- ਸਾਡੀ ਸਰਕਾਰ ‘ਚ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਮਾਨ
ਮੁਹਾਲੀ, 23 ਫਰਵਰੀ : ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਜਦੋਂ ਕੋਈ ਕੰਮ ਕਰਦਾ ਹੈ ਤਾਂ ਉਸ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਜੇਕਰ ਮੁੱਖ ਮੰਤਰੀ ਕੇਜਰੀਵਾਲ ਕੋਈ ਕੰਮ ਕਰਦੇ ਹਨ ਤਾਂ ਐਲਜੀ ਵਿਚਕਾਰ ਆ ਕੇ ਰੋਕ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਕਈ ਵੱਡੇ ਪਰਿਵਾਰਾਂ ਦੇ ਦੀਵੇ ਬੁੱਝਣ ਲੱਗੇ ਹਨ, ਉਹ ਹੁਣ ਫੜ ਫੜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੀਐਲਯੂ ਨੂੰ ਖਤਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਪਹਿਲਾਂ ਕੀਤੇ ਜਾਂਦੇ ਸੀਐਲਯੂ ਹੁਣ ਬਦਨਾਮ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸੀਐਲਯੂ ਨੂੰ ਲੈ ਕੇ ਉਦਯੋਗਪਤੀਆਂ ਨੂੰ ਪੁੱਛਕੇ ਦੇਖੋ, ਜੋ ਚੀਕਾ ਮਾਰਦੇ ਹਨ। ਉਨ੍ਹਾਂ ਕਿਹਾ ਕਿ ਸੀਐਲਯੂ ਨੂੰ ਲੈ ਕੇ ਕਈ ਕਈ ਸਾਲ ਖੱਜਲ ਖੁਆਰ ਹੋਣਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਹੁਣ ਅਸੀਂ ਸੀਐਲਯੂ ਸ਼ਬਦ ਹੀ ਖਤਮ ਕਰਨ ਲੱਗੇ ਹਾਂ। ਉਨ੍ਹਾਂ ਕਿਹਾ ਕਿ ਹੁਣ ਅਸਟਾਮ ਪੇਪਰ ਹੀ ਉਨ੍ਹਾਂ ਦੇ ਕੰਮ ਮੁਤਾਬਕ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦੇ ਕੰਮ ਲਈ ਅਸਟਾਮ ਪੇਪਰ ਵੱਖ ਵੱਖ ਰੰਗ ਦੇ ਹੋਣਗੇ। ਮੁੱਖ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਦੇ ਭ੍ਰਿਸ਼ਟਾਚਾਰ ਦੋਸ਼ ਵਿੱਚ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਕਿਹਾ ਕਿ ਭ੍ਰਿਸ਼ਟਾਚਾਰ ਕਿਸੇ ਵੀ ਹਾਲਤ ਵਿੱਚ ਬਰਦਾਸਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਤੱਕ ਕਿਸੇ ਵੀ ਸਰਕਾਰ ਨੇ ਆਪਣੀ ਪਾਰਟੀ ਦੇ ਬੰਦਿਆਂ ਉਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਹੀ ਮੰਤਰੀਆਂ ਤੇ ਵਿਧਾਇਕਾਂ ਉਤੇ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਭ੍ਰਿਸ਼ਟਾਚਾਰ ਬਰਦਾਸਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਦੋ ਮੰਤਰੀਆਂ ਅਤੇ ਇਕ ਵਿਧਾਇਕ ਉਤੇ ਭ੍ਰਿਸ਼ਟਾਚਾਰ ਕਰਨ ਨੂੰ ਲੈ ਕੇ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਕਿਸੇ ਵੀ ਤਰ੍ਹਾਂ ਦਾ ਕੀਤਾ ਗਿਆ ਹੋਵੇ ਉਸ ਉਤੇ ਕਾਰਵਾਈ ਕੀਤੀ ਜਾਵੇਗੀ।