ਚੰਡੀਗੜ੍ਹ, 19 ਮਾਰਚ : ਪੰਜਾਬ ਪੁਲਿਸ ਵੱਲੋਂ ਬੀਤੇ ਕੱਲ੍ਹ ‘ਵਾਰਿਸ ਪੰਜਾਬ ਦੇ’ ਜਥੇਬੰਦੀ ਖਿਲਾਫ ਵੱਡੀ ਕਾਰਵਾਈ ਕੀਤੀ ਗਈ। ਗ੍ਰਿਫਤਾਰ ਕੀਤੇ ਗਏ ਵਾਰਿਸ ਪੰਜਾਬ ਦੇ ਕਾਰਕੁੰਨਾਂ ਵਿੱਚੋਂ 4 ਮੈਂਬਰਾਂ ਨੂੰ ਪੰਜਾਬ ਪੁਲਿਸ ਹੁਣ ਅਸਾਮ ਲੈ ਕੇ ਪਹੁੰਚੀ ਹੈ। ਪੁਲਿਸ ਅਸਾਮ ਦੇ ਡਿਬਰੂਗੜ੍ਹ ਲੈ ਕੇ ਪਹੁੰਚੀ ਹੈ। ਦੱਸਿਆ ਜਾ ਰਿਹਾ ਹੈਕਿ ਇਕ ਚਾਰਟਡ ਪਲੈਨ ਰਾਹੀਂ ਪੰਜਾਬ ਪੁਲਿਸ ਲੈ ਕੇ ਉਥੇ ਪਹੁੰਚੀ। ਚਾਰੇ ਜਾਣਿਆਂ ਨੂੰ ਉਥੋਂ ਦੀ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਹੈ। ਕੱਲ੍ਹ ਸ਼ਾਮ ਨੂੰ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸ਼ਨੀਵਾਰ ਦੁਪਹਿਰ ਨੂੰ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ-ਮਲਸੀਆਂ ਰੋਡ ’ਤੇ ਪੁਲਿਸ ਵੱਲੋਂ ‘ਵਾਰਿਸ ਪੰਜਾਬ ਦੇ ’ (ਡਬਲਯੂ.ਪੀ.ਡੀ.) ਕੇ ਕਾਰਕੁੰਨਾਂ ਦੀਆਂ ਕਈ ਗਤੀਵਿਧੀਆਂ ਨੂੰ ਰੋਕਿਆ ਗਿਆ ਅਤੇ 7 ਵਿਅਕਤੀਆਂ ਨੂੰ ਮੌਕੇ ਤੋਂ ਹੀ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਸਮੇਤ ਕਈ ਹੋਰ ਫ਼ਰਾਰ ਹਨ, ਜਿੰਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਵੱਡੇ ਪੱਧਰ ’ਤੇ ਕੀਤੀ ਜਾ ਰਹੀ ਹੈ। ਇਸ ਸੂਬਾ ਪੱਧਰੀ ਕਾਰਵਾਈ ਦੌਰਾਨ ਹੁਣ ਤੱਕ 9 ਹਥਿਆਰ, ਜਿਨ੍ਹਾਂ ਵਿੱਚ ਇੱਕ .315 ਬੋਰ ਦੀ ਰਾਈਫਲ, 12 ਬੋਰ ਦੀਆਂ ਸੱਤ ਰਾਈਫਲਾਂ, ਇੱਕ ਰਿਵਾਲਵਰ ਅਤੇ ਵੱਖ-ਵੱਖ ਕੈਲੀਬਰ ਦੇ 373 ਜਿੰਦਾ ਕਾਰਤੂਸ ਸ਼ਾਮਲ ਹਨ। ਬੁਲਾਰੇ ਨੇ ਦੱਸਿਆ ਕਿ ਡਬਲਯੂ.ਪੀ.ਡੀ. ਦੇ ਕਾਰਕੁੰਨ ਚਾਰ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹਨ , ਜਿਨ੍ਹਾਂ ਵਿੱਚ ਸਮਾਜ ਵਿੱਚ ਅਸਥਿਰਤਾ ਫੈਲਾਉਣ, ਇਰਾਦਾ ਕਤਲ , ਪੁਲਿਸ ਮੁਲਾਜ਼ਮਾਂ ’ਤੇ ਹਮਲਾ ਕਰਨ ਅਤੇ ਸਰਕਾਰੀ ਕਰਮਚਾਰੀਆਂ ਦੀਆਂ ਡਿਊਟੀਆਂ ਨੂੰ ਕਾਨੂੰਨੀ ਤਰੀਕੇ ਨਾਲ ਨਿਭਾਉਣ ਵਿੱਚ ਵਿਘਨ ਪਾਉਣ ਸਬੰਧੀ ਮਾਮਲੇ ਸ਼ਾਮਲ ਹਨ। ਉਨਾਂ ਅੱਗੇ ਕਿਹਾ ਕਿ ਅਜਨਾਲਾ ਪੁਲਿਸ ਥਾਣੇ ’ਤੇ ਹਮਲੇ ਲਈ ‘ਡਬਲਯੂ.ਪੀ.ਡੀ.’ ਦੇ ਕਾਰਕੁੰਨਾਂ ਵਿਰੁੱਧ ਮੁਕੱਦਮਾ ਨੰਬਰ 39 ਮਿਤੀ 24-02-2023 ਦਰਜ ਹੈ। ਉਨ੍ਹਾਂ ਕਿਹਾ ਕਿ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਨਾਲ ਕਾਨੂੰਨ ਮੁਤਾਬਕ ਨਜਿੱਠਿਆ ਜਾਵੇਗਾ ਅਤੇ ਪੁਲਿਸ ਨੂੰ ਸਾਰੇ ਲੋੜੀਂਦੇ ਵਿਅਕਤੀੰ , ਖੁਦ ਨੂੰ ਕਾਨੂੰਨ ਹਵਾਲੇ ਕਰਨ। ਉਨ੍ਹਾਂ ਕਿਹਾ ਕਿ ਕਾਨੂੰਨੀ ਬਚਾਅ ਸਬੰਧੀ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸਾਰੇ ਆਮ-ਓ-ਖ਼ਾਸ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਝੂਠੀਆਂ ਖ਼ਬਰਾਂ ਅਤੇ ਅਫਵਾਹਾਂ ’ਤੇ ਧਿਆਨ ਨਾ ਦੇਣ। ਸੂਬੇ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਹੈ ਅਤੇ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਸ਼ਰਾਰਤੀ ਗਤੀਵਿਧੀਆਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
- ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵੱਲੋਂ ਭਗੌੜਾ ਕਰਾਰ, ਛਾਪੇਮਾਰੀ ਜਾਰੀ
‘ਵਾਰਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਪੰਜਾਬ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਉਤੇ ਤਲਾਸ਼ੀ ਮੁਹਿੰਮ ਜਾਰੀ ਹੈ। ਪੁਲਿਸ ਵੱਲੋਂ ਕਿਹਾ ਗਿਆ ਸੀ ਕਿ ਭਗੌੜੇ ਅੰਮ੍ਰਿਤਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ। ਕੱਲ੍ਹ ਤੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵਿਰੁੱਧ ਕੀਤੀ ਗਈ ਵੱਡੀ ਕਾਰਵਾਈ ਵਿੱਚ ਪੁਲਿਸ ਵੱਲੋਂ 78 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਆਪਰੇਸ਼ਨ ਦੌਰਾਨ ਆਪਰੇਸ਼ਨ ਦੌਰਾਨ 8 ਰਾਈਫਲਾਂ, ਇੱਕ ਰਿਵਾਲਵਰ ਸਮੇਤ 9 ਹਥਿਆਰ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਸਥਿਤੀ ਕਾਬੂ ਹੇਠ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਅਫਵਾਹਾਂ ਉਤੇ ਯਕੀਨ ਨਾ ਕਰਨ। ਕੱਲ੍ਹ ਸ਼ਾਮ ਨੂੰ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸ਼ਨੀਵਾਰ ਦੁਪਹਿਰ ਨੂੰ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ-ਮਲਸੀਆਂ ਰੋਡ ’ਤੇ ਪੁਲਿਸ ਵੱਲੋਂ ‘ਵਾਰਿਸ ਪੰਜਾਬ ਦੇ ’ (ਡਬਲਯੂ.