ਰਾਜਪੁਰਾ, 23 ਫਰਵਰੀ : ਰਾਜਪੁਰਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਕਾਰ ਸੜਕ ਕਿਨਾਰੇ ਖੜ੍ਹੇ ਸਰੀਏ ਨਾਲ ਭਰੇ ਟਰੱਕ ਨਾਲ ਟਕਰਾਅ ਗਈ। ਇਸ ਹਾਦਸੇ ਵਿੱਚ ਕਾਰ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ ਤੇ ਦੋ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਵਿੱਚ ਦੋ ਸਗੇ ਭਰਾਵਾਂ ਵੀ ਹਨ। ਸਾਰੇ ਰਾਜਪੁਰਾ ਦੇ ਨਜ਼ਦੀਕੀ ਪਿੰਡ ਦੇ ਦੱਸਿਆ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਕਾਰ ਸਰਹਿੰਦ ਵਾਲੀ ਸਾਈਡ ਤੋਂ ਆ ਰਹੀ ਸੀ, ਇਸ ਦੌਰਾਨ ਉਸਦੀ ਸਰੀਏ ਨਾਲ ਭਰੇ ਟਰੱਕ ਵਿੱਚ ਜਾ ਵੱਜੀ। ਇਹ ਟੱਕਰ ਇੰਨੀ ਜ਼ਿਆਦਾ ਜ਼ਬਰਦਸਤ ਸੀ ਕਿ ਇਸ ਵਿੱਚ ਸਾਰੀ ਕਾਰ ਚਕਨਾਚੂਰ ਹੋ ਗਈ। ਕਾਰ ਵਿੱਚ ਸਵਾਰ 6 ਨੌਜਵਾਨਾਂ ਵਿੱਚ ਚਾਰ ਨੌਜਵਾਨਾਂ ਦੀ ਮੌਕੇ ‘ਤੇ ਮੌ.ਤ ਹੋ ਗਈ ਅਤੇ ਦੋ ਨੌਜਵਾਨ ਗਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਚੰਡੀਗੜ੍ਹ PGI ਰੈਫਰ ਕਰ ਦਿੱਤਾ ਗਿਆ ਹੈ। ਇਸ ਘਟਨਾ ਸਬੰਧੀ ਪੁਲਿਸ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਸਰੀਏ ਨਾਲ ਭਰੇ ਟਰੱਕ ਨੂੰ ਕਾਰ ਨੇ ਪਿੱਛਿਓਂ ਟੱਕਰ ਮਾਰ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਹਾਦਸੇ ਵਿੱਚ ਮ੍ਰਿਤਕ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾ ਦੇ ਹਵਾਲੇ ਕਰ ਦਿੱਤਾ ਗਿਆ ਹੈ।