ਚੰਡੀਗੜ੍ਹ, 09 ਜੂਨ : ਅਭਿਨੇਤਰੀ ਤੇ ਨਵੀਂ ਬਣੀ ਸਾਂਸਦ ਤੇ ਕੰਗਨਾ ਰਣੌਤ ਖਿਲਾਫ ਵੱਡੇ ਐਕਸ਼ਨ ਦੀ ਤਿਆਰੀ ਕੀਤੀ ਜਾ ਰਹੀ ਹੈ। ਥੱਪੜ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਸਿਟ ਦਾ ਗਠਨ ਕੀਤਾ ਗਿਆ ਹੈ ਤੇ ਐੱਸਪੀ ਮੋਹਾਲੀ ਦੀ ਅਗਵਾਈ ਵਿਚ 3 ਮੈਂਬਰੀ ਸਿਟ ਬਣਾਈ ਗਈ ਹੈ ਤੇ ਸਿਟ ਵਿਚ ਇਕ ਮਹਿਲਾ ਵੀ ਸ਼ਾਮਲ ਕੀਤਾ ਗਿਆ ਹੈ। ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇਗੀ ਤੇ ਰਿਪੋਰਟ SSP ਨੂੰ ਪੇਸ਼ ਕੀਤੀ ਜਾਵੇਗੀ। ਦੱਸ ਦੇਈਏ ਕਿ FIR ਦਰਜ ਕੀਤੀ ਗਈ ਸੀ ਤੇ ਕਿਸਾਨਾਂ ਦੀ ਸ਼ਿਕਾਇਤ ‘ਤੇ SIT ਬਣਾਈ ਗਈ ਹੈ ਤੇ ਨਿਰਪੱਖ ਜਾਂਚ ਕੀਤੀ ਜਾਵੇਗੀ। ਹਾਲਾਂਕਿ ਕਿਸਾਨਾਂ ਵੱਲੋਂ ਮੋਹਾਲੀ ਵਿਚ CISF ਮਹਿਲਾ ਮੁਲਾਜ਼ਮ ਕੁਲਵਿੰਦਰ ਕੌਰ ਦੇ ਹੱਕ ਵਿਚ ਮਾਰਚ ਕੱਢਿਆ ਗਿਆ ਹੈ। ਕਿਸਾਨਾਂ ਵੱਲੋਂ ਲਗਾਤਾਰ ਕੁਲਵਿੰਦਰ ਕੌਰ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਏਅਰਪੋਰਟ ‘ਤੇ CISF ਮਹਿਲਾ ਮੁਲਾਜ਼ਮ ਕੁਲਵਿੰਦਰ ਕੌਰ ਵੱਲੋਂ ਅਭਿਨੇਤਰੀ ਕੰਗਨਾ ਰਣੌਤ ਨੂੰ ਥੱਪੜ ਮਾਰਨ ਦਾ ਮਾਮਲਾ ਸਾਹਮਣੇ ਆਇਆ ਸੀ।ਇਸ ਤੋਂ ਬਾਅਦ ਕੁਲਵਿੰਦਰ ਕੌਰ ਨੂੰ ਸਸਪੈਂਡ ਕਰ ਦਿੱਤਾ ਗਿਆ ਜਿਸ ‘ਤੇ ਕਿਸਾਨਾਂ ਨੇ ਕੁਲਵਿੰਦਰ ਕੌਰ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਤੇ ਉਸ ਨੂੰ ਸਮਰਥਨ ਦਿੱਤਾ। ਕਿਸਾਨਾਂ ਦਾ ਕਹਿਣਾ ਹੈ ਕਿ ਕੰਗਨਾ ਪਹਿਲਾਂ ਵੀ ਕਿਸਾਨਾਂ ਖਿਲਾਫ ਗਲਤ ਬਿਆਨਬਾਜ਼ੀ ਕਰਦੀ ਆਈ ਹੈ।