ਚੰਡੀਗੜ੍ਹ, 28 ਸਤੰਬਰ 2024 : ਪੰਚਾਇਤੀ ਚੋਣਾਂ ਸਬੰਧੀ ਅੱਜ ਪ੍ਰਤਾਪ ਸਿਘ ਬਾਜਵਾ ਚੋਣ ਕਮਿਸ਼ਨਰ ਸ੍ਰੀ ਰਾਜ ਕਮਲ ਚੌਧਰੀ ਨਾਲ ਮੁਲਾਕਾਤ ਕੀਤੀ ਗਈ। ਪ੍ਰਤਾਪ ਸਿਘ ਬਾਜਵਾ ਨੇ ਕਿਹਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਕੇ ਪੰਚਾਇਤੀ ਚੋਣਾਂ ਵਿੱਚ ਪੰਜਾਬ ਦੇ ਚਾਹਵਾਨ ਉਮੀਦਵਾਰਾਂ ਨੂੰ ਵਾਰਡਬੰਦੀ ਨੋਟੀਫਿਕੇਸ਼ਨ ਅਤੇ ਵੋਟਰ ਸੂਚੀਆਂ (1 ਜਨਵਰੀ, 2024) ਅੱਪਡੇਟ ਨਾ ਹੋਣ ਕਾਰਨ ਆ ਰਹੀਆਂ ਸਮੱਸਿਆਵਾਂ ਦੇ ਹੱਲ ਦਾ ਮਾਮਲਾ ਉਹਨਾਂ ਦੇ ਧਿਆਨ ‘ਚ ਲਿਆਂਦਾ। ਇਸ ਤੋਂ ਇਲਾਵਾ, ਨਵੇਂ SC ਸਰਟੀਫਿਕੇਟਾਂ ਦੀ ਬੇਲੋੜੀ ਮੰਗ ਅਤੇ 'NO DUE CERTIFICATE' ਆਦਿ ਪ੍ਰਕਿਰਿਆਵਾਂ ਨੂੰ ਲੈ ਕੇ ਪੈਦਾ ਹੋ ਰਹੀਆਂ ਉਲਝਣਾਂ ਅਤੇ ਪਰੇਸ਼ਾਨੀਆਂ ਸੰਬੰਧੀ ਵੀ ਉਹਨਾਂ ਨੂੰ ਜਾਣੂ ਕਰਵਾਇਆ, ਕਿਉਕਿ ਨਿਰਪੱਖ ਲੋਕਤੰਤਰ ਲਈ ਪਾਰਦਰਸ਼ੀ ਪ੍ਰਕਿਰਿਆ ਨੂੰ ਯਕੀਨੀ ਬਣਾਉਣਾ ਮਹੱਤਵਪੂਰਨ ਹੁੰਦਾ ਹੈ। ਵੋਟਰਾਂ ਦੇ ਅਧਿਕਾਰਾਂ ਨੂੰ ਬਰਕਰਾਰ ਰੱਖਣ ਅਤੇ ਸਾਰੇ ਉਮੀਦਵਾਰਾਂ ਲਈ ਬਰਾਬਰ ਦੀ ਖੇਡ ਦਾ ਮੈਦਾਨ ਯਕੀਨੀ ਬਣਾਉਣ ਲਈ ਤੁਰੰਤ ਸੁਧਾਰ ਦੀ ਅਪੀਲ ਕੀਤੀ। ਇਸ ਮੌਕੇ ‘ਤੇ ਮੇਰੇ ਨਾਲ ਕਾਂਗਰਸ ਪਾਰਟੀ ਦੇ ਸਾਥੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਬਲਬੀਰ ਸਿੰਘ ਸਿੱਧੂ, ਮਦਨ ਲਾਲ ਜਲਾਲਪੁਰ ਜੀ ਅਤੇ ਦੀਪਇੰਦਰ ਸਿੰਘ ਢਿੱਲੋਂ ਵੀ ਹਾਜ਼ਿਰ ਰਹੇ।