ਮੋਹਾਲੀ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਮਿਲਕਫ਼ੈਡ ਪੰਜਾਬ ਦੇ ਚੇਅਰਮੈਨ ਬਣਨ ਤੇ ਵਧਾਈ ਦਿੱਤੀ। ਇਸ ਮੌਕੇ ਮਿਲਕਫ਼ੈਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ, ਮੈਂ ਇਸ ਜਿੰਮੇਵਾਰੀ ਲਈ ਪਾਰਟੀ ਲੀਡਰਸ਼ਿਪ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਹੁਤ ਧੰਨਵਾਦੀ ਹਾਂ ਜਿਨ੍ਹਾਂ ਨੇ ਮੈਨੂੰ ਇਸ ਵੱਡੀ ਜਿੰਮੇਵਾਰੀ ਦੇ ਕਾਬਿਲ ਸਮਝਿਆ ਹੈ। ਮਿਲਕਫ਼ੈਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ, ਮੇਰਾ ਇਕੋ ਟੀਚਾ ਹੈ ਕਿ ਮੈਂ ਮਿਲਕਫ਼ੈਡ ਦੇ ਮੁਨਾਫ਼ੇ ਹੋਰ ਵੀ ਵਧਾ ਸਕਾਂ, ਹੁਣ ਤੱਕ ਪਿਛਲੀਆਂ ਸਰਕਾਰਾਂ ਵੇਲੇ ਜੋ ਕੁੱਝ ਵੀ ਮਿਲਕਫ਼ੈਡ ਦੇ ਅਧੀਨ ਹੁੰਦਾ ਰਿਹਾ ਹੈ ਉਹ ਪੂਰੇ ਪੰਜਾਬ ਨੇ ਦੇਖਿਆ ਹੈ, ਪਰ ਹੁਣ ਇਹ ਸਮਾਂ ਬਦਲਾਅ ਦਾ ਹੈ। ਇਸਦੇ ਨਾਲ ਹੀ ਮਿਲਕਫ਼ੈਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਮਿਲਕਫ਼ੈਡ ਪੰਜਾਬ ਅਤੇ ਪੰਜਾਬੀਅਤ ਨੂੰ ਇੱਕ ਬੇਹਤਰ ਅਤੇ ਸਸਤੀ ਖੁਰਾਕ ਦੇ ਨਾਲ-ਨਾਲ ਰੁਜ਼ਗਾਰ ਵੀ ਉਪਲੱਬਧ ਕਰਵਾਏਗੀ, ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਬਾਹਰਲੀਆਂ ਕੰਪਨੀਆਂ ਦੇ ਪ੍ਰੋਡਕਟਾਂ ਵੱਲ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਮਿਲਕਫ਼ੈਡ ਆਪਣੇ ਆਪ ਵਿੱਚ ਹੀ ਇੱਕ ਵੱਡੀ ਕੰਪਨੀ ਹੈ, ਜਿਸਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ ਤਾਂ ਬਹੁਤ ਸਾਰੇ ਰੁਜ਼ਗਾਰ ਦੇ ਸਾਧਨ ਪੈਦਾ ਕੀਤੇ ਜਾ ਸਕਦੇ ਹਨ।