ਚੰਡੀਗੜ੍ਹ : ਪੰਜਾਬੀ ਫਿਲਮ ਤੇ ਮਿਊਜ਼ਿਕ ਇੰਡਸਟਰੀ ‘ਤੇ ਗੈਂਗਸਟਰਾਂ ਦਾ ਸਾਇਆ ਬਰਕਰਾਰ ਹੈ। ਵੀਆਈਪੀਜ਼ ਅਤੇ ਪੰਜਾਬੀ ਗਾਇਕਾਂ ਨੂੰ ਪੰਜਾਬ ਵਿੱਚ ਗੈਂਗਸਟਰਾਂ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਉਥੇ ਹੀ ਮਿਲੀ ਜਾਣਕਾਰੀ ਮੁਤਾਬਕ ਪੰਜਾਬੀ ਗਾਇਕ ਬੱਬੂ ਮਾਨ ਦੀ ਜਾਨ ਨੂੰ ਖਤਰਾ ਹੈ। ਪੁਲਿਸ ਨੂੰ ਬੰਬੀਹਾ ਗੈਂਗ ਵੱਲੋਂ ਹਮਲੇ ਦੀ ਸਾਜ਼ਿਸ਼ ਰਚਨ ਦਾ ਸ਼ੱਕ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੂੰ ਖੁਫੀਆ ਏਜੰਸੀ ਰਾਹੀਂ ਬੱਬੂ ਮਾਨ ਬਾਰੇ ਕੁਝ ਇਨਪੁਟ ਮਿਲੇ ਹਨ। ਜਿਸ ਤਹਿਤ ਮੋਹਾਲੀ ‘ਚ ਬੱਬੂ ਮਾਨ ਦੇ ਘਰ ਦੇ ਬਾਹਰ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੱਬੂ ਮਾਨ ਦਾ ਫੈਨ ਬਣ ਕੇ ਕੋਈ ਨੌਜਵਾਨ ਉਸ ਨੂੰ ਆਪਣਾ ਨਿਸ਼ਾਨਾ ਬਣਾ ਸਕਦਾ ਹੈ। ਇਸ ਤਹਿਤ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਦੂਜੇ ਪਾਸੇ ਮੋਹਾਲੀ ਪੁਲਿਸ ਦੇ ਅਧਿਕਾਰੀ ਵੀ ਜਾਇਜ਼ਾ ਲੈਣ ਲਈ ਬੱਬੂ ਮਾਨ ਦੇ ਘਰ ਪਹੁੰਚ ਗਏ ਹਨ।