ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਅੱਜ ਵਿਧਾਨਿਕ ਕੰਮਕਾਜ ਦੌਰਾਨ ‘ਦਿ ਪੰਜਾਬ ਰੂਰਲ ਕਾਮਨ ਲੈਂਡਜ਼ (ਰੈਗੂਲੇਸ਼ਨ) ਸੋਧ ਬਿੱਲ 2022’ ਭਾਰੀ ਬਹੁਮਤ ਨਾਲ ਪਾਸ ਹੋ ਗਿਆ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਰੂਰਲ ਕਾਮਨ ਲੈਂਡਜ਼ (ਰੈਗੂਲੇਸ਼ਨ) ਸੋਧ ਬਿੱਲ, 2022 ਸਦਨ ਵੱਲੋਂ ਪਾਸ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਇਹ ਸੋਧ ਇਹ ਸਪੱਸ਼ਟ ਕਰੇਗੀ ਕਿ ਪੰਜਾਬ ਵਿਲੇਜ ਕਾਮਨ ਲੈਂਡਜ਼ (ਰੈਗੂਲੇਸ਼ਨ) ਐਕਟ 1961 ਦੀ ਧਾਰਾ 2 (ਜੀ) ਵਿੱਚ ਪਰਿਭਾਸ਼ਿਤ ਕੀਤੇ ਅਨੁਸਾਰ "ਜੁਮਲਾ ਮੁਸਤਰਕਾ ਮਾਲਕਨ" ਸਿਰਲੇਖ ਤਹਿਤ ਸਾਂਝੇ ਉਦੇਸ਼ਾਂ ਲਈ ਰਾਖਵੀਂ ਰੱਖੀ ਗਈ ਜ਼ਮੀਨ ਵੀ "ਸ਼ਾਮਲਤ ਦੇਹ" ਹੈ।