ਚੰਡੀਗੜ੍ਹ, 19 ਦਸੰਬਰ (ਗੁਰਭਿੰਦਰ ਗੁਰੀ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਭਾਰਤ ਵਾਪਸ ਆ ਗਏ ਹਨ, ਉਨ੍ਹਾਂ ਭਾਰਤ ਆਉਂਦਿਆਂ ਹੀ ਜਿੱਥੇ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਜਨਰਲ ਸਕੱਤਰ ਪ੍ਰਿੰਅਕਾ ਗਾਂਧੀ ਅਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਨੂੰ ਮਿਲੇ ਅਤੇ ਹਿਮਾਂਚਲ ਪ੍ਰਦੇਸ਼ ’ਚ ਹੋਈ ਸ਼ਾਨਦਾਰ ਜਿੱਤ ਦੀ ਮੁਬਾਰਕਵਾਦ ਦਿੱਤੀ। ਜਿਸ ਦੀ ਜਾਣਕਾਰੀ ਖੁਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵਿੱਟਰ ਦੇ ਫੋਟੋਆਂ ਸ਼ੇਅਰ ਕਰਕੇ ਦਿੱਤੀ ਹੈ। ਜਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਵਿਦੇਸ਼ ਚਲੇ ਗਏ ਸਨ, ਜੋ ਤਕਰੀਬਨ 6-7 ਮਹੀਨੇ ਬਾਅਦ ਦੇਸ਼ ਵਾਪਸ ਪਰਤੇ ਹਨ।