ਪੀ.ਡੀ.) ਕੇ ਕਾਰਕੁੰਨਾਂ ਦੀਆਂ ਕਈ ਗਤੀਵਿਧੀਆਂ ਨੂੰ ਰੋਕਿਆ ਗਿਆ ਅਤੇ 7 ਵਿਅਕਤੀਆਂ ਨੂੰ ਮੌਕੇ ਤੋਂ ਹੀ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਸਮੇਤ ਕਈ ਹੋਰ ਫ਼ਰਾਰ ਹਨ, ਜਿੰਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਵੱਡੇ ਪੱਧਰ ’ਤੇ ਕੀਤੀ ਜਾ ਰਹੀ ਹੈ। ਇਸ ਸੂਬਾ ਪੱਧਰੀ ਕਾਰਵਾਈ ਦੌਰਾਨ ਹੁਣ ਤੱਕ 9 ਹਥਿਆਰ, ਜਿਨ੍ਹਾਂ ਵਿੱਚ ਇੱਕ .315 ਬੋਰ ਦੀ ਰਾਈਫਲ, 12 ਬੋਰ ਦੀਆਂ ਸੱਤ ਰਾਈਫਲਾਂ, ਇੱਕ ਰਿਵਾਲਵਰ ਅਤੇ ਵੱਖ-ਵੱਖ ਕੈਲੀਬਰ ਦੇ 373 ਜਿੰਦਾ ਕਾਰਤੂਸ ਸ਼ਾਮਲ ਹਨ। ਬੁਲਾਰੇ ਨੇ ਦੱਸਿਆ ਕਿ ਡਬਲਯੂ.ਪੀ.ਡੀ. ਦੇ ਕਾਰਕੁੰਨ ਚਾਰ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹਨ , ਜਿਨ੍ਹਾਂ ਵਿੱਚ ਸਮਾਜ ਵਿੱਚ ਅਸਥਿਰਤਾ ਫੈਲਾਉਣ, ਇਰਾਦਾ ਕਤਲ , ਪੁਲਿਸ ਮੁਲਾਜ਼ਮਾਂ ’ਤੇ ਹਮਲਾ ਕਰਨ ਅਤੇ ਸਰਕਾਰੀ ਕਰਮਚਾਰੀਆਂ ਦੀਆਂ ਡਿਊਟੀਆਂ ਨੂੰ ਕਾਨੂੰਨੀ ਤਰੀਕੇ ਨਾਲ ਨਿਭਾਉਣ ਵਿੱਚ ਵਿਘਨ ਪਾਉਣ ਸਬੰਧੀ ਮਾਮਲੇ ਸ਼ਾਮਲ ਹਨ। ਉਨਾਂ ਅੱਗੇ ਕਿਹਾ ਕਿ ਅਜਨਾਲਾ ਪੁਲਿਸ ਥਾਣੇ ’ਤੇ ਹਮਲੇ ਲਈ ‘ਡਬਲਯੂ.ਪੀ.ਡੀ.’ ਦੇ ਕਾਰਕੁੰਨਾਂ ਵਿਰੁੱਧ ਮੁਕੱਦਮਾ ਨੰਬਰ 39 ਮਿਤੀ 24-02-2023 ਦਰਜ ਹੈ। ਉਨ੍ਹਾਂ ਕਿਹਾ ਕਿ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਨਾਲ ਕਾਨੂੰਨ ਮੁਤਾਬਕ ਨਜਿੱਠਿਆ ਜਾਵੇਗਾ ਅਤੇ ਪੁਲਿਸ ਨੂੰ ਸਾਰੇ ਲੋੜੀਂਦੇ ਵਿਅਕਤੀੰ , ਖੁਦ ਨੂੰ ਕਾਨੂੰਨ ਹਵਾਲੇ ਕਰਨ। ਉਨ੍ਹਾਂ ਕਿਹਾ ਕਿ ਕਾਨੂੰਨੀ ਬਚਾਅ ਸਬੰਧੀ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸਾਰੇ ਆਮ-ਓ-ਖ਼ਾਸ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਝੂਠੀਆਂ ਖ਼ਬਰਾਂ ਅਤੇ ਅਫਵਾਹਾਂ ’ਤੇ ਧਿਆਨ ਨਾ ਦੇਣ। ਸੂਬੇ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਹੈ ਅਤੇ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਸ਼ਰਾਰਤੀ ਗਤੀਵਿਧੀਆਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।