- ਨਹੀਂ ਹੋਈ ਵਿਧਾਨ ਸਭਾ ਸਪੀਕਰ ਨਾਲ ਮੁਲਾਕਾਤ
ਚੰਡੀਗੜ੍ਹ, 3 ਜੂਨ : ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਆਮ ਆਦਮੀ ਪਾਰਟੀ ਤੋਂ ਬਾਗੀ ਹੋ ਕੇ ਭਾਜਪਾ ਚ ਸ਼ਾਮਿਲ ਹੋਣ ਵਾਲੇ ਜਲੰਧਰ ਤੋਂ ਵਿਧਾਇਕ ਸੀਤਲ ਅੰਗੁਰਾਲ ਦਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਮਨਜੂਰ ਹੋਣ ਨੂੰ ਲੈ ਕੇ ਸ਼ਸ਼ੋਪੰਜ ਬਣਿਆ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਭਾਜਪਾ ਚ ਸ਼ਾਮਿਲ ਹੋਣ ਸਮੇਂ ਅਸਤੀਫਾ ਦਿੱਤਾ ਸੀ, ਜਿਸ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਹਿਲਾਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਬੁਲਾਇਆ ਸੀ, ਪਰ ਉਸ ਸਮੇਂ ਉਹਨਾਂ ਕੋਲ ਟਾਈਮ ਨਹੀਂ ਸੀ।ਉੱਧਰ ਸ਼ੀਤਲ ਅੰਗੁਰਾਲ ਅੱਜ ਪੰਜਾਬ ਵਿਧਾਨ ਸਭਾ ‘ਚ ਪੁੱਜੇ, ਜੋ ਕਿ ਇੱਕ ਚਿੱਠੀ ਲੈ ਕੇ ਆਏ ਸਨ। ਜਿਸ ਤੇ ਲਿਖਿਆ ਸੀ ਕਿ ਉਹ ਆਪਣਾ ਦਿੱਤਾ ਹੋਇਆ ਅਸਤੀਫਾ ਤੁਰੰਤ ਪ੍ਰਭਾਵ ਨਾਲ ਵਾਪਸ ਲੈਂਦੇ ਹਨ ਕਿਉਂਕਿ ਉਹਨਾਂ ਨੇ ਆਪਣੇ ਹਲਕੇ ਦੇ ਲੋਕਾਂ ਨਾਲ ਸਲਾਹ ਮਸ਼ਵਰਾ ਕਰਕੇ ਅਸਤੀਫਾ ਵਾਪਸ ਲੈਣ ਦਾ ਫੈਸਲਾ ਕੀਤਾ ਤੇ ਹੁਣ ਉਹ ਕਿਸੇ ਹੋਰ ਸਿਆਸੀ ਪਾਰਟੀ ਦਾ ਹਿੱਸਾ ਨਹੀਂ। ਇਸ ਸਮੇਂ ਆਪਣਾ ਪੱਤਰ ਲੈ ਕੇ ਪੁੱਜੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਸਪੀਕਰ ਸਾਹਿਬ ਬਾਹਰ ਹੋਣ ਕਰਕੇ ਉਹਨਾਂ ਨੂੰ ਮਿਲੇ ਨਹੀਂ ਹੁਣ ਉਹਨਾਂ ਨੂੰ 11 ਤਰੀਕ ਨੂੰ ਬੁਲਾਇਆ ਹੈ। ਪਰ ਉਹ ਆਪਣਾ ਅਸਤੀਫਾ ਵਾਪਸ ਲੈਣ ਵਾਲੀ ਚਿੱਠੀ ਦੇ ਆਏ ਹਨ।