ਜਲੰਧਰ, 25 ਅਗਸਤ 2024 : ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ ਪੁਲਿਸ ਟੀਮ ਨੇ 6 ਸੂਬਿਆਂ ਚ ਚੈੱਕ ਫ਼ਰਾਡ ਸਿੰਡੀਕੇਟ ਨਾਲ ਜੁੜੇ ਲੋਕਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਿਕ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਮਲਟੀ-ਸਟੇਟ ਬੈਂਕ ਚੈੱਕ ਫ਼ਰਾਡ ਸਿੰਡੀਕੇਟ ਨੂੰ ਖ਼ਤਮ ਕਰਦੇ ਹੋਏ 3 ਰਾਜਾਂ ਵਿੱਚੋਂ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਧੋਖਾਧੜੀਆਂ ਦਾ ਜਾਲ 6 ਰਾਜਾਂ- ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਅਤੇ ਕਰਨਾਟਕ ਵਿੱਚ ਫੈਲਿਆ ਹੋਇਆ ਸੀ। 61 ਧੋਖਾਧੜੀਆਂ ਦੀ ਪਛਾਣ ਕੀਤੀ ਗਈ ਹੈ, 19 ਖਾਤੇ ਜ਼ਬਤ ਕੀਤੇ ਗਏ, ਅਤੇ ਸ਼ੱਕੀ ਵਸਤਾਂ ਬਰਾਮਦ ਕੀਤੀਆਂ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਮੁਲਜ਼ਮਾਂ ਕੋਲੋਂ 19 ਬੈਂਕ ਖਾਤੇ ਜ਼ਬਤ ਕੀਤੇ ਹਨ। ਜਿਸ ਦੀ ਡਿਟੇਲਿੰਗ ਕੀਤੀ ਜਾ ਰਹੀ ਹੈ। ਕਿਉਂਕਿ ਧੋਖਾਧੜੀ ਤੋਂ ਬਾਅਦ ਉਕਤ ਮੁਲਜ਼ਮਾਂ ਵੱਲੋਂ ਉਕਤ ਪੈਸੇ ਇਨ੍ਹਾਂ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਏ ਜਾ ਰਹੇ ਸਨ। ਇਨ੍ਹਾਂ ਖਾਤਿਆਂ 'ਚ ਪਿਛਲੇ 61 ਫਰਾਡਾਂ ਦਾ ਪੈਸਾ ਵੀ ਜਮ੍ਹਾ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਲੰਧਰ ਸਿਟੀ ਪੁਲਿਸ ਮੁਲਜ਼ਮਾਂ ਤੋਂ ਉਨ੍ਹਾਂ ਦੇ ਹੋਰ ਸਾਥੀਆਂ ਬਾਰੇ ਪੁੱਛਗਿੱਛ ਕਰ ਰਹੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਕਤ ਮੁਲਜ਼ਮਾਂ ਦਾ ਨੈੱਟਵਰਕ 6 ਰਾਜਾਂ ਵਿੱਚ ਫੈਲਿਆ ਹੋਇਆ ਹੈ। ਜਿਸ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਪੱਛਮੀ ਬੰਗਾਲ ਅਤੇ ਕਰਨਾਟਕ ਸਭ ਤੋਂ ਪਹਿਲਾਂ ਹਨ। ਮੁਲਜ਼ਮਾਂ ਦੇ ਸਾਥੀ ਸਾਰੇ ਰਾਜਾਂ ਵਿੱਚ ਫੈਲੇ ਹੋਏ ਹਨ। ਮੁਲਜ਼ਮ ਭੋਲੇ-ਭਾਲੇ ਲੋਕਾਂ ਦੇ ਬੈਂਕ ਖਾਤੇ ਖੋਲ੍ਹਣ ਲਈ ਹੇਰਾਫੇਰੀ ਕਰਦੇ ਹਨ। ਫਿਰ ਉਹੀ ਧੋਖਾਧੜੀ ਦੇ ਪੈਸੇ ਲੈ ਲੈਂਦੇ ਸਨ।