ਪਟਿਆਲਾ : ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪੰਜਾਬ ਦੀ ਵਾਗਡੋਰ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ਦਿੱਤੀ ਸੀ ਪਰ ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਕਮਾਂਡ ਦਿੱਤੀ ਸੀ, ਉਹ ਦਿੱਲੀ ਦੇ ਹੱਥ ਕਮਾਂਡ ਦੇ ਕੇ ਆਪ ਗੁਜਰਾਤ ਤੇ ਹਿਮਾਚਲ ਘੁੰਮ ਰਿਹਾ ਹੈ ਤੇ ਪੰਜਾਬ ਕਤਲੇਆਮ ਹੋ ਰਿਹਾ ਹੈ। ਇਥੇ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਰਿਹਾਇਸ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਦੇ ਫਤਵੇ ਦਾ ਅਪਮਾਨ ਕਰ ਰਹੇ ਹਨ। ਉਹਨਾਂ ਕਿਹਾ ਕਿ ਬਜਾਏ ਪੰਜਾਬ ਦੀ ਅਮਨ ਸਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਰੱਖਣ ਲਈ ਕੰਮ ਕਰਨ ਦੇ ਭਗਵੰਤ ਮਾਨ ਇਸ ਵੇਲੇ ਗੁਜਰਾਤ ਤੇ ਹਿਮਾਚਲ ਪ੍ਰਦੇਸ ਵਿਚ ਆਪ ਦਾ ਪ੍ਰਚਾਰ ਕਰਦੇ ਘੁੰਮ ਰਹੇ ਹਨ ਤੇ ਪੰਜਾਬ ਅੱਗ ਦੀ ਭੱਠੀ ਵਿਚ ਪੈ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿਚ ਲਗਾਤਾਰ ਹੋ ਰਹੇ ਕਤਲਾਂ ਨਾਲ ਅਮਨ ਕਾਨੂੰਨ ਵਿਵਸਥਾਪੂਰੀ ਤਰ੍ਹਾਂ ਢਹਿ ਢੇਰੀ ਹੋ ਗਈ ਹੈ। ਉਹਨਾਂ ਕਿਹਾ ਕਿ ਕਤਲਾਂ ਤੋਂ ਇਲਾਵਾ ਗੈਂਗਸਟਰ ਸਰ੍ਹੇਆਮ ਲੋਕਾਂ ਤੋਂ ਫਿਰੌਤੀਆਂ ਮੰਗ ਰਹੇ ਹਨ। ਉਹਨਾਂ ਕਿਹਾ ਕਿਮੈਨੂੰ ਬਹੁਤ ਸਾਰੀਆਂ ਸਕਾਇਤਾਂ ਮਿਲੀਆਂ ਹਨ ਕਿ ਸਰ੍ਹੇਆਮ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਲੋਕ ਡਰ ਦੇ ਸਾਏ ਵਿਚ ਹਨ ਅਤੇ ਇਸ ਗੱਲੋਂ ਕੋਈ ਸਕਾਇਤ ਨਹੀਂ ਕਰਦੇ ਕਿ ਪੁਲਿਸ ਕੋਈ ਕਾਰਵਾਈ ਨਹੀਂ ਕਰਦੀ ਤੇ ਪੰਜਾਬ ਵਿਚ ਗੁੰਡਾ ਰਾਜ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਥੇ ਗੈਂਗਸਟਰਾਂ ਨੇ ਪੰਜਾਬ ਦੇ ਹਾਲਾਤ ਵਿਗਾੜ ਦਿੱਤੇ ਹਨ, ਉਥੇ ਹੀ ਸੱਤਾਧਾਰੀ ਪਾਰਟੀ ਦੇ ਆਗੂ ਭਿ੍ਰਸਟਾਚਾਰ ਵਿਚ ਲੱਗੇ ਹਨ ਪਰ ਮੁੱਖ ਮੰਤਰੀ ਕੋਈ ਕਾਰਵਾਈ ਨਹੀਂ ਕਰ ਰਹੇ। ਉਹਨਾਂ ਕਿਹਾ ਕਿ ਪਹਿਲਾਂ ਮੰਤਰੀ ਫੌਜਾ ਸਿੰਘ ਸਰਾਰੀ ਦੀ ਆਡੀਓ ਸਾਹਮਣੇ ਆਈ ਕਿ ਉਹ ਕਿਵੇਂ ਲੋਕਾਂ ਤੋਂ ਪੈਸੇ ਲੁੱਟਰਹੇ ਹਨ ਤੇ ਹੁਣ ਵਿਧਾਇਕ ਸਰਬਜੀਤ ਕੌਰ ਮਾਣੂਕੇ ’ਤੇ 7 ਲੱਖ ਰੁਪਏ ਮਾਇਨਿੰਗ ਤੋਂ ਲੈਣ ਅਤੇ ਗੁਰਦਿੱਤ ਸੇਖੋਂ ’ਤੇ ਨਸਾ ਤਸਕਰਾਂ ਪੁਸਤ ਪਨਾਹੀ ਦੇ ਦੋਸ ਲੱਗੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਜਾਂਚ ਦੇ ਹੁਕਮ ਦੇ ਕੇ ਅੱਖਾਂ ਵਿਚ ਘੱਟਾ ਪਾਉਣ ਵਾਲਾ ਕੰਮ ਕੀਤਾ ਹੈ ਕਿਉਂਕਿ ਹੁਣ ਤੱਕ ਸਾਹਮਣੇ ਆਏ ਮਾਮਲਿਆਂ ਵਿਚ ਕੋਈ ਕਾਰਵਾਈ ਨਹੀਂ ਹੋਈ ਤੇ ਮੁੱਖ ਮੰਤਰੀ ਸਿਰਫ ਡਰਾਮੇਬਾਜੀ ਤੱਕ ਸੀਮਤ ਹੋ ਗਏ ਹਨ। ਆਪ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਗੁਜਰਾਤ ’ਤੇ ਵਰ੍ਹਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਿੰਨਾ ਝੂਠ ਉਹ ਪੰਜਾਬ ਵਿਚ ਬੋਲ ਕੇ ਗਏ ਸਨ, ਉਸ ਤੋਂ ਦੁੱਗਣੇ ਗੁਜਰਾਤ ਵਿਚ ਬੋਲ ਰਹੇ ਹਨ। ਉਹਨਾਂ ਕਿਹਾ ਕਿ ਉਹ ਦੇਸ ਦੇ ਸਭ ਤੋਂ ਝੂਠੇ ਸਿਆਸਤਦਾਨ ਸਾਬਤ ਹੋਏ ਹਨ ਜਿਹਨਾਂ ਨੇ ਸਿਆਸਤ ਹੀ ਗੰਧਲੀ ਕਰ ਦਿੱਤੀ ਹੈ। ਪੋ੍ਰ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਰਹੀ। ਲੋਕਾਂ ਨੂੰ ਸ਼ਰੇਆਮ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੌਲੀ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ਼ੋ੍ਰਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਜਸਮੇਰ ਸਿੰਘ ਲਾਛੜੂ ਅਤੇ ਸ਼ਵਿੰਦਰ ਸਭਰਵਾਲ, ਇੰਦਰਮੋਹਨ ਸਿੰਘ ਬਜਾਜ, ਕਰਤਾਰਪੁਰ, ਜਸਮੇਰ ਸਿੰਘ ਲਾਛੜੂ ਅਤੇ ਸ਼ਵਿੰਦਰ ਸਭਰਵਾਲ, ਇੰਦਰਮੋਹਨ ਸਿੰਘ ਬਜਾਜ, ਜਗਜੀਤ ਸਿੰਘ ਕੋਹਲੀ, ਕੈਪਟਨ ਖੁਸ਼ਵੰਤ ਸਿੰਘ, ਸੰਦੀਪ ਸਿੰਘ ਰਾਜਾਤੁੜ, ਸੁਖਬੀਰ ਅਬਲੋਵਾਲ, ਸੁਖਵਿੰਦਰਪਾਲ ਸਿੰਘ ਮਿੰਟਾ, ਨਰਿੰਜਣ ਸਿੰਘ ਫੌਜੀ, ਗੁਰਦੇਵ ਸਿੰਘ ਮਰਦਾਂਹੇੜੀ, ਜਤਿੰਦਰ ਪਹਾੜੀਪੁਰ, ਪਲਵਿੰਦਰ ਸਿੰਘ ਰਿੰਕੂ, ਜਸਵਿੰਦਰਪਾਲ ਚੱਢਾ, ਯਸ਼ਪਾਲ ਖੰਨਾ, ਹਰਫੂਲ ਸਿੰਘ ਬੋਸਰ, ਸਤਨਾਮ ਸਿੰਘ ਸੱਤਾ ਯੂਥ ਜਿਲਾ ਪ੍ਰਧਾਨ ਆਦਿ ਹਾਜਰ ਸਨ।