ਗੋਲਡੀ ਬਰਾੜ 'ਤੇ 2 ਕਰੋੜ ਦਾ ਇਨਾਮ ਰੱਖੇ ਸਰਕਾਰ, ਇਹ ਰਕਮ ਮੈਂ ਦਿਆਂਗਾਂ, ਚਾਹੇ ਜ਼ਮੀਨ ਕਿਉਂ ਨਾ ਵੇਚਣੀ ਪਵੇ : ਬਲਕੌਰ ਸਿੰਘ

ਅੰਮ੍ਰਿਤਸਰ : ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਅੱਜ ਸਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ। ਉਥੇ ਹੀ ਬਲਕੌਰ ਸਿੰਘ ਵੱਲੋਂ ਪਹਿਲਾਂ ਅੰਮ੍ਰਿਤਸਰ ਦੇ ਵਿਚ ਇੱਕ ਨਿੱਜੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਆਪਣੇ ਪੁੱਤਰ ਨੂੰ ਇਨਸਾਫ਼ ਦੁਆਉਣ ਵਾਸਤੇ ਸਰਕਾਰ ਅੱਗੇ ਇਕ ਵਾਰ ਅਪੀਲ ਕੀਤੀ ਗਈ। ਉਥੇ ਹੀ ਬਲਕੌਰ ਸਿੰਘ ਨੇ ਕਿਹਾ ਕਿ ਉਹ ਅੱਜ ਜੋ ਕਿਹਾ ਗਿਆ ਹੈ ਉਹ ਉਸ ਤੇ ਇਤਫਾਕ ਰੱਖਦੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ਼ ਦੁਆਉਣ ਵਾਸਤੇ ਜੇਕਰ ਉਨ੍ਹਾਂ ਨੂੰ ਅਪਣੀ ਬਿਰਹੋਂ ਤੋਂ ਗੁਰੇਜ਼ ਨਹੀਂ ਕਰਨਗੇ ਅਤੇ ਉਨ੍ਹਾਂ ਨੇ ਕਿਹਾ ਕਿ ਉਹ ਪਹਿਲਾਂ ਉਸ ਉੱਤੇ ਭਰੋਸਾ ਬਣਾ ਕੇ ਬੈਠੇ ਹੋਏ ਹਨ ਜੇਕਰ ਇਨਸਾਫ ਨਾ ਮਿਲਿਆ ਤਾਂ ਉਹ ਅਗਲੀ ਮੁਹਿੰਮ ਛੇੜਾਂਗੇ।  ਸਿੱਧੂ  ਮੂਸੇਵਾਲਾ ਦੇ ਕਤਲ ਤੋਂ ਬਾਅਦ ਲਗਾਤਾਰ ਸਿੱਧੂ ਮੂਸੇਵਾਲਾ ਦੇ ਪਿਤਾ ਦੇਸ਼ ਅਤੇ ਵਿਦੇਸ਼ਾਂ ਵਿੱਚ ਜਾ ਕੇ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਦੀ ਆਵਾਜ਼ ਚੁੱਕ ਰਹੇ ਹਨ। ਉਥੇ ਹੀ ਬੀਤੇ ਕੁਝ ਦਿਨ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਿਤਾ ਵਿਦੇਸ਼ ਦੀ ਧਰਤੀ ਤੇ ਜਾ ਕੇ ਸਿੱਧੂ ਦੀ ਯਾਦ ਵਿਚ ਇਕ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਪੁੱਜੇ ਸਨ। ਉਥੇ ਹੀ ਅੱਜ ਅੰਮ੍ਰਿਤਸਰ ਦੇ ਇਕ ਗੁਰਦੁਆਰਾ ਸਾਹਿਬ ਵਿਖੇ ਸਮਾਗਮ 'ਚ ਪੁੱਜੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸ਼ਿਰਕਤ ਕੀਤੀ। ਇਸ ਦੌਰਾਨ ਸਿੱਧੂ ਮੂਸੇਵਾਲਾ ਨੂੰ ਯਾਦ ਕਰ ਕੇ ਬਲਕੌਰ ਸਿੰਘ ਭਾਵੁਕ ਹੋ ਗਏ ਤੇ ਇਕ ਵਾਰ ਫਿਰ ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਸਾਡੀ ਜਵਾਨੀ ਗੈਂਗਸਟਰਾਂ ਦੇ ਹਵਾਲੇ ਕਿਉਂ ਕਰ ਦਿੱਤੀ ? ਗੈਂਗਸਟਰਾਂ 'ਤੇ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ...? ਉਨ੍ਹਾਂ ਇਸ ਮੌਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਗੋਲਡੀ ਬਰਾੜ 'ਤੇ 2 ਕਰੋੜ ਰੁਪਏ ਦਾ ਇਨਾਮ ਰੱਖੇ। ਸਰਕਾਰ ਨੂੰ ਇਹ ਰਕਮ ਮੈਂ ਦਿਆਂਗਾਂ, ਚਾਹੇ ਜ਼ਮੀਨ ਕਿਉਂ ਨਾ ਵੇਚਣੀ ਪਵੇ। ਉਨ੍ਹਾਂ ਕਿਹਾ ਕਿ ਮੈਨੂੰ ਸਕਿਓਰਿਟੀ ਦੀ ਲੋੜ ਨਹੀਂ ਬਸ ਸਰਕਾਰ ਗੋਲਡੀ ਨੂੰ ਗ੍ਰਿਫ਼ਤਾਰ ਕਰੇ। ਉਹਨਾਂ ਕਿਹਾ ਕਿ ਗੋਲਡੀ ਬਰਾੜ ਵੱਲੋਂ ਬਹੁਤ ਘਿਨੌਣੀ ਹਰਕਤਾਂ ਕੀਤੀਆਂ ਜਾ ਰਹੀਆਂ ਹਨ ਅਤੇ ਪੰਜਾਬ ਦੇ 3 ਨੌਜਵਾਨ ਉਸ ਵੱਲੋਂ ਮਾਰ ਮੁਕਾਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸਾਨੂੰ ਉਸ ਨੂੰ ਵਾਪਸ ਲਿਆਉਣ ਵਾਸਤੇ ਸਰਕਾਰ ਦੇ ਅੱਗੇ ਸਵਾਲ ਚੁੱਕਣੇ ਚਾਹੀਦੇ ਹਨ ਅਤੇ ਜੋ ਉਹ ਆਪਣੀ ਇਨਕਮ ਟੈਕਸ ਭਰਦੇ ਹਨ ਉਸੇ ਪੈਸੇ ਦਾ ਇਨਾਮ ਬਣਾ ਕੇ ਸਰਕਾਰ ਗੋਲਡੀ ਬਰਾੜ ਨੂੰ ਪੰਜਾਬ ਲੈ ਕੇ ਆਵੇ। ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੀ ਪੁਲਸ ਨੇ ਉਨ੍ਹਾਂ ਨੂੰ ਭਰੋਸਾ ਹੈ ਅਤੇ ਨਵੇਂ ਐਸ ਐਸ ਪੀ ਨਾਲ ਮੁਲਾਕਾਤ ਹੋਈ ਹੈ ਅਤੇ ਉਹਨਾਂ ਨੂੰ ਭਰੋਸਾ ਹੈ ਕਿ ਉਨ੍ਹਾਂ ਨੂੰ ਇਨਸਾਫ ਮਿਲੇਗਾ। ਹੁਣ ਅੱਗੇ ਬੋਲਦੇ ਹੋਏ ਕਿਹਾ ਕਿ ਉਹ ਪੰਜਾਬ ਸਰਕਾਰ ਨੂੰ 2 ਕਰੋੜ ਤੋਂ ਉਪਰ ਟੈਕਸ ਪੇ ਕਰਦੇ ਹਨ ਜੇਕਰ ਸਰਕਾਰ ਉਨ੍ਹਾਂ ਦੇ ਪੁੱਤਰ ਦੇ ਕਾਤਲਾਂ ਨੂੰ ਫੜਨਾ ਚਾਹੁਦੀ ਹੈ ਉਹ ਆਪਣੀ ਜ਼ਮੀਰ ਤੱਕ ਵੇਚ ਕੇ ਆਪਣੇ ਪੁੱਤ ਦੇ ਦੋਸ਼ੀਆਂ ਨੂੰ ਸਜ਼ਾਵਾਂ ਸਕਦੇ ਹਨ। ਇਥੇ ਜ਼ਿਕਰਯੋਗ ਹੈ ਕਿ ਅੱਜ ਸਵੇਰ ਤੋਂ ਹੀ ਬਲਕੌਰ ਸਿੰਘ ਅੰਮ੍ਰਿਤਸਰ ਦੀ ਧਰਤੀ ਤੇ ਨਿੱਜੀ ਪ੍ਰੋਗਰਾਮ ਸ਼ਿਰਕਤ ਕਰਨ ਵਾਸਤੇ ਪਹੁੰਚੇ ਸਨ ਅਤੇ ਉਹਨਾਂ ਵੱਲੋਂ ਆਪਣੇ ਪੁੱਤਰ ਨੂੰ ਇਨਸਾਫ਼ ਦੁਆਉਣ ਵਾਸਤੇ ਦੋ ਕਰੋੜ ਰੁਪਿਆ ਸਰਕਾਰ ਨੂੰ ਦੇਣ ਦੀ ਗੱਲ ਵੀ ਕਹੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪੰਜਾਬ ਸਰਕਾਰ ਨੂੰ 2 ਕਰੋੜ ਰੁਪਏ ਦਾ ਟੈਕਸ ਦਿੰਦੇ ਹਨ ਜੇਕਰ ਸਰਕਾਰ ਉਨ੍ਹਾਂ ਦੇ ਪੁੱਤਰ ਦੇ ਕਾਤਲਾਂ ਨੂੰ ਫੜ ਵਿਚ ਅਸਮਰਥ ਹੈ ਤਾਂ ਉਹ ਹੋਰ ਪੈਸੇ ਦੇਣ ਨੂੰ ਤਿਆਰ ਹਨ। ਅੱਗੇ ਬੋਲ ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਪੁਲਸ ਤੇ ਭਰੋਸਾ ਹੈ ਅਤੇ ਨਵੇਂ ਅਸਲੀਅਤ ਨਾਲ ਵੀ ਉਨ੍ਹਾਂ ਦੀ ਮੁਲਾਕਾਤ ਹੋਈ ਹੈ ਜੇਕਰ ਕੋਈ ਇਨਸਾਫ ਨਾ ਮਿਲਿਆ ਤਾਂ ਉਹ ਜਾ ਸਕਦੀ ਹੈ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਪੁੱਤਰ ਦਾ ਇਨਸਾਫ ਨਾ ਮਿਲਿਆ ਤਾਂ ਉਹ ਆਪਣਾ ਦੇਸ਼ ਛੱਡ ਗਿਆ ਹੈ ਅੱਜ ਵੀ ਕਾਇਮ ਹਨ ਅਤੇ ਅੱਗੇ ਵੀ ਕਾਇਮ ਰਹਿਣਗੇ।