ਚੰਡੀਗੜ੍ਹ, 11 ਫਰਵਰੀ : ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਤਿੰਨਾਂ ਰਾਜਾਂ ਵਿਚ ਆਮ ਨਾਲੋਂ ਲਗਭਗ 40 ਫੀਸਦੀ ਘੱਟ ਬਾਰਿਸ਼ ਕਾਰਨ ਫਰਵਰੀ ਦੇ ਮਹੀਨੇ ਸੋਕੇ ਦੀ ਲਪੇਟ ਵਿਚ ਹਨ। ਜਦਕਿ ਹਿਮਾਚਲ 'ਚ ਬਰਫਬਾਰੀ ਵੀ ਬਹੁਤ ਘੱਟ ਹੈ। ਦੂਜੇ ਪਾਸੇ ਤਿੰਨਾਂ ਸੂਬਿਆਂ 'ਚ ਠੰਢ ਦਾ ਅਸਰ ਘੱਟ ਹੋਣਾ ਸ਼ੁਰੂ ਹੋ ਗਿਆ ਹੈ। ਘੱਟੋ-ਘੱਟ ਤਾਪਮਾਨ 'ਚ ਕਰੀਬ 1 ਤੋਂ 2 ਡਿਗਰੀ ਦੀ ਗਿਰਾਵਟ ਆਵੇਗੀ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਫਰਵਰੀ ਦੇ 10 ਦਿਨਾਂ ਵਿਚ ਔਸਤਨ 15.3 ਮਿਲੀਮੀਟਰ ਮੀਂਹ ਪਿਆ ਹੈ, ਜਦੋਂ ਕਿ ਇਨ੍ਹਾਂ ਦਿਨਾਂ ਦੌਰਾਨ ਆਮ ਤੌਰ ’ਤੇ 27.4 ਮਿਲੀਮੀਟਰ ਮੀਂਹ ਪੈਂਦਾ ਹੈ। ਯਾਨੀ ਇਸ ਮਹੀਨੇ 'ਚ ਹੁਣ ਤੱਕ 44 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਇਸੇ ਤਰ੍ਹਾਂ ਹਰਿਆਣਾ 'ਚ ਔਸਤਨ 12.7 ਮਿਲੀਮੀਟਰ ਬਾਰਿਸ਼ ਹੋਈ ਹੈ, ਜਦਕਿ ਹੁਣ ਤੱਕ 19.2 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ। ਹਰਿਆਣਾ ਵਿਚ 34 ਫੀਸਦੀ ਮੀਂਹ ਦਰਜ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਵਿਚ ਇਸ ਸਾਲ 67 ਮਿਲੀਮੀਟਰ ਮੀਂਹ ਪਿਆ, ਜਦੋਂ ਕਿ 114 ਮਿਲੀਮੀਟਰ ਮੀਂਹ ਪੈਣ ਦੀ ਉਮੀਦ ਸੀ। ਇਸ ਸਾਲ ਹੁਣ ਤੱਕ ਹਿਮਾਚਲ ਵਿੱਚ 41 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੀ ਸੀਤ ਲਹਿਰ ਤੋਂ ਕਾਫ਼ੀ ਰਾਹਤ ਮਿਲੀ ਹੈ। ਲਗਾਤਾਰ ਧੁੱਪ ਕਾਰਨ ਦਿਨ ਦਾ ਤਾਪਮਾਨ ਆਮ ਵਾਂਗ ਹੋ ਗਿਆ ਹੈ। ਹੁਣ ਘੱਟੋ-ਘੱਟ ਤਾਪਮਾਨ ਵਿੱਚ ਵੀ ਕਰੀਬ 1 ਤੋਂ 2 ਡਿਗਰੀ ਦਾ ਵਾਧਾ ਹੋਵੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਚਾਰੇ ਰਾਜਾਂ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।