
ਚੰਡੀਗੜ੍ਹ, 3 ਮਾਰਚ 2025 : ਰੈਵਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਸੂਬੇ ਭਰ ਸ਼ੁੱਕਰਵਾਰ ਤੱਕ ਹੜਤਾਲ ਉਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਰੈਵਨਿਊ ਅਫਸਰਾਂ ਨੇ ਅੱਜ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਹੈ। ਹੜਤਾਲ ਹੋਣ ਕਾਰਨ ਹੁਣ ਲੋਕਾਂ ਨੂੰ ਰਜਿਸਟਰੀਆਂ ਕਰਾਉਣ ਲਈ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਰੈਵਨਿਊ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਲਛਮਣ ਸਿੰਘ ਰੰਧਾਵਾ ਨੇ ਕਿਹਾ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਅਗਲਾ ਫੈਸਲਾ ਲਵਾਂਗੇ। ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਨੇ ਸਾਡੇ ਉੱਪਰ ਚਿੱਕੜ ਉਛਾਲਿਆ ਹੈ, ਉਨ੍ਹਾਂ ਦੀਆਂ ਜਾਇਦਾਦਾਂ ਦਾ ਵੀ ਵੇਰਵਾ ਉਜਾਗਰ ਕੀਤਾ ਜਾਵੇਗਾ। ਮਿਲੀ ਜਾਣਕਾਰੀ ਮੁਤਾਬਿਕ ਵਿਜੀਲੈਂਸ ਵਿਭਾਗ ਵੱਲੋਂ ਲੁਧਿਆਣਾ ਵਿਖੇ ਤਹਿਸੀਲਦਾਰ ਅਤੇ ਉਸ ਨਾਲ ਕੰਮ ਕਰਦੇ ਹੋਰ ਕਰਮਚਾਰੀਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਅਤੇ ਪੰਜਾਬ ਵਿੱਚ ਹੋਰ ਵੀ ਕਈਂ ਥਾਵਾਂ ’ਤੇ ਵਿਜੀਲੈਂਸ ਵਿਭਾਗ ਵੱਲੋਂ ਤਹਿਸੀਲਦਾਰਾਂ ਅਤੇ ਉਨ੍ਹਾਂ ਨਾਲ ਕੰਮ ਕਰਦੇ ਕਰਮਚਾਰੀਆਂ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਦਾ ਇਲਜ਼ਾਮ ਲਗਾਇਆ ਜਾ ਰਿਹਾ ਹੈ।