ ਲਈ 61 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਦੋ ਨਵੇਂ ਮੈਡੀਕਲ ਕਾਲਜਾਂ ਦਾ ਐਲਾਨ
- ਬਜਟ ਵਿੱਚ ਹੁਸ਼ਿਆਰਪੁਰ ਅਤੇ ਕਪੂਰਥਲਾ ਵਿੱਚ ਦੋ ਨਵੇਂ ਮੈਡੀਕਲ ਕਾਲਜ ਬਣਾਉਣ ਦਾ ਐਲਾਨ ਕੀਤਾ ਗਿਆ ਹੈ।
- ਮੋਹਾਲੀ ਵਿੱਚ ਲਿਵਰ ਇੰਸਟੀਚਿਊਟ ਲਈ 25 ਕਰੋੜ ਰੁਪਏ ਰੱਖੇ ਗਏ ਹਨ।
ਰੁਜ਼ਗਾਰ ਅਤੇ ਹੁਨਰ ਵਿਕਾਸ
- ਬਜਟ ਵਿੱਚ ਰੁਜ਼ਗਾਰ ਅਤੇ ਹੁਨਰ ਵਿਕਾਸ ਲਈ 231 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।
- ਦੀਨਦਿਆਲ ਉਪਾਧਿਆਏ ਯੋਜਨਾ ਲਈ 163 ਕਰੋੜ ਰੁਪਏ ਨਿਰਧਾਰਿਤ ਕੀਤੇ ਗਏ ਹਨ।
- ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ 5 ਨਵੀਆਂ ਨੀਤੀਆਂ ਆਈਆਂ ਬਜਟ ਵਿੱਚ ਉਦਯੋਗਾਂ ਲਈ 3133 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ।
ਬਜਟ ਦੇ ਖਾਸ ਪਹਿਲੂ
- -ਪ੍ਰਸ਼ਾਸਨਿਕ ਸੁਧਾਰਾਂ ਲਈ 117 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।
- -ਸਮਾਜ ਭਲਾਈ ਲਈ 8678 ਕਰੋੜ ਰੁਪਏ ਖਰਚ ਕੀਤੇ ਜਾਣਗੇ
- -ਪਰਿਵਾਰ ਅਤੇ ਸਿਹਤ ਵਿਭਾਗ ਲਈ 4781 ਕਰੋੜ ਦਾ ਬਜਟ ਰੱਖਿਆ
- -ਉਦਯੋਗਾਂ ਲਈ 3133 ਕਰੋੜ ਰੁਪਏ ਦਾ ਉਪਬੰਧ
- -ਰੁਜ਼ਗਾਰ ਅਤੇ ਹੁਨਰ ਵਿਕਾਸ ਲਈ 231 ਕਰੋੜ ਰੁਪਏ ਦਾ ਪ੍ਰਬੰਧ
- ਨਸ਼ਾ ਛੁਡਾਊ ਕੇਂਦਰਾਂ ਨੂੰ ਚਲਾਉਣ ਅਤੇ ਅਪਗ੍ਰੇਡ ਕਰਨ ਲਈ 40 ਕਰੋੜ ਦਾ ਬਜਟ
- ਪਹਿਲੀ ਵਾਰ ਸਰਹੱਦੀ ਖੇਤਰ ਲਈ 40 ਕਰੋੜ ਰੁਪਏ ਦਾ ਬਜਟ
- ਸਾਈਬਰ ਕ੍ਰਾਈਮ ਨਾਲ ਨਜਿੱਠਣ ਲਈ 30 ਕਰੋੜ ਦਾ ਬਜਟ
- ਦੋ ਨਵੇਂ ਮੈਡੀਕਲ ਕਾਲਜਾਂ ਦਾ ਐਲਾਨ
- ਬਜਟ ਵਿੱਚ ਪਹਿਲੀ ਵਾਰ ਸਰਹੱਦੀ ਖੇਤਰ ਲਈ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
- ਪੁਲਿਸ ਲਾਈਨ ਅਤੇ ਪੁਲਿਸ ਦਫ਼ਤਰਾਂ ਲਈ ਜ਼ਮੀਨ ਲੈਣ ਲਈ 30 ਕਰੋੜ ਰੁਪਏ ਅਤੇ ਨਵੀਆਂ ਇਮਾਰਤਾਂ ਲਈ 10 ਕਰੋੜ ਰੁਪਏ ਖਰਚੇ ਜਾਣਗੇ।
- ਬਜਟ ਵਿੱਚ ਚੀਮਾ ਨੇ ਏਜੀਟੀਐਫ ਦੀਆਂ ਪ੍ਰਾਪਤੀਆਂ ਗਿਣਾਈਆਂ ।
- ਐਨਆਰਆਈ ਪੰਜਾਬ ਐਜੂਕੇਸ਼ਨ ਹੈਲਥ ਫੰਡ ਰਜਿਸਟਰਡ ਕੀਤਾ ਗਿਆ ਹੈ। ਹੁਣ ਪ੍ਰਵਾਸੀ ਭਾਰਤੀ ਸਿੱਧੇ ਤੌਰ 'ਤੇ ਆਪਣੇ ਦੇਸ਼ ਦੀ ਸੇਵਾ ਕਰ ਸਕਣਗੇ।
- ਸੂਬੇ ਦੀ ਰੱਖਿਆ ਲਈ 84 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
- ਸੈਨਿਕ ਸਕੂਲ ਕਪੂਰਥਲਾ ਲਈ ਤਿੰਨ ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ।
- ਪੰਜਾਬ ਦੇ ਸੈਰ-ਸਪਾਟੇ 'ਤੇ 281 ਕਰੋੜ ਰੁਪਏ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ 5 ਕਰੋੜ ਰੁਪਏ ਖਰਚ ਕੀਤੇ ਜਾਣਗੇ।
- ਖੁਫੀਆ ਵਿੰਗ 'ਤੇ 40 ਕਰੋੜ ਰੁਪਏ ਖਰਚ ਕੀਤੇ ਜਾਣਗੇ।