ਐਸ ਏ ਐਸ ਨਗਰ : ਮਿਲਕਫ਼ੈਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਰਿਆਤ ਐਂਡ ਬਾਹਰਾ ਯੂਨੀਵਰਸਿਟੀ ਪੁੱਜੇ।ਇਸ ਮੌਕੇ ਵਿਦਿਆਰਥੀ ਵਰਗ ਵੱਲੋਂ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਦਾ ਭਰਵਾਂ ਸਵਾਗਤ ਕੀਤਾ ਅਤੇ ਇੱਕ ਵਿਸ਼ਾਲ ਰੋਡ ਸ਼ੋਅ ਕੱਢਿਆ । ਇਸ ਮੌਕੇ ਬੋਲਦਿਆ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਨਰਿੰਦਰ ਸਿੰਘ ਸ਼ੇਰਗਿੱਲ ਆਪਣੇ ਸਮੇਂ ਵੱਖ-ਵੱਖ ਸਕੂਲਾਂ ,ਕਾਲਜਾਂ ਯੂਨੀਵਰਸਿਟੀਆਂ ਵਿਚ ਜਥੇਬੰਦੀ ਦੇ ਪ੍ਰਧਾਨ ਰਹੇ ਹਨ ਅਤੇ ਹੁਣ ਤੱਕ ਵੱਖ-ਵੱਖ ਸਕੂਲਾਂ ,ਕਾਲਜਾਂ ਯੂਨੀਵਰਸਿਟੀਆਂ ਵਿਚ ਹੋਣ ਵਾਲੇ ਪ੍ਰੋਗਰਾਮਾਂ ਵਿਚ ਆਪਣਾ ਯੋਗਦਾਨ ਪਾਉਂਦੇ ਰਹਿੰਦੇ ਹਨ, ਇਸ ਕਰਕੇ ਉਨ੍ਹਾਂ ਦੀ ਨਾਲ ਵਿਦਿਆਰਥੀ ਵਰਗ ਦਾ ਬੜਾ ਪਿਆਰ ਹੈ। ਇਸ ਮੌਕੇ ਚੇਅਰਮੈਨ ਸ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਕਾਲਜਾਂ ਯੂਨੀਵਰਸਿਟੀਆਂ ਦੁਆਰਾ ਦਿੱਤੀ ਸਿੱਖਿਆ ਵਿਦਿਆਰਥੀਆਂ ਦੀ ਸਹੀ ਸਮੇਂ ਤੇ ਸਹੀ ਰਾਹ ਤੈਅ ਕਰਦਾ ਹੈ । ਇਸ ਕਰਕੇ ਕਾਲਜਾਂ ਯੂਨੀਵਰਸਿਟੀਆਂ ਵਿਦਿਆਰਥੀਆਂ ਨੂੰ ਵਧੀਆ ਸਹੂਲਤਾਂ ਦੇਣ ਵਿਚ ਅਹਿਮ ਰੋਲ ਅਦਾ ਕਰਦੀਆਂ ਹਨ ਉਨ੍ਹਾਂ ਰਿਆਤ ਬਾਹਰਾ ਯੂਨੀਵਰਸਿਟੀ ਦੁਆਰਾ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸ਼ੇਰਗਿੱਲ ਬਲਾਚੌਰ ਪ੍ਰਧਾਨ ਗਗਨਵੀਰ ਸਿੰਘ , ਚੇਅਰਮੈਨ ਤਾਹਿਰ ਬਰਾੜ , ਵਾਈਸ ਪ੍ਰਧਾਨ ਅਮਰਿੰਦਰ ਗੁੱਜਰ , ਸਰਬ ਪਾਰਟੀ ਪ੍ਰਧਾਨ, ਹਰਸ਼ਦੀਪ ਸਿੰਘ ਸ਼ੇਰਗਿੱਲ ਨੂੰ ਪ੍ਰਧਾਨ ਬਣਾਇਆ। ਇਸ ਮੌਕੇ ਮਿਲਕਫ਼ੈਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਗੱਲਬਾਤ ਕਰਦਿਆਂ ਕਿਹਾ ਕਿ, ਮੈਂ ਇਸ ਜਿੰਮੇਵਾਰੀ ਲਈ ਪਾਰਟੀ ਲੀਡਰਸ਼ਿਪ ਅਤੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦਾ ਬਹੁਤ ਧੰਨਵਾਦੀ ਹਾਂ ਜਿਨ੍ਹਾਂ ਨੇ ਮੈਨੂੰ ਇਸ ਵੱਡੀ ਜਿੰਮੇਵਾਰੀ ਦੇ ਕਾਬਿਲ ਸਮਝਿਆ ਹੈ।