ਚੰਡੀਗੜ੍ਹ, 3 ਮਈ : ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਵਿਧਾਇਕ ਸ਼ੀਤਲ ਅੰਗੁਰਾਲ ਦਾ ਮਨਜ਼ੂਰ ਕਰ ਲਿਆ ਗਿਆ ਹੈ, ਇਸ ਦੀ ਪੁਸ਼ਟੀ ਵਿਧਾਨ ਸਭਾ ਵੱਲੋਂ ਸਰਕਾਰੀ ਤੌਰ ਤੇ ਕਰ ਦਿੱਤੀ ਗਈ ਹੈ। ਇਸ ਤਰ੍ਹਾਂ ਉਸ ਦਾ ਵਿਧਾਨ ਸਭਾ ਹਲਕਾ Vacant ਕਰਾਰ ਦੇ ਦਿੱਤਾ ਗਿਆ ਹੈ। ਦੱਸਿਆ ਗਿਆ ਕਿ ਇਹ ਅਸਤੀਫਾ 30 ਮਈ ਨੂੰ ਹੀ ਪ੍ਰਵਾਨ ਕਰ ਲਿਆ ਗਿਆ ਸੀ, ਦੱਸ ਦਈਏ ਕਿ ਅੰਗੁਰਾਲ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਵਾਪਸ ਲੈਣ ਨੂੰ ਲੈ ਕੇ ਵਿਧਾਨ ਸਭਾ ਸਪੀਕਰ ਕੋਲ ਪਹੁੰਚੇ। ਉਨ੍ਹਾਂ ਕਿਹਾ ਕਿ ਦੋ ਮਹੀਨੇ ਪਹਿਲਾਂ ਉਨ੍ਹਾਂ ਆਪਣਾ ਅਸਤੀਫਾ ਦਿੱਤਾ ਸੀ ਪਰ ਇਸ ਨੂੰ ਪ੍ਰਵਾਨ ਨਹੀਂ ਕੀਤਾ ਗਿਆ। ਅੰਗੁਰਾਲ ਨੇ ਇਹ ਵੀ ਕਿਹਾ ਕਿ ਉਨ੍ਹਾਂ ਮੰਗ ਕੀਤੀ ਸੀ ਕਿ ਜਲੰਧਰ ਵਿਧਾਨ ਸਭਾ ਦੀ ਉਪ ਚੋਣ ਆਮ ਲੋਕ ਸਭਾ ਚੋਣਾਂ ਨਾਲ ਕਰਵਾਈ ਜਾਵੇ ਪਰ ਅਜਿਹਾ ਨਹੀਂ ਹੋਇਆ। ਉਨ੍ਹਾਂ ਇਹ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਕਿ ਉਹ ਭਵਿੱਖ ਵਿੱਚ ਭਾਜਪਾ ਨੂੰ ਸਮਰਥਨ ਦੇਣਗੇ ਜਾਂ ਨਹੀਂ।