ਬਠਿੰਡਾ, 03 ਅਗਸਤ 2024: ਬਠਿੰਡਾ ਦੇ ਪਿੰਡ ਕੋਟਗੁਰੂ ‘ਚੋ ਲੰਘਦੇ ਇੱਕ ਸੂਏ ਵਿੱਚੋਂ ਦੋ ਨੌਜਵਾਨ ਲੜਕਾ-ਲੜਕੀ ਦੀਆਂ ਲਾਸ਼ਾਂ ਮਿਲਣ ਕਾਰਨ ਇਲਾਕੇ ਵਿੱਚ ਸਨਸਨੀ ਵਾਲਾ ਮਾਹੌਲ ਬਣਿਆ ਹੋਇਆ ਹੈ। ਇਸ ਬਾਰੇ ਪਤਾ ਲੱਗਣ ਤੇ ਸਹਾਰਾ ਜਨਸੇਵਗਾ ਦੀ ਟੀਮ ਅਤੇ ਪੁਲਿਸ ਪਾਰਟੀ ਮੌਕੇ ਤੇ ਪੁੱਜੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਸਹਾਰਾ ਟੀਮ ਦੀ ਸਹਾਇਤਾ ਨਾਲ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ।ਪੁਲਿਸ ਅਨੁਸਾਰ ਦੋਵੇਂ ਮ੍ਰਿਤਕਾਂ ਦੀ ਉਮਰ 25 ਤੋਂ 30 ਸਾਲ ਦੇ ਵਿਚਕਾਰ ਹੈ, ਲੜਕੀ ਦੀ ਲਾਸ਼ ਚਾਰ ਦਿਨ ਪਹਿਲਾਂ ਦੀ ਜਾਪਦੀ ਦੱਸੀ ਜਾ ਰਹੀ ਹੈ ਅਤੇ ਲੜਕਾ ਦੀ ਇੱਕ ਦਿਨ ਪਹਿਲਾਂ ਦੀ ਦੱਸੀ ਜਾ ਰਹੀ ਹੈ। ਫਿਲਹਾਲ ਦੋਵਾਂ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।