ਸ਼੍ਰੋਅਦ ਵੱਲੋਂ ‘ਆਪ’ ਵੱਲੋਂ ਪਾਸ ਕੀਤੇ ਗਏ ਭਰੋਸਗੀ ਮਤੇ ਦਾ ਸਖ਼ਤ ਵਿਰੋਧ

‘ਆਪ’ ਨੇ ਭਰੋਸਗੀ ਮਤਾ ਲਿਆ ਕੇ ਵਿਧਾਨ ਸਭਾ ਦਾ ਸੈਸ਼ਨ ਮਜ਼ਾਕ ਉਡਾਇਆ ਹੈ : ਇਆਲੀ
ਚੰਡੀਗੜ੍ਹ
: ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਦਲ ਨੇ ਅੱਜ ਵਿਧਾਨ ਸਭਾ ਵਿੱਚ ‘ਆਪ’ ਵੱਲੋਂ ਪਾਸ ਕੀਤੇ ਗਏ ਭਰੋਸਗੀ ਮਤੇ ਦਾ ਸਖ਼ਤ ਵਿਰੋਧ ਕੀਤਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ  ‘ਆਪ’ ਨੇ ਭਰੋਸਗੀ ਮਤਾ ਲਿਆ ਕੇ ਵਿਧਾਨ ਸਭਾ ਦਾ ਸੈਸ਼ਨ ਮਜ਼ਾਕ ਉਡਾਇਆ ਹੈ, ਜਦੋਂ ਕਿ ਹੋਰ ਜ਼ਰੂਰੀ ਮੁੱਦਿਆਂ ’ਤੇ ਵਿਚਾਰ-ਚਰਚਾ ਦੀ ਵਾਧੂ ਲੋਡ ਸੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਸੈਸ਼ਨ ਸੱਦਣ ਸਮੇਂ ਭਰੋਸਗੀ ਮਤੇ ਦੀ ਕੋਈ ਮੰਗ ਨਹੀਂ ਕੀਤੀ ਗਈ ਸੀ ਅਤੇ ਨਾ ਹੀ ਵਿਧਾਨ ਸਭਾ ਦੀ ਬਿਜਨੈਸ ਐਡਵਾਈਜ਼ਰੀ ਕਮੇਟੀ ਵਿੱਚ ਏਜੰਡਾ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪਹਿਲਾਂ ਹੀ ਵਿਧਾਨ ਸਭਾ ਦਾ ਬਹੁਮਤ ਹਾਸਲ ਹੈ ਅਤੇ ਕਿਸੇ ਵੀ ਵਿਧਾਇਕ ਨੇ ਆਪ ਪਾਰਟੀ ਨੂੰ ਭਰੋਸਗੀ ਮਤਾ ਪੇਸ਼ ਕਰਨ ਲਈ ਨਹੀਂ ਕਿਹਾ ਗਿਆ ਸੀ। ਵਿਧਾਇਕ ਇਆਲੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਉਸ ਨੇ ਹੁਣ ਤੱਕ ਤਥਾਕਥਿਤ ਅਪ੍ਰੇਸ਼ਨ ਲੋਟਸ ਬਾਰੇ ਕੋਈ ਜਾਣਕਾਰੀ ਜਨਤਕ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡੀਜੀਪੀ ਨੂੰ ਪੱਤਰ ਨੂੰ ਪੱਤਰ ਲਿੱਖ ਕੇ ਸ਼ਿਕਾਇਤ ਕੀਤੀ ਸੀ, ਜਿਸ ਵਿੱਚ ਉਨ੍ਹਾਂ ਦਾ ਕਹਿਣਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਭਾਜਪਾ ਨੇ ਪਾਲਾ ਬਦਲਣ ਲਈ ਹਰੇਕ ਵਿਧਾਇਕ ਨੂੰ 25-25 ਕਰੋਡ ਰੁਪਏ ਦੀ ਪੇਸ਼ਕਸ਼ ਕੀਤੀ ਹੈ, ਜਦੋਂ ਕਿ ਉਸ ਦੇ ਸਬੂਤ ਜਨਤਕ ਨਹੀਂ ਕੀਤੇ ਹਨ। ਉਨ੍ਹਾਂ ਕਿਹਾ ਕਿ ‘ਇਸ ਮਾਮਲੇ ਵਿੱਚ ਕਿਸੇ ਵੀ ਮੁਲਜ਼ਮ ਨੂੰ ਨਾਮਜ਼ਦ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਮਾਮਲਾ ਦਰਜ ਹੋਣ ਦੇ 18 ਦਿਨ ਬਾਦ ਵੀ ਕੋਈ ਗ੍ਰਿਫ਼ਤਾਰੀ ਕੀਤੀ ਗਈ ਹੈ।’  ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਨੇ ‘ਆਪ’ ਸਰਕਾਰ ਵੱਲੋਂ ਪੇਸ਼ ਕੀਤੇ ਗਏ ਭਰੋਸਗੀ ਮਤੇ ਦਾ ਸਖਤ ਵਿਰੋਧ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਹੋਰ ਜ਼ਰੂਰੀ ਮੁੱਦਿਆਂ ’ਤੇ ਧਿਆਨ ਨਾ ਦਿੰਦੇ ਹੋਏ ਹਿਮਾਤਲ ਪ੍ਰਦੇਸ਼ ਅਤੇ ਗੁਜਰਾਤ ਚੋਣਾਂ ਵਿੱਚ ਰਾਜਸੀ ਲਾਹਾ ਲੈਣ ਲਈ ਲਗਾਤਾਰ ਦੋਸ਼ ਲਗਾਉਣ ਦੀ ਰਾਜਨੀਤੀ ਕਰ ਰਹੀ ਹੈ। ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਯਾਲੀ ਨੇ ਕਿਹਾ ਕਿ ਭਰੋਸਗੀ ਮਤੇ ਦਾ ਵਿਰੋਧ ਇੱਕ ਰਿਕਾਰਡ ਦੀ ਗੱਲ ਹੈ, ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਅਫਵਾਹ ਫੈਲਾ ਰਹੀ ਹੈ ਕਿ ਅਕਾਲੀ ਦਲ ਦੇ ਵਿਧਾਇਕਾਂ ਨੇ ਭਰੋਸਗੀ ਮਤੇ ਦੀ ਹਮਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸੱਚਾਈ ਸਭ ਦੇ ਸਾਹਮਣੇ ਲਿਆਉਣੀ ਜਰੂਰੀ ਹੈ। ਵਿਧਾਨ ਸਭਾ ਵਿੱਚ ਅਕਾਲੀ ਦਲ ਨੇ ਭਰੋਸਗੀ ਮਤੇ ਦਾ ਵਿਰੋਧ ਕੀਤਾ ਹੈ, ਜਦੋਂ ਕਿ ਇਹ ਸਭ ਕੁਝ ਰਿਕਾਰਡ ’ਤੇ ਦਰਜ ਹੈ। ਉਨ੍ਹਾਂ ਨੇ ਵਿਧਾਨ ਸਭਾ ਸਪੀਕਰ ਕੁਲਤੀਰ ਸਿੰਘ ਸੰਧਵਾਂ ਤੋਂ ਇਸ ਝੂਠ ਨੂੰ ਤੁਰੰਤ ਠੀਕ ਕਰਵਾਉਣ ਅਤੇ ਸਥਿਤੀ ਸਪਸ਼ਟ ਕਰਨ ਦੀ ਮੰਗ ਕੀਤੀ। ਵਿਧਾਇਕ ਇਆਲੀ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਕ ਜਨਸੰਪਰਕ ਕਵਾਇਦ ’ਤੇ ਜਨਤਾ ਦਾ ਪੈਸਾ ਬਰਬਾਦ ਕੀਤਾ ਜਾ ਰਿਹਾ ਹੈ, ਜੋ ਸਿਰਫ਼ ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਨੂੰ ਪ੍ਰਾਜੈਕਟ ਕਰਨ ਲਈ ਕੀਤਾ ਜਾ ਰਿਹਾ ਹੈ। ਇਸ ਦਾ ਪੰਜਾਬ ਅਤੇ ਪੰਜਾਬੀਆਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਕਿ ਖੇਤੀ ਖੇਤਰ ਵਿੱਚ ਸੰਕਟ ਦੇ ਚਲਦਿਆਂ ਕਿਸਾਨ ਖੁਦਕੁਸ਼ੀਆਂ ਕਰ ਰਹੇ ਹੈ। ਇਸ ਤੋਂ ਇਲਾਵਾ ਵੀ ਪੰਜਾਬ ਦੇ ਵਧੇਰੇ ਮੁੱਦੇ ਵਿਚਾਰਨਯੋਗ ਹਨ, ਅਮਨ ਅਤੇ ਕਾਨੂੰਨ ਬਾਰੇ ਗੱਲ ਕਰਨ ਦੀ ਲੋਡ ਹੈ, ਨਸ਼ਾ ਤਸਕਰੀ ਦਾ ਮਾਮਲਾ ਹੈ, ਨਜਾਇਜਾ ਮਾਈਨਿੰਗ ਜਾਰੀ ਹੈ, ਮੰਤਰੀ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਅਤੇ ਸ਼ਰਾਬ ਵਿੱਚ 5 ਹਜ਼ਾਰ ਕਰੋਡ ਰੁਪਏ ਦੇ ਘੁਟਾਲੇ ਬਾਰੇ ਕੋਈ ਗੱਲ ਨਹੀਂ ਹੋ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇ ਅਸਲ ਮੁੱਦਿਆਂ ਬਾਰੇ ਵਿਚਾਰ-ਚਰਚਾ ਕੀਤੀ ਜਾਵੇ।