ਹਰਗੋਬਿੰਦਪੁਰ ‘ਚ ਗੋਲੀਬਾਰੀ, 4 ਲੋਕਾਂ ਦੀ ਮੌਤ, ਅੱਧੀ ਦਰਜਨ ਲੋਕ ਜ਼ਖਮੀ

ਸ੍ਰੀ ਹਰਗੋਬਿੰਦਪੁਰ, 8 ਜੁਲਾਈ : ਸ੍ਰੀ ਹਰਗੋਬਿੰਦਪੁਰ ਅਧੀਨ ਪੈਂਦੇ ਲਾਈਟਾਂ ਵਾਲੇ ਚੌਕ ਵਿਖੇ ਦੋ ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਕਾਰਨ ਦੋ ਧਿਰਾਂ ਵਿਚਾਲੇ ਹੋਈ ਗੋਲੀਬਾਰੀ ਦੌਰਾਨ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਅੱਧੀ ਦਰਜਨ ਲੋਕ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨਿਰਮਲ ਸਿੰਘ ਪੁੱਤਰ ਦਿਲਬਾਗ ਸਿੰਘ, ਬਲਰਾਜ ਸਿੰਘ ਪੁੱਤਰ ਰਵੇਲ ਸਿੰਘ, ਬਲਜੀਤ ਸਿੰਘ ਪੁੱਤਰ ਬੁੱਧ ਸਿੰਘ ਅਤੇ ਸ਼ਮਸ਼ੇਰ ਸਿੰਘ ਪੁੱਤਰ ਚਮਨ ਲਾਲ ਵਾਸੀ ਵਿਠਵਾਂ ਸਨ। ਇਸ ਗੋਲੀਬਾਰੀ ‘ਚ ਦੋਵਾਂ ਪਾਸਿਆਂ ਦੇ ਦੋ ਲੋਕਾਂ ਦੀ ਮੌਤ ਹੋ ਗਈ। ਮੌਕੇ ‘ਤੇ ਪਹੁੰਚੇ ਡੀ. ਐੱਸ. ਪੀ. ਰਾਜੇਸ਼ ਕੁਮਾਰ ਕੱਕੜ ਅਤੇ ਸ. ਐੱਚ. ਓ ਸਤਪਾਲ ਸਿੰਘ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਇਸ ਦੌਰਾਨ ਕਰੀਬ 100 ਰਾਊਂਡ ਫਾਇਰਿੰਗ ਹੋਈ। ਪੁਲਸ ਨੇ ਜ਼ਖਮੀਆਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੋਂ ਕੁਝ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।