ਚੰਡੀਗੜ੍ਹ, 5 ਅਪ੍ਰੈਲ : ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਾਈਆਂ ਗਈਆਂ ਹਨ। ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖਬਰ ਹੈ। ਪੈਟਰੋਲ ਤੇ ਡੀਜ਼ਲ ਸਸਤਾ ਹੋ ਗਿਆ ਹੈ। ਪੈਟਰੋਲ 22 ਪੈਸੇ ਤੇ ਡੀਜ਼ਲ ਵੀ 25 ਪੈਸੇ ਸਸਤਾ ਹੋਇਆ ਹੈ। ਪੈਟਰੋਲ ਤੇ ਡੀਜ਼ਲ ਦੇ ਰੇਟ ਘਟਣ ਕਰ ਕੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਹੈ। ਨਵੇਂ ਰੇਟ ਮੁਤਾਬਕ ਪੰਜਾਬ ਵਿਚ ਪੈਟਰੋਲ ਦੀ ਕੀਮਤ 22 ਪੈਸੇ ਘੱਟ ਕੇ 96.59 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 25 ਪੈਸੇ ਘੱਟ ਕੇ 86.85 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਅਰੁਣਾਚਲ ਪ੍ਰਦੇਸ਼, ਤਾਮਿਲਨਾਡੂ ਅਤੇ ਪੱਛਮੀ ਬੰਗਾਲ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਸੂਬਾ ਪੱਧਰ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਅੱਜ ਯੂਪੀ ‘ਚ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਗਿਆ ਹੈ।ਇੱਥੇ ਪੈਟਰੋਲ ਦੀ ਕੀਮਤ 21 ਪੈਸੇ ਘਟ ਕੇ 94.49 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 24 ਪੈਸੇ ਘੱਟ ਕੇ 87.55 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਇਸ ਦੇ ਨਾਲ ਹੀ ਕੁਝ ਰਾਜ ਅਜਿਹੇ ਹਨ ਜਿੱਥੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ।
- ਦਿੱਲੀ ‘ਚ ਪੈਟਰੋਲ 94.72 ਰੁਪਏ ਅਤੇ ਡੀਜ਼ਲ 87.62 ਰੁਪਏ ਪ੍ਰਤੀ ਲੀਟਰ ਹੈ।
- ਮੁੰਬਈ ‘ਚ ਪੈਟਰੋਲ 104.21 ਰੁਪਏ ਅਤੇ ਡੀਜ਼ਲ 92.15 ਰੁਪਏ ਪ੍ਰਤੀ ਲੀਟਰ
- ਕੋਲਕਾਤਾ ‘ਚ ਪੈਟਰੋਲ 103.94 ਰੁਪਏ ਅਤੇ ਡੀਜ਼ਲ 90.76 ਰੁਪਏ ਪ੍ਰਤੀ ਲੀਟਰ
- ਚੇਨਈ ਵਿੱਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 92.34 ਰੁਪਏ ਪ੍ਰਤੀ ਲੀਟਰ