ਚੰਡੀਗੜ੍ਹ : ਗਾਇਕ ਸਿੱਧੂ ਮੂਸੇਵਾਲਾ ਦੇ ਹੋਏ ਕਤਲ ਵਿੱਚ ਇਨਸਾਫ਼ ਦੀ ਮੰਗ ਕਰਦਾ ਗਾਇਕਾ ਜੈਨੀ ਜੌਹਲ ਦਾ ਗੀਤ 'ਲੈਟਰ ਟੂ ਸੀਐਮ' ਨੂੰ ਯੂ ਟਿਊਬ ਵੱਲੋਂ ਹਟਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸਰਕਾਰ ਤੇ ਕਈ ਤਰ੍ਹਾਂ ਦੇ ਸਵਾਲ ਚੁੱਕਦਾ ਗੀਤ ਜਿਸ ਨੂੰ ਲਿਖਿਆ ਗਾਇਆ ਗਾਇਕਾ ਜੈਨੀ ਜੌਹਲ ਵੱਲੋਂ ਹੈ, ਇਸ ਗੀਤ ਰਾਹੀਂ ਜਿੱਥੇ ਜੈਨੀ ਜੌਹਲ ਨੇ ਮੁੱਖ ਮੰਤਰੀ ਮਾਨ ਨੂੰ ਸਵਾਲ ਕੀਤਾ ਕਿ ਅੱਜ 4 ਮਹੀਨੇ ਬੀਤ ਚੁੱਕੇ ਹਨ ਅਤੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਇਨਸਾਫ ਕਿੱਥੇ ਹੈ। ਇਸ ਗੀਤ ਦੇ ਯੂਟਿਉਬ ਤੇ 2 ਮਿਲੀਅਨ ਤੋਂ ਵੱਧ ਲੋਕਾਂ ਵੱਲੋਂ ਦੇਖਿਆ ਜਾ ਚੁੱਕਾ ਸੀ, ਇਸ ਗੀਤ ਨੂੰ ਯੂਟਿਉਬ ਵੱਲੋਂ ਹਟਾ ਦਿੱਤਾ ਗਿਆ ਹੈ।