ਚੰਡੀਗੜ੍ਹ, 27 ਦਸੰਬਰ : ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੀ ਸ਼ਹੀਦੀ ਸਭਾ-2022 ਦੇ ਮੱਦੇਨਜ਼ਰ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਮੌਕੇ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ 28 ਦਸੰਬਰ, 2022 ਨੂੰ ਬੰਦ ਰਹਿਣਗੇ। ਇਸ ਸਬੰਧੀ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਭਲਕੇ 28 ਦਸੰਬਰ ਨੂੰ ਸੂਬੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।