ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਿਓ-ਧੀ ਦੀ ਮੌਤ

ਮਲੇਰਕੋਟਲਾ, 27 ਸਤੰਬਰ 2024 : ਮਲੇਰਕੋਟਲਾ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਪਿਓ ਤੇ ਧੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮਾਣਕਹੇੜੀ ਵਿਖੇ ਇੱਕ ਮਿੱਟੀ ਦੇ ਭਰੇ ਤੇਜ਼ ਰਫਤਾਰ ਟਿੱਪਰ ਨੇ ਮੋਟਰਸਾਈਕਲ ਤੇ ਸਵਾਰ ਪਿਓ-ਧੀ ਅਤੇ ਇੱਕ ਹੋਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਸ ਕਾਰਨ ਪਿਓ-ਧੀ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦੋਂ ਇੱਕ ਤੀਸਰੀ ਔਰਤ ਬੁਰੀ ਤਰ੍ਹਾਂ ਜਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪਤਾ ਲੱਗਾ ਹੈ ਕਿ ਮ੍ਰਿਤਕ ਲੜਕੀ ਸਰਕਾਰੀ ਸਕੂਲ ਕੰਗਣਵਾਲ ਵਿਖੇ ਪੜ੍ਹਦੀ ਸੀ ਜੋ ਅੱਜ ਆਪਣੇ ਪਿਤਾ ਨਾਲ ਪੇਪਰ ਦੇ ਕੇ ਵਾਪਸ ਘਰ ਜਾ ਰਹੀ ਸੀ। ਇਸ ਘਟਨਾਂ ਤੋਂ ਬਾਅਦ ਭੜਕੇ ਲੋਕਾਂ ਨੇ ਦੋਵੇਂ ਲਾਸ਼ਾਂ ਨੂੰ ਆਪਣੇ ਕਬਜੇ ਵਿੱਚ ਲੈ ਕੇ ਧਰਨਾ ਲਗਾ ਦਿੱਤਾ।