ਪਟਿਆਲਾ, 16 ਦਸੰਬਰ 2024 : ਪਟਿਆਲਾ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ 4 ਨੌਜਵਾਨ ਮਟਿਰਸਾਈਕਲ ਤੇ ਸਵਾਰ ਹੋ ਕੇ ਮੁਰਾਦਮਾਜਰਾ ਤੋਂ ਦੇਵੀਗੜ੍ਹ ਸਾਇਡ ਨੂੰ ਜਾ ਰਹੇ ਸਨ ਕਿ ਉਨ੍ਹਾਂ ਦਾ ਮੋਟਰਸਾਈਕ ਇੱਕ ਟੋਏ ਵਿੱਚ ਜਾ ਡਿੱਗਾ, ਜਿਸ ਕਾਰਨ ਤਿੰਨ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਇੱਕ ਗੰਭੀਰ ਜਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਰਾਹੁਲ ਕੁਮਾਰ (20), ਗੁਰਵਿੰਦਰ ਸਿੰਘ (16) ਅਤੇ ਵਿਕਾਸ ਕੁਮਾਰ (16) ਵਜੋਂ ਹੋਈ ਹੈ। ਜੋ ਕਿ ਰਿਸ਼ਤੇ ਵਿੱਚ ਆਪਣੀ ਚਾਚੇ ਤਾਏ ਦੇ ਲੜਕੇ ਸਨ। ਇਸ ਘਟਨਾਂ ਕਾਰਨ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੈ।