ਚੰਡੀਗੜ੍ਹ, 21 ਮਾਰਚ : ਸ਼੍ਰੋਮਣੀ ਅਕਾਲੀ ਦਲ ਪਹਿਲੀ ਵਾਰ ‘ਇਕ ਪਰਿਵਾਰ, ਇਕ ਟਿਕਟ’ ਦੇ ਨਿਯਮ ਦੀ ਪਾਲਣਾ ਕਰੇਗਾ। ਇਸ ਦਾ ਮਤਲਬ ਹੈ ਕਿ ਲੋਕ ਸਭਾ ਚੋਣਾਂ ਵਿਚ ਬਾਦਲ ਪਰਿਵਾਰ ਵਿਚੋਂ ਕੋਈ ਇਕ ਹੀ ਵਿਅਕਤੀ ਚੋਣਾਂ ਲੜੇਗਾ। ਇਸ ਸਮੇਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਫਿਰੋਜ਼ਪੁਰ ਤੋਂ ਜਦਕਿ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਨ। ਸੂਤਰਾਂ ਦਾ ਕਹਿਣਾ ਹੈ ਕਿ ਇਸ ਬਾਦਲ ਪਰਿਵਾਰ ਵੱਲੋਂ ਸਿਰਫ਼ ਹਰਸਿਮਰਤ ਕੌਰ ਬਾਦਲ ਹੀ ਚੋਣ ਲੜਨਗੇ। ਉਹ ਆਪਣੀ ਮੌਜੂਦਾ ਸੀਟ ਬਠਿੰਡਾ ਤੋਂ ਹੀ ਚੋਣ ਲੜਨਗੇ। ਸੂਤਰਾਂ ਦਾ ਕਹਿਣਾ ਹੈ ਕਿ ਇਸ ਬਾਦਲ ਪਰਿਵਾਰ ਵੱਲੋਂ ਸਿਰਫ਼ ਹਰਸਿਮਰਤ ਕੌਰ ਬਾਦਲ ਹੀ ਚੋਣ ਲੜਨਗੇ। ਉਹ ਆਪਣੀ ਮੌਜੂਦਾ ਸੀਟ ਬਠਿੰਡਾ ਤੋਂ ਹੀ ਚੋਣ ਲੜਨਗੇ। ਸਾਬਕਾ ਵਿਧਾਇਕ ਸਿਕੰਦਰ ਸਿੰਘ ਮਲੂਕਾ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਟਿਕਟਾਂ ਦੀ ਵੰਡ ’ਤੇ ਵਿਵਾਦ ਮਗਰੋਂ ਇਹ ਮੁੱਦਾ ਚੁੱਕਿਆ ਸੀ। ਇਸ ਤਰ੍ਹਾਂ ‘ਇਕ ਪਰਿਵਾਰ-ਇਕ ਟਿਕਟ’ ਦੇ ਨਿਯਮ ਦਾ ਪਾਲਣ ਕਰਨ ਦਾ ਫ਼ੈਸਲਾ ਲਿਆ ਗਿਆ। ਇਸ ਵਿੱਚ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਜਗੀਰ ਕੌਰ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਪਾਰਟੀ ਮੁਖੀ ਹਰ ਤਰ੍ਹਾਂ ਦੇ ਨਿਰਾਸ਼ ਆਗੂਆਂ ਨੂੰ ਮਨਾਉਣ ਵਿਚ ਲੱਗੇ। ਉਹ ਪੂਰੀ ਤਰ੍ਹਾਂ ਪ੍ਰਕਾਸ਼ ਸਿੰਘ ਬਾਦਲ ਵਾਂਗ ਕੰਮ ਕਰ ਰਹੇ ਹਨ। ਇਸ ਦੇ ਨਾਲ ਹੀ ਉਹ ਸੂਬਾ ਸਰਕਾਰ ਨੂੰ ਘੇਰਨ ਵਿਚ ਕੋਈ ਕਸਰ ਨਹੀਂ ਛੱਡ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਬਾਰੇ ਸਥਿਤੀ ਜਲਦੀ ਹੀ ਸਪੱਸ਼ਟ ਹੋ ਜਾਵੇਗੀ। ਦੋਵਾਂ ਧਿਰਾਂ ਵਿਚਾਲੇ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਹਾਲਾਂਕਿ ਸੂਤਰਾਂ ਦੀ ਮੰਨੀਏ ਤਾਂ ਭਾਜਪਾ ਨੇ ਪਟਿਆਲਾ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਸੀਟਾਂ 'ਤੇ ਚੋਣ ਲੜਨ ਦੀ ਤਿਆਰੀ ਕਰ ਲਈ ਹੈ। ਇਸ ਦੇ ਨਾਲ ਹੀ ਹੁਣ ਉਹ ਲੁਧਿਆਣਾ, ਫ਼ਿਰੋਜ਼ਪੁਰ ਅਤੇ ਜਲੰਧਰ ਸੀਟਾਂ ਨੂੰ ਲੈ ਕੇ ਵੀ ਉਤਸ਼ਾਹਿਤ ਹਨ। ਹਾਲਾਂਕਿ ਅਕਾਲੀ ਦਲ ਪੰਜ ਸੀਟਾਂ ਦੇਣ ਦੇ ਹੱਕ ਵਿਚ ਨਹੀਂ ਹੈ। ਇਸ ਦੇ ਨਾਲ ਹੀ ਕਿਸਾਨ ਅੰਦੋਲਨ ਅਤੇ ਬੰਦੀ ਸਿੱਖਾਂ ਦਾ ਮੁੱਦਾ ਵੀ ਅਕਾਲੀ ਦਲ ਲਈ ਮੁਸੀਬਤ ਬਣ ਗਿਆ ਹੈ। ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੇ ਮੁੱਦਿਆਂ ਅਤੇ ਸਿੱਖ ਸਿਆਸੀ ਕੈਦੀਆਂ ਰਿਹਾਈ ’ਤੇ ਵੀ ਭਾਜਪਾ ਤੋਂ ਪ੍ਰਤੀਬੱਧਤਾ ਚਾਹੁੰਦਾ ਹੈ